Breaking NewsD5 specialIndiaNews

ਸਸਤੇ ਲੋਨ ਦੀ ਉਮੀਦਾਂ ਨੂੰ RBI ਨੇ ਦਿੱਤਾ ਝਟਕਾ , ਰੇਪੋ ਰੇਟ ਚ ਨਹੀਂ ਕੀਤੀ ਕਟੌਤੀ

ਸਸਤੇ ਲੋਨ ਦੀਆਂ ਉਮੀਦਾਂ ਨੂੰ ਝਟਕਾ ਦਿੰਦੇ ਹੋਏ ਭਾਰਤੀ ਰਿਜ਼ਰਵ ਬੈਂਕ ਨੇ ਰੇਪੋ ਰੇਟ ਚ ਕਟੌਤੀ ਨਹੀਂ ਕੀਤੀ ਹੈ | RBI ਦੀ ਮੁਦਰਾ ਨੀਤੀ ਦੀ ਸਮੀਖਿਆ ਬੈਠਕ ਨੇ ਇਹ ਫੈਸਲਾ ਲਿਆ ਹੈ | RBI ਦੇ ਇਸ ਫੈਸਲੇ ਤੋਂ ਬਾਅਦ ਰੇਪੋ ਰੇਟ 5 .15 ਫੀਸਦੀ ਤੇ ਬਰਕਰਾਰ ਹੈ |

ਤਿੰਨ ਦਸੰਬਰ ਨੂੰ ਮੁਦਰਾ ਨੀਤੀ ਕਮੇਟੀ ਦੀ ਮੀਟਿੰਗ ਸ਼ੁਰੂ ਹੋਈ ਸੀ ਤੇ ਅੱਜ ਪੰਜ ਦਸੰਬਰ ਨੂੰ ਰੈਪੋ ਰੇਟ ਦਾ ਐਲਾਨ ਕੀਤਾ ਗਿਆ। ਇੱਥੇ ਵਰਨਣਯੋਗ ਹੈ ਕਿ ਕੇਂਦਰੀ ਬੈਂਕ ਪ੍ਰਚੂਨ ਮਹਿੰਗਾਈ ਨੂੰ ਧਿਆਨ ’ਚ ਰੱਖਦਿਆਂ ਪ੍ਰਮੁੱਖ ਨੀਤੀਗਤ ਦਰਾਂ ਬਾਰੇ ਫ਼ੈਸਲਾ ਲੈਂਦਾ ਹੈ।

ਇਸ ਵਰ੍ਹੇ ਰੈਪੋ ਦਰ ਵਿੱਚ ਕੁੱਲ 135 ਆਧਾਰ ਅੰਕਾਂ ਦੀ ਕਟੌਤੀ ਹੋਈ ਹੈ। 9 ਸਾਲਾਂ ਵਿੱਚ ਪਹਿਲੀ ਵਾਰ ਰੈਪੋ ਰੇਟ ਇੰਨਾ ਘੱਟ ਹੈ। ਮਾਰਚ 2010 ਤੋਂ ਬਾਅਦ ਇਹ ਰੈਪੋ ਰੇਟ ਦਾ ਸਭ ਤੋਂ ਹੇਠਲਾ ਪੱਧਰ ਹੈ। ਰਿਵਰਸ ਰੈਪੋ ਰੇਟ 4.90 ਫ਼ੀ ਸਦੀ ਹੈ। ਬੈਂਕ ਰੇਟ 5.40 ਫ਼ੀ ਸਦੀ ਉੱਤੇ ਹੈ।

ਰੈਪੋ ਰੇਟ ਤੋਂ ਇਲਾਵਾ ਆਰਬੀਆਈ ਨੇ ਕੁੱਲ ਘਰੇਲੂ ਉਤਪਾਦਨ ਦਾ ਅਨੁਮਾਨ ਪ੍ਰਗਟਾਇਆ ਹੈ। ਕੇਂਦਰੀ ਬੈਂਕ ਮੁਤਾਬਕ ਸਾਲ 2019–2020 ਦੌਰਾਨ GDP ਵਿੱਚ ਹੋਰ ਗਿਰਾਵਟ ਆਏਗੀ ਅਤੇ ਇਹ 6.1 ਫ਼ੀ ਸਦੀ ਤੋਂ ਡਿੱਗ ਕੇ ਪੰਜ ਫ਼ੀ ਸਦੀ ਉੱਤੇ ਆ ਸਕਦੀ ਹੈ। ਇਸ ਨਾਲ ਅਰਥ–ਵਿਵਸਥਾ ਨੂੰ ਝਟਕਾ ਲੱਗਾ ਹੈ।

Read also …Badal’s Orbit Bus | ਬਾਦਲਾਂ ਦੀ ਓਰਬਿਟ ਬੱਸ ਦਾ ਨਵਾਂ ਕਾਂਡ | Latest News

RBI ਵੱਲੋਂ ਕੁੱਲ ਘਰੇਲੂ ਉਤਪਾਦਨ ਭਾਵ GDP ਵਾਧਾ ਦਰ ਦੇ ਅਨੁਮਾਨ ਵਿੱਚ ਕਮੀ ਤੋਂ ਇਹ ਅੰਦਾਜ਼ਾ ਤਾਂ ਸਭ ਨੂੰ ਸਹਿਜੇ ਹੀ ਲੱਗ ਜਾਂਦਾ ਹੈ ਕਿ ਦੇਸ਼ ਦੀ ਅਰਥ–ਵਿਵਸਥਾ ਦੀ ਹਾਲਤ ਇਸ ਵੇਲੇ ਕੋਈ ਬਹੁਤੀ ਵਧੀਆ ਨਹੀਂ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button