Breaking NewsD5 specialPunjab

ਸਵੈ-ਰੋਜ਼ਗਾਰ ਲਈ ਗੂਗਲ ਲਿੰਕ ਤੇ ਕੀਤਾ ਜਾ ਸਕਦਾ ਹੈ ਆਪਣਾ ਨਾਮ ਰਜਿਸਟਰ

ਫਤਹਿਗੜ੍ਹ ਸਾਹਿਬ 19 ਅਕਤੂਬਰ,
ਪੰਜਾਬ ਸਰਕਾਰ ਆਪਣੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜਿੱਥੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਉਪਰਾਲੇ ਕਰ ਰਹੀ ਹੈ ਉੱਥੇ ਹੀ ਨੌਜਵਾਨਾਂ ਨੂੰ ਆਪਣਾ ਕੰਮ ਸ਼ੁਰੂ ਕਰਵਾਉਣ ਵਿੱਚ ਵੀ ਮੱਦਦ ਕਰ ਰਹੀ ਹੈ। ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਸਥਾਪਿਤ ਕੀਤੇ ਗਏ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰਾਹੀਂ ਵੱਖ-ਵੱਖ ਸਵੈ-ਰੋਜ਼ਗਾਰ ਸਕੀਮਾਂ ਨੌਜਵਾਨਾਂ ਤੱਕ ਪਹੁੰਚਾਈਆਂ ਜਾ ਰਹੀਆਂ ਹਨ। ਇਸ ਗੱਲ ਦੀ ਜਾਣਕਾਰੀ ਜ਼ਿਲ੍ਹਾ ਰੋਜਗਰ ਤੇ ਟ੍ਰੇਨਿੰਗ ਅਫਸਰ ਸ੍ਰੀਮਤੀ ਅਰਵਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫਤਹਿਗੜ੍ਹ ਸਾਹਿਬ ਵੱਲੋਂ ਆਪਣਾ ਕੰਮ ਸ਼ੁਰੂ ਕਰਨ ਦੇ ਚਾਹਵਾਨ ਪ੍ਰਾਰਥੀਆਂ ਲਈ ਇੱਕ ਗੂਗਲ ਲਿੰਕ ਤਿਆਰ ਕੀਤਾ ਗਿਆ ਹੈ ਜਿਸ ਰਾਹੀਂ ਪ੍ਰਾਰਥੀ ਸਵੈ-ਰੋਜ਼ਗਾਰ ਲਈ ਅਪਲਾਈ ਕਰ ਸਕਦੇ ਹਨ ਅਤੇ ਪੰਜਾਬ ਸਰਕਾਰ ਦੀਆਂ ਵੱਖ-ਵੱਖ ਲੋਨ ਸਕੀਮਾਂ ਦਾ ਲਾਭ ਲੈ ਸਕਦੇ ਹਨ।

ਆਹ ਅਕਾਲੀ ਲੀਡਰ ਨੇ ਕਰਤਾ ਵੱਡਾ ਐਲਾਨ ! ਹੁਣ ਹੋਣਗੇ ਖੇਤੀ ਕਾਨੂੰਨ ਰੱਦ !
ਸ੍ਰੀਮਤੀ ਅਰਵਿੰਦਰ ਕੌਰ ਨੇ ਦੱਸਿਆ ਕਿ ਸਵੈ-ਰੋਜ਼ਗਾਰ ਦੇ ਚਾਹਵਾਨ ਪ੍ਰਾਰਥੀਆਂ ਲਈ ਬਿਊਰੋ ਵੱਲੋਂ ਜਲਦ ਹੀ ਇੱਕ ਸਵੈ-ਰੋਜ਼ਗਾਰ ਕੈਂਪ ਦਾ ਆਯੋਜਨ ਵੀ ਕੀਤਾ ਜਾ ਰਿਹਾ ਹੈ।ਬੇਰੁਜ਼ਗਾਰ ਕਿਸੇ ਵੀ ਕਿੱਤੇ ਵਿੱਚ ਸਵੈ-ਰੋਜ਼ਗਾਰ ਸ਼ੁਰੂ ਕਰਨ ਲਈ ਜ਼ਿਲ੍ਹਾ ਬਿਊਰੋ ਵੱਲੋਂ ਬਣਾਏ ਗੂਗਲ ਲਿੰਕ  https://forms.gle/JzzkNABfKRzqdPES9  ਤੇ ਫਾਰਮ ਭਰਕੇ ਅਪਲਾਈ ਕਰ ਸਕਦੇ ਹਨ। ਇਸ ਦੇ ਨਾਲ ਹੀ ਬੇਰੁਜ਼ਗਾਰ ਸਵੈ-ਰੋਜ਼ਗਾਰ ਅਤੇ ਲੋਨ ਨਾਲ ਸਬੰਧਤ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫਤਹਿਗੜ੍ਹ ਸਾਹਿਬ ਦੇ ਹੈਲਪਲਾਈਨ ਨੰ: 99156-82436 ਤੇ ਸੰਪਰਕ ਕਰਕੇ ਵੀ ਪ੍ਰਾਪਤ ਕਰ ਸਕਦੇ ਹਨ।

-NAV GILL

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button