ਪੰਜਾਬ ਸਰਕਾਰ ਵੱਲੋਂ ਦੋ ਹਫ਼ਤੇ ਪਹਿਲਾਂ ਸਸਪੈਂਡ ਕੀਤੇ ਗਏ ਸੀਨੀਅਰ ਆਈਏਐਸ ਅਧਿਕਾਰੀ ਕਮਲ ਕਿਸ਼ੋਰ ਯਾਦਵ ਨੂੰ ਮੁੜ ਬਹਾਲ ਕਰ ਦਿੱਤਾ ਗਿਆ ਹੈ। ਸੂਤਰਾਂ ਦੇ ਹਵਾਲੇ ਨਾਲ ਮਿਲੀ ਜਾਣਕਾਰੀ ਮੁਤਾਬਕ ਇਸ ਵਾਰ ਉਨ੍ਹਾਂ ਨੂੰ ਜਨਰਲ ਐਡਮਿਨਿਸਟ੍ਰੇਸ਼ਨ ਵਿਭਾਗ ਦਾ ਸੈਕਟਰੀ ਨਿਯੁਕਤ ਕੀਤਾ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਉਨ੍ਹਾਂ ਨੂੰ ਸਸਪੈਂਡ ਕੀਤਾ ਸੀ, ਪਰ ਹੁਣ ਸਰਕਾਰ ਵੱਲੋਂ ਇਹ ਫੈਸਲਾ ਵਾਪਸ ਲੈਂਦੇ ਹੋਏ ਉਨ੍ਹਾਂ ਦੀ ਮੁੜ ਤਾਇਨਾਤੀ ਕਰ ਦਿੱਤੀ ਗਈ ਹੈ।
ਸੂਤਰਾਂ ਅਨੁਸਾਰ ਸਰਕਾਰ ਵੱਲੋਂ ਉਨ੍ਹਾਂ ਨੂੰ ਮਹੱਤਵਪੂਰਨ ਜ਼ਿੰਮੇਵਾਰੀ ਸੌਂਪਦਿਆਂ ਜਨਰਲ ਐਡਮਿਨਿਸਟ੍ਰੇਸ਼ਨ ਵਿਭਾਗ ਦਾ ਸੈਕਟਰੀ ਬਣਾਇਆ ਗਿਆ ਹੈ। ਇਸ ਫੈਸਲੇ ਨੂੰ ਪ੍ਰਸ਼ਾਸਨਿਕ ਪੱਧਰ ‘ਤੇ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




