NewsBreaking NewsD5 specialPoliticsPunjab

ਸਵੇਰੇ ਸਵੇਰੇ ਸੜਕਾਂ ‘ਤੇ ਉੱਤਰੇ ਪੰਜਾਬ ਦੇ ਕਿਸਾਨ,ਮਿੰਟਾਂ ‘ਚ ਕਰਤਾ ਰੋਡ ਜਾਮ!

ਖੰਨਾ : ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਖੇਤੀ ਆਰਡੀਨੈਂਸ ਦੇ ਖਿਲਾਫ ਖੰਨਾ ‘ਚ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਵਲੋਂ ਵੱਡੀ ਗਿਣਤੀ ‘ਚ ਕਿਸਾਨਾਂ ਨੂੰ ਨਾਲ ਲੈ ਕੇ ਟਰੈਕਟਰ ਰੈਲੀ ਕੱਢੀ ਗਈ। ਕਿਸਾਨ ਆਗੂਆਂ ਨੇ ਇਸ ਆਰਡੀਨੈਂਸ ਨੂੰ ਕਿਸਾਨ ਮਾਰੂ ਦੱਸਿਆ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਇਸ ਆਰਡੀਨੈਂਸ ਨੂੰ ਕਿਸੇ ਵੀ ਹਾਲ ‘ਚ ਲਾਗੂ ਨਹੀ ਹੋਣ ਦਿੱਤਾ ਜਾਵੇਗਾ।

BIG NEWS ਸੁਮੇਧ ਸੈਣੀ ਦੇ ਠਿਕਾਣੇ ਤੋਂ ਮਿਲੇ ਅਹਿਮ ਸੁਰਾਗ ! ਹੁਣ ਹੋਣਗੇ ਵੱਡੇ ਖੁਲਾਸੇ!

ਦੂਜੇ ਪਾਸੇ ਗੁਰਦਾਸਪੁਰ ‘ਚ ਖੇਤੀ ਆਰਡੀਨੈਂਸ ਅਤੇ ਬਿੱਜਲੀ ਸੋਧ ਬਿਲ 2020 ਦੇ ਵਿਰੋਧ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਪੰਜਵੇ ਦਿਨ ਵੀ ਕੇਂਦਰ ਸਰਕਾਰ ਦੇ ਖਿਲਾਫ ਸੰਘਰਸ਼ ਜਾਰੀ ਰਿਹਾ। ਕਿਸਾਨ ਮਜ਼ਦੂਰ ਸੰਗਰਸ਼ ਕਮੇਟੀ ਦੇ ਆਗੂਆਂ ਦਾ ਕਹਿਣਾ ਹੈ ਕਿ ਜਾਂ ਸਰਕਾਰ ਜਾਰੀ ਕੀਤੇ ਆਰਡੀਨੈਂਸ ਵਾਪਸ ਲਵੇ ਤੇ ਜਾਂ ਫਿਰ ਕਿਸਾਨਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਖੇਤੀ ਆਰਡੀਨੈਂਸ ਨੂੰ ਲੈ ਕੇ ਸੂਬੇ ਦੇ ਕਿਸਾਨ ਸੜਕਾਂ ‘ਤੇ ਹਨ। ਹੁਣ ਦੇਖਣਾ ਇਹ ਹੋਵੇਗਾ ਕਿ ਕੇਂਦਰ ਸਰਕਾਰ ਆਰਡੀਨੈਂਸ ਵਾਪਸ ਲੈਂਦੀ ਹੈ ਜਾਂ ਫਿਰ ਕਿਸਾਨ ਨੂੰ ਇਸੇ ਤਰ੍ਹਾਂ ਸੰਘਰਸ਼ ਕਰਨਾ ਪਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button