ਸ਼ਹੀਦ-ਏ-ਆਜ਼ਮ ਊਧਮ ਸਿੰਘ ਦੀ ਬਰਸੀ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੁਨਾਮ ਪਹੁੰਚਣਗੇ। ਇਸ ਦੇ ਲਈ ਸਥਾਨਕ ਪੁਲਿਸ-ਪ੍ਰਸ਼ਾਸਨ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸੀ.ਐਮ ਮਾਨ ਨੇ 30 ਜੁਲਾਈ ਨੂੰ ਸੁਨਾਮ ਜਾਣ ਦੀ ਜਾਣਕਾਰੀ ਦਿੱਤੀ ਸੀ। ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਇਸ ਸਬੰਧੀ ਹੁਕਮ ਜਾਰੀ ਕੀਤੇ ਸਨ।
ਸ਼ਹੀਦ ਊਧਮ ਸਿੰਘ ਦੇ 84ਵੇਂ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਵੱਲੋਂ ਸੁਨਾਮ ਵਿਖੇ ਸ਼ਰਧਾਂਜਲੀ ਸਮਾਗਮ ਦਾ ਆਯੋਜਨ ਕੀਤਾ ਗਿਆ ਹੈ। ਸ਼ਹੀਦ ਊਧਮ ਸਿੰਘ ਦੇ 83ਵੇਂ ਸ਼ਹੀਦੀ ਦਿਹਾੜੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ‘ਆਪ’ ਸਰਕਾਰ ਦਾ ਮੁੱਖ ਏਜੰਡਾ ਸ਼ਹੀਦਾਂ ਦੇ ਵਿਚਾਰਾਂ ‘ਤੇ ਪਹਿਰਾ ਦੇ ਕੇ ਇਮਾਨਦਾਰ ਅਤੇ ਪਾਰਦਰਸ਼ੀ ਸਿਸਟਮ ਬਣਾਉਣਾ ਹੈ। ਸੂਬੇ ਦੀ ਇਕ-ਇਕ ਪੈਸਾ ਬਚਾ ਕੇ ਲੋਕ ਭਲਾਈ ਦੇ ਕੰਮਾਂ ‘ਤੇ ਖਰਚ ਕਰਨ ਬਾਰੇ ਕਿਹਾ ਸੀ.ਐਮ ਮਾਨ ਨੇ ਕਿਹਾ ਸੀ ਕਿ ‘ਆਪ’ ਸਰਕਾਰ ਸ਼ਹੀਦਾਂ ‘ਤੇ ਕੋਈ ਰਾਜਨੀਤੀ ਨਹੀਂ ਕਰੇਗੀ ਪਰ ਪਿਛਲੀਆਂ ਸਰਕਾਰਾਂ ਨੇ ਵੀ ਸ਼ਹੀਦਾਂ ਦੇ ਨਾਂ ‘ਤੇ ਸਿਆਸਤ ਕੀਤੀ
ਉਨ੍ਹਾਂ ਕਿਹਾ ਕਿ ਬਰਤਾਨਵੀ ਸਾਮਰਾਜ ਦੀਆਂ ਜੜ੍ਹਾਂ ਹਿਲਾ ਕੇ ਰੱਖ ਦੇਣ ਵਾਲੇ ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਪੂਰੀ ਦੁਨੀਆਂ ਵਿੱਚ ਮਿਸਾਲ ਹੈ। ਇਹ ਮਹਾਨ ਯੋਧਾ ਪੂਰੇ 21 ਸਾਲ ਆਪਣੇ ਨਿਸ਼ਾਨੇ ‘ਤੇ ਡਟਿਆ ਰਿਹਾ।ਸੀ.ਐਮ ਮਾਨ ਨੇ ਕਿਹਾ ਸੀ ਕਿ ਜਲ੍ਹਿਆਂਵਾਲਾ ਸਾਕੇ ਦੀ ਸੀਨੇ ‘ਚ ਬਲਦੀ ਲਾਟ ਬੁਝੀ ਨਹੀਂ। ਸੁਨਾਮ ਦੀ ਧਰਤੀ ‘ਤੇ ਅਨੇਕਾਂ ਸ਼ਹੀਦਾਂ ਨੇ ਜਨਮ ਲਿਆ ਹੈ। ਉਨ੍ਹਾਂ ਲਈ ਇਹ ਵੀ ਮਾਣ ਵਾਲੀ ਗੱਲ ਹੈ ਕਿ ਉਨ੍ਹਾਂ ਦਾ ਜਨਮ ਵੀ ਸੁਨਾਮ ਵਿੱਚ ਹੋਇਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.