Breaking NewsD5 specialNewsPoliticsPunjab

ਸਵੇਰੇ ਸਵੇਰੇ ਕਿਸਾਨਾਂ ਨੇ ਕਰਤਾ ਵੱਡਾ ਐਲਾਨ, ਹੁਣ ਕਰਨਗੇ ਵੱਡਾ ਧਮਾਕਾ, ਮੋਦੀ ਨੂੰ ਵੀ ਲੈਣਾ ਪਵੇਗਾ ਆਹ ਫੈਸਲਾ!

ਲੁਧਿਆਣਾ : ਰਾਸ਼ਟਰਪਤੀ ਰਾਮਨਾਥ ਕੋਵਿੰਦ ਵੱਲੋਂ ਖੇਤੀ ਬਿੱਲਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਜਿਸ ਤੋਂ ਬਾਅਦ ਕਿਸਾਨਾਂ ਦਾ ਪਾਰਾ ਸੱਤਵੇਂ ਅਸਮਾਨ ਤੇ ਪਹੁੰਚ ਗਿਆ ਹੈ। ਉੱਥੇ ਹੀ ਬੀਤੇ ਦਿਨ ਲੁਧਿਆਣਾ ‘ਚ 13 ਕਿਸਾਨ ਜਥੇਬੰਦੀਆਂ ਦੀ ਇਕ ਅਹਿਮ ਮੀਟਿੰਗ ਹੋਈ,ਜਿਸ ਵਿੱਚ ਅੱਗੇ ਦੀ ਰਣਨੀਤੀ ਤੈਅ ਕੀਤੀ। ਲਗਭਗ ਦੋ ਘੰਟੇ ਚੱਲੀ ਇਸ ਮੀਟਿੰਗ ਤੋਂ ਬਾਅਦ ਕਿਸਾਨਾਂ ਨੇ ਫੈਸਲਾ ਲਿਆ ਕਿ ਮੁੱਖ ਮੰਤਰੀ ਵੱਲੋਂ ਜੋ ਉਨ੍ਹਾਂ ਨੂੰ ਬੈਠਕ ਲਈ ਸੁਨੇਹਾ ਆਇਆ ਹੈ। ਉਸ ਸਬੰਧੀ ਉਹ ਮੁੜ ਤੋਂ ਚੰਡੀਗੜ੍ਹ ਕਿਸਾਨ ਭਵਨ ਵਿਚ ਬੈਠਕ ਕਰਕੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਨਗੇ।

🔴 LIVE 🔴ਯੂਥ ਕਾਂਗਰਸ ਦੇ ਕਾਰਕੁੰਨਾਂ ਨੇ ਦਿੱਲੀ ‘ਚ ਫੂਕਿਆ ਟਰੈਕਟਰ, ਕਾਂਗਰਸ ਨੇ ਕਰਤੇ ਕਿਸਾਨ ਖੁਸ਼, ਕੀਤਾ ਵੱਡਾ ਐਲਾਨ

ਕਿਸਾਨਾਂ ਨੇ ਸਾਫ ਕਹਿ ਦਿੱਤਾ ਕਿ ਆਉਂਦੇ ਦਿਨਾਂ ਚ ਜੋ ਉਨ੍ਹਾਂ ਦੇ ਧਰਨੇ ਨੇ ਉਨ੍ਹਾਂ ਦਾ ਸਿਆਸੀਕਰਨ ਨਹੀਂ ਹੋਣ ਦਿੱਤਾ ਜਾਵੇਗਾ। ਹਰਸਿਮਰਤ ਬਾਦਲ ਦੇ ਅਸਤੀਫ਼ੇ ਨੂੰ ਕਿਸਾਨ ਜਥੇਬੰਦੀਆਂ ਨੇ ਮਹਿਜ਼ ਇਕ ਵੋਟ ਬੈਂਕ ਲਈ ਡਰਾਮਾ ਕਰਾਰ ਦਿੰਦਿਆਂ ਕਿਹਾ ਕਿ ਕਿਸਾਨਾਂ ਨੂੰ ਕਿਸੇ ਵੀ ਸਿਆਸੀ ਪਾਰਟੀ ਦੇ ਸਮਰਥਨ ਦੀ ਲੋੜ ਨਹੀਂ। ਉਹ ਆਪਣੀ ਲੜਾਈ ਲੜਨਾ ਖੁਦ ਜਾਣਦੇ ਨੇ ਉਨ੍ਹਾਂ ਕਿਹਾ ਕਿ ਪੰਜਾਬੀ ਸਾਰੀਆਂ ਹੀ ਸਿਆਸੀ ਪਾਰਟੀਆਂ ਆਪਣੇ ਵੋਟ ਬੈਂਕ ਦੀ ਹੁਣ ਵੀ ਰਾਜਨੀਤੀ ਕਰ ਰਹੀਆਂ ਨੇ ਜੇਕਰ ਕਿਸਾਨਾਂ ਦੀ ਐਨੀ ਹੀ ਫਿਕਰ ਸੀ ਤਾਂ ਇਹ ਬਿੱਲ ਪਾਸ ਹੋਣ ਦੀ ਨੌਬਤ ਹੀ ਨਹੀਂ ਆਉਣੀ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button