PunjabTop News

ਸਹਿਕਾਰੀ ਸਭਾਵਾਂ ਦੀ ਲਿਮਿਟ ਭਰਨ ਤੋਂ ਵੀ ਇਸ ਸਾਲ ਛੋਟ :-ਮੁੱਖ ਮੰਤਰੀ ਭਗਵੰਤ ਮਾਨ

ਬੇ-ਮੌਸਮੀ ਬਰਸਾਤ ਅਤੇ ਤੂਫਾਨ ਕਾਰਨ ਕਿਸਾਨਾਂ ਦੀਆਂ ਫਸਲਾਂ ਨੂੰ ਕਾਫੀ ਨੁਕਸਾਨ ਪਹੁੰਚਿਆ ਹੈ। ਜਿਸਦੇ ਚੱਲਦਿਆਂ ਬੀਤੇ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਫ਼ਸਲ ਦੇ ਖ਼ਰਾਬੇ ਲਈ ਮੁਆਵਜ਼ੇ ‘ਚ 25 ਫੀਸਦੀ ਵਾਧੇ ਦਾ ਐਲਾਨ ਕੀਤਾ ਹੈ। ਉੱਥੇ ਹੀ ਦੂਜੇ ਪਾਸੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਫ਼ਸਰਾਂ ਦੇ ਨਾਲ ਮੀਟਿੰਗ ਵੀ ਕੀਤੀ ਗਈ।

ਉਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਕਿਸਾਨਾਂ ਦੇ ਹਿੱਤ ‘ਚ ਇਕ ਹੋਰ ਵੱਡਾ ਫੈਸਲਾ ਲਿਆ ਗਿਆ ਹੈ।  ਸੀਐਮ ਮਾਨ ਨੇ ਕਿਸਾਨਾਂ ਨੂੰ ਸਹਿਕਾਰੀ ਸਭਾਵਾਂ ਦੀ ਲਿਮਿਟ ਭਰਨ ਤੋਂ ਵੀ ਇਸ ਸਾਲ ਛੋਟ ਦਿੱਤੀ ਹੈ। ਇਹ ਫੈਸਲਾ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਭਗਵੰਤ ਮਾਨ ਵੱਲੋਂ ਫ਼ਸਲ ਖ਼ਰਾਬੇ ਦੀ ਸਮੀਖਿਆ ਬਾਰੇ ਹੋਈ ਮੀਟਿੰਗ ‘ਚ ਲਿਆ ਗਿਆ ਹੈ।

ਬੀਤੇ ਦਿਨ ਦੌਰਾ ਕਰਨ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਵੀ ਕੀਤਾ ਸੀ ਜਿਸ ‘ਚ ਉਨ੍ਹਾਂ ਨੇ ਕਿਹਾ ਸੀ ਕਿ ਪੰਜਾਬ ਵਿੱਚ ਜਿੱਥੇ ਵੀ ਬੇਮੌਸਮੀ ਬਰਸਾਤ ਤੇ ਗੜੇਮਾਰੀ ਨਾਲ ਫਸਲਾਂ, ਬਾਗਾਂ ਅਤੇ ਘਰਾਂ ਦਾ ਨੁਕਸਾਨ ਹੋਇਆ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਕਿਸਾਨਾਂ ਅਤੇ ਮਜ਼ਦੂਰਾਂ ਦੇ ਇੱਕ-ਇੱਕ ਪੈਸੇ ਦੇ ਨੁਕਸਾਨ ਦਾ ਮੁਆਵਜ਼ਾ ਦੇਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button