PunjabTop News

ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦੇ ਘਰ ਪੁੱਜਣਗੇ ਮੁੱਖ ਮੰਤਰੀ ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਮਾਨ ਅੱਜ ਨਿਊ ਚੰਡੀਗੜ੍ਹ ਵਿੱਚ ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦੇ ਘਰ ਪੁੱਜਣਗੇ। ਇੱਥੇ ਉਹ ਸ਼ਹੀਦ ਪਰਿਵਾਰ ਨੂੰ ਮਿਲਣਗੇ। ਸ਼ਹੀਦ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਚੈੱਕ ਵੀ ਸੌਂਪਿਆ ਜਾਵੇਗਾ। ਇਸ ਦੇ ਲਈ ਪ੍ਰਸ਼ਾਸਨ ਵੱਲੋਂ ਪੂਰੀ ਤਿਆਰੀ ਕਰ ਲਈ ਗਈ ਹੈ। ਸੁਰੱਖਿਆ ਕਾਰਨਾਂ ਕਰਕੇ ਇੱਥੇ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।

ਨਿਊ ਚੰਡੀਗੜ੍ਹ ਦੇ ਪਿੰਡ ਭਦੋਦੀਆ ਦੇ ਰਹਿਣ ਵਾਲੇ ਕਰਨਲ ਮਨਪ੍ਰੀਤ ਸਿੰਘ 13 ਸਤੰਬਰ ਨੂੰ ਕਸ਼ਮੀਰ ਦੇ ਅਨੰਤਨਾਗ ਵਿੱਚ ਅੱਤਵਾਦੀਆਂ ਨਾਲ ਲੜਦੇ ਹੋਏ ਸ਼ਹੀਦ ਹੋ ਗਏ ਸਨ। ਉਨ੍ਹਾਂ ਦੇ ਨਾਲ ਹਰਿਆਣਾ ਪਾਣੀਪਤ ਦੇ ਮੇਜਰ ਆਸ਼ੀਸ਼ ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਇੱਕ ਡੀਐਸਪੀ ਵੀ ਸ਼ਹੀਦ ਹੋਏ ਸਨ।ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦੀ ਦੇਹ ਨੂੰ ਉਨ੍ਹਾਂ ਦੇ ਜੱਦੀ ਪਿੰਡ ਭਦੋਦੀਆ ਲਿਆਂਦਾ ਗਿਆ। ਇੱਥੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਉਨ੍ਹਾਂ ਨੂੰ ਅੰਤਿਮ ਸਲਾਮੀ ਦਿੱਤੀ। ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਵਿੱਚ ਫੌਜੀ ਸਨਮਾਨਾਂ ਨਾਲ ਕੀਤਾ ਗਿਆ। ਇਸ ਵਿੱਚ ਪੰਜਾਬ ਸਰਕਾਰ ਦੀ ਤਰਫੋਂ ਹਲਕਾ ਖਰੜ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਹਾਜ਼ਰ ਸਨ।ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦੀ ਪਤਨੀ ਹਰਿਆਣਾ ਸਰਕਾਰ ਵਿੱਚ ਅਧਿਆਪਕ ਹੈ। ਉਹ ਪੰਚਕੂਲਾ ਜ਼ਿਲ੍ਹੇ ਵਿੱਚ ਕੰਮ ਕਰ ਰਹੀ ਹੈ। ਇਸ ਲਈ ਹਰਿਆਣਾ ਦੇ ਸਪੀਕਰ ਗਿਆਨ ਚੰਦ ਗੁਪਤਾ ਨੇ ਸ਼ਹੀਦ ਦੇ ਪਿੰਡ ਭਦੋਦੀਆ ਵਿਖੇ ਪਹੁੰਚ ਕੇ ਉਨ੍ਹਾਂ ਦੀ ਪਤਨੀ ਅਤੇ ਮਾਤਾ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੂੰ ਹਰਿਆਣਾ ਸਰਕਾਰ ਵੱਲੋਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਗਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button