EntertainmentNewsTop News

ਸਲਮਾਨ ਖਾਨ ਨੂੰ ਮੂੜ ਮਿਲੀ ਧਮਕੀ, ਸੁਰੱਖਿਆ ‘ਚ ਹੋ ਸਕਦਾ ਵਾਧਾ

ਮੁੰਬਈ: ਬਾਲੀਵੂੱਡ ਅਦਾਕਾਰ ਸਲਮਾਨ ਖਾਨ ਨੂੰ ਇਕ ਵਾਰ ਫਿਰ ਤੋਂ ਧਮਕੀ ਦੇਣ ਵਾਲੀ ਇਕ ਪੋਸਟ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਪੋਸਟ ਤੋਂ ਬਾਅਦ ਮੁੰਬਈ ਪੁਲਿਸ ਹੋ ਗਈ ਹੈ ਅਤੇ ਅਭਿਨੇਤਾ ਦੇ ਸੁਰੱਖਿਆ ਪ੍ਰਬੰਧਾਂ ਦੀ ਮੁੜ ਸਮੀਖਿਆ ਕੀਤੀ ਗਈ ਹੈ। ਇਸ ਤੋਂ ਪਹਿਲਾ ਵੀ ਕਈ ਵਾਰ ਗੈਂ.ਗਸਟਰਾਂ ਵੱਲੋਂ ਅਦਾਕਾਰ ਨੂੰ ਧਮਕੀਆਂ ਦਿੱਤੀਆਂ ਗਈਆ ਹਨ। ਜਿਸ ਤੋਂ ਬਾਅਦ ਮੁੰਬਈ ਪੁਲਿਸ ਨੇ ਸਲਮਾਨ ਖਾਨ ਨੂੰ ਵਾਈ-ਪਲੱਸ ਸੁਰੱਖਿਆ ਮੁੱਹਇਆ ਕਰਵਾਈ ਸੀ।

Partap Bajwa ਨੂੰ ‘AAP’ ਮੰਤਰੀ ਦਾ ਜਵਾਬ, Vidhan Sabha ‘ਚ ਕੀਤਾ ਵਾਅਦਾ | Aam Aadmi Clinic | D5 News

ਸਲਮਾਨ ਖਾਨ ਦੀ ਸੁਰੱਖਿਆ ਨੂੰ ਲੈ ਕੇ ਇਕ ਸੀਨੀਅਰ ਅਧਿਕਾਰੀ ਨੇ ਪੁਸ਼ਟੀ ਕੀਤੀ ਹੈ ਕਿ ਹਾਲ ਹੀ ‘ਚ ਮਿਲੀ ਧਮਕੀ ਤੋਂ ਬਾਅਦ ਉਹ ਸਲਮਾਨ ਖਾਨ ਦੀ ਸੁਰੱਖਿਆ ਦੀ ਬਾਰੀਕੀ ਨਾਲ ਜਾਂਚ ਕਰਨ ਜਾ ਰਹੇ ਹਨ। ਉਹ ਕਿਸੇ ਵੀ ਤਰ੍ਹਾਂ ਦਾ ਜੋਖਮ ਨਹੀਂ ਲੈਣਾ ਚਾਹੁੰਦਾ। ਬੀਤੇ ਕੁਝ ਦਿਨ ਪਹਿਲਾ ਪੰਜਾਬੀ ਅਦਾਕਾਰ ਗਿੱਪੀ ਗਰੇਵਾਲ ਦੇ ਕੈਨੇਡਾ ‘ਚ ਘਰ ‘ਤੇ ਗੈਂਗਸਟਰ ਨੇ ਹਮਲਾ ਕੀਤਾ ਸੀ। ਇਸ ਹਮਲੇ ਦੀ ਜ਼ਿੰਮੇਵਾਰੀ ਖੁਦ ਲਾਰੈਂਸ ਬਿਸ਼ਨੋਈ ਵੱਲੋਂ ਲਿੱਤੀ ਗਈ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button