PunjabTop News

ਸ਼ਾਰਪ ਸ਼ੂਟਰ ਨੀਰਜ ਚਸਕਾ ਖ਼ਿਲਾਫ਼ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ

ਚੰਡੀਗੜ੍ਹ ਪੁਲੀਸ ਨੇ ਗੁਰਲਾਲ ਬਰਾੜ ਕਤਲ ਕੇਸ ਵਿੱਚ ਦਵਿੰਦਰ ਬੰਬੀਹਾ ਗੈਂਗ ਦੇ ਸ਼ਾਰਪ ਸ਼ੂਟਰ ਨੀਰਜ ਚਸਕਾ ਖ਼ਿਲਾਫ਼ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਹੈ। ਗੁਰਲਾਲ ਬਰਾੜ ਵਿਦੇਸ਼ ਵਿੱਚ ਲੁਕੇ ਗੈਂਗਸਟਰ ਗੋਲਡੀ ਬਰਾੜ ਦਾ ਚਚੇਰਾ ਭਰਾ ਸੀ।ਗੋਲਡੀ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਵੀ ਲਈ ਸੀ। ਉਹ ਲਾਰੈਂਸ ਦਾ ਸਾਥੀ ਹੈ। ਗੁਰਲਾਲ ਦੀ 10 ਅਕਤੂਬਰ 2020 ਨੂੰ ਦੇਰ ਸ਼ਾਮ ਇੰਡਸਟਰੀਅਲ ਏਰੀਆ, ਫੇਜ਼ 1, ਚੰਡੀਗੜ੍ਹ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਹਮਲਾਵਰ ਮੋਟਰਸਾਈਕਲ ‘ਤੇ ਸਵਾਰ ਸਨ। ਪੁਲਿਸ ਕੇਸ ਅਨੁਸਾਰ ਦਵਿੰਦਰ ਬੰਬੀਹਾ ਗੈਂਗ ਦੇ ਮੈਂਬਰਾਂ ਨੇ ਇਸ ਕਤਲ ਨੂੰ ਅੰਜਾਮ ਦਿੱਤਾ ਸੀ। ਇਹ ਕਤਲ ਸਿਟੀ ਐਂਪੋਰੀਅਮ ਮਾਲ ਦੇ ਸਾਹਮਣੇ ਹੋਇਆ।ਪੁਲੀਸ ਨੇ ਚਸਕਾ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕਰ ਦਿੱਤੀ ਹੈ। ਉਸ ਵਿਰੁੱਧ ਕਤਲ, ਅਪਰਾਧਿਕ ਸਾਜ਼ਿਸ਼ ਅਤੇ ਅਸਲਾ ਐਕਟ ਦੀਆਂ ਧਾਰਾਵਾਂ ਲਗਾਈਆਂ ਗਈਆਂ ਹਨ। ਇਸ ਕਤਲ ਕੇਸ ਵਿੱਚ ਪੁਲਿਸ ਨੇ ਕੁੱਲ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ ਵਿੱਚ ਗੁਰਵਿੰਦਰ ਸਿੰਘ ਉਰਫ਼ ਢਾਡੀ, ਗੁਰਮੀਤ ਸਿੰਘ ਉਰਫ਼ ਗੀਤਾ, ਦਿਲਪ੍ਰੀਤ ਸਿੰਘ ਉਰਫ਼ ਬਾਬਾ ਅਤੇ ਚਮਕੌਰ ਸਿੰਘ ਬੈਂਤ ਸ਼ਾਮਲ ਹਨ। ਉਨ੍ਹਾਂ ਖਿਲਾਫ ਪਹਿਲਾਂ ਹੀ ਚਾਰਜਸ਼ੀਟ ਦਾਖਲ ਕੀਤੀ ਜਾ ਚੁੱਕੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button