Breaking NewsD5 specialNewsPoliticsPunjabUncategorized

ਸਵੇਰੇ ਸਵੇਰੇ ਸੁਣੋ ਵਿਦਿਆਰਥੀਆਂ ਲਈ ਖ਼ੁਸ਼ਖਬਰੀ, ਅਧਿਆਪਕ ਤੇ ਮਾਪੇ ਵੀ ਨੋਟ ਕਰਨ

ਚੰਡੀਗੜ੍ਹ : ਕੋਵਿਡ ਦੀ ਮਹਾਂਮਾਰੀ ਦਰਮਿਆਨ ਪ੍ਰੀਖਿਆਵਾਂ ਕਰਵਾਉਣ ਬਾਰੇ ਵਿਦਿਆਰਥੀਆਂ ਅਤੇ ਮਾਪਿਆਂ ਵੱਲੋਂ ਜ਼ਾਹਰ ਕੀਤੀਆਂ ਚਿੰਤਾਵਾਂ ਦੇ ਸੰਦਰਭ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਦੀਆਂ ਸਾਰੀਆਂ ਯੂਨੀਵਰਸਿਟੀਆਂ ਦੇ ਫਾਈਨਲ ਇਮਤਿਹਾਨ 15 ਜੁਲਾਈ ਤੱਕ ਮੁਲਤਵੀ ਕਰਨ ਦਾ ਐਲਾਨ ਕੀਤਾ ਹੈ। ਹਾਲਾਂਕਿ, ਇਸ ਬਾਰੇ ਅੰਤਿਮ ਫੈਸਲਾ ਯੂਨੀਵਰਸਿਟੀ ਗਰਾਂਟਸ ਕਮਿਸ਼ਨ (ਯੂ.ਜੀ.ਸੀ.) ਵੱਲੋਂ ਕਿਸੇ ਵੀ ਸਮੇਂ ਜਾਰੀ ਕੀਤੇ ਜਾਣ ਵਾਲੀਆਂ ਨਵੀਆਂ ਹਦਾਇਤਾਂ/ਦਿਸ਼ਾ-ਨਿਰਦੇਸ਼ਾਂ ’ਤੇ ਅਧਾਰਿਤ ਹੋਵੇਗਾ।

ਬਾਦਲਾਂ ਤੇ ਸ਼੍ਰੋਮਣੀ ਕਮੇਟੀ ਦਾ ਨਵਾਂ ਕਾਰਨਾਮਾ! Latest News | Badal | SGPC

ਇਸ ਸੰਦਰਭ ਵਿੱਚ ਸਾਰੀ ਦੁਬਿਧਾ ਅਤੇ ਅਨਿਸ਼ਚਿਤਤਾ ਨੂੰ ਦੂਰ ਕਰਨ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪ੍ਰੀਖਿਆਵਾਂ 15 ਜੁਲਾਈ ਤੱਕ ਮੁਲਤਵੀ ਕਰਨ ਨਾਲ ਸਾਰੇ ਭਾਈਵਾਲਾਂ ਖਾਸ ਕਰਕੇ ਯੂਨੀਵਰਸਿਟੀਆਂ ਨੂੰ ਯੂ.ਜੀ.ਸੀ. ਵੱਲੋਂ ਜਾਰੀ ਕੀਤੇ ਜਾਣ ਵਾਲੇ ਨਵੇਂ ਦਿਸ਼ਾ-ਨਿਰਦੇਸ਼ਾਂ ਦੇ ਅਨੁਕੂਲ ਅੱਗੇ ਵਧਣ ਦਾ ਸਮਾਂ ਮਿਲ ਜਾਵੇਗਾ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਮਹਿਸੂਸ ਕਰਦੇ ਹਨ ਕਿ ਪ੍ਰੀਖਿਆਵਾਂ ਦਾ ਸੁਰੱਖਿਅਤ ਸੰਚਾਲਨ ਕਰਨ ਬਾਰੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਦੇ ਮਨਾਂ ਵਿੱਚ ਪਾਏ ਜਾ ਰਹੇ ਭੰਬਲਭੂਸੇ ਨੂੰ ਦੂਰ ਕਰਨ ਦੀ ਲੋੜ ਹੈ। ਇਹ ਜ਼ਿਕਰਯੋਗ ਹੈ ਕਿ ਯੂ.ਜੀ.ਸੀ. ਵੱਲੋਂ 29 ਅਪ੍ਰੈਲ ਨੂੰ ਜਾਰੀ ਕੀਤੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਪੰਜਾਬ ਦੀਆਂ ਯੂਨੀਵਰਸਿਟੀਆਂ ਨੇ ਜੁਲਾਈ, 2020 ਵਿੱਚ ਪ੍ਰੀਖਿਆਵਾਂ ਲੈਣ ਦਾ ਫੈਸਲਾ ਲਿਆ ਸੀ।

ਗੁਰਦੁਆਰੇ ‘ਚ ਹੋਇਆ ਅਜਿਹਾ ਕੰਮ | Gurdwara | Punjab

ਉਸ ਵੇਲੇ ਯੂ.ਜੀ.ਸੀ. ਨੇ ਐਲਾਨ ਕੀਤਾ ਸੀ ਕਿ ਉਹ ਹਾਲਾਤ ’ਤੇ ਮੁੜ ਨਜ਼ਰਸਾਨੀ ਕਰੇਗੀ। ਹਾਲਾਂਕਿ, ਅਕਾਦਮਿਕ ਗਤੀਵਿਧੀਆਂ ਖਾਸ ਕਰਕੇ ਪ੍ਰੀਖਿਆਵਾਂ ਕਰਵਾਉਣ ਦੇ ਸਬੰਧ ਵਿੱਚ ਫੈਸਲਾ ਅਜੇ ਯੂ.ਜੀ.ਸੀ. ਦੀ ਤਰਫ਼ੋਂ ਉਡੀਕਿਆ ਜਾ ਰਿਹਾ ਹੈ। ਮੁੱਖ ਮੰਤਰੀ ਕਈ ਵਾਰ ਕਹਿ ਚੁੱਕੇ ਹਨ ਕਿ ਪੰਜਾਬ ਵਿੱਚ ਯੂਨੀਵਰਸਿਟੀਆਂ ਅਤੇ ਕਾਲਜ ਯੂ.ਜੀ.ਸੀ. ਪਾਸੋਂ ਮਾਨਤਾ ਪ੍ਰਾਪਤ ਹੋਣ ਕਰਕੇ ਇਮਤਿਹਾਨਾਂ ਬਾਰੇ ਕੋਈ ਵੀ ਫੈਸਲਾ ਭਾਰਤ ਸਰਕਾਰ ਦੇ ਮਨੁੱਖੀ ਵਸੀਲਿਆਂ ਬਾਰੇ ਮੰਤਰਾਲੇ ਅਧੀਨ ਸਮਰੱਥ ਅਥਾਰਟੀ ਵੱਲੋਂ ਹੀ ਲਿਆ ਜਾ ਸਕਦਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button