PunjabTop News

ਸ਼ਾਹੀ ਇਮਾਮ ਪੰਜਾਬ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਲੁਧਿਆਣਾ ਜਾਮਾ ਮਸਜਿਦ ਦੇ ਪ੍ਰਧਾਨ ਮੁਹੰਮਦ ਮੁਸਤਕੀਮ ਨੇ ਦੱਸਿਆ ਕਿ ਬੀਤੇ ਦਿਨ ਸ਼ਾਹੀ ਇਮਾਮ ਪੰਜਾਬ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਨੂੰ ਕੁਝ ਵਿਅਕਤੀਆਂ ਵਲੋਂ ਫੋਨ ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਇਸ ਸਬੰਧੀ ਲੁਧਿਆਣਾ ਜਾਮਾ ਮਸਜਿਦ ਦੇ ਪ੍ਰਧਾਨ ਮੁਹੰਮਦ ਮੁਸਕੀਮ ਨੇ ਦੱਸਿਆ ਕਿ ਬੀਤੇ ਦਿਨ ਸ਼ਾਹੀ ਇਮਾਮ ਬਠਿੰਡਾ ਦੇ ਦੌਰੇ ‘ਤੇ ਸਨ ਜਿੱਥੇ ਉਨ੍ਹਾਂ ਨੂੰ ਅਣਪਛਾਤੇ ਨੰਬਰ ਤੋਂ ਫੋਨ ਕਾਲ ‘ਤੇ ਜਾਨੋਂ ਮਾਰਨ ਦੀ ਧਮਕੀ ਮਿਲੀ ਜਿਸ ਦੀ ਸੂਚਨਾ ਉਨ੍ਹਾਂ ਫੌਰੀ ਤੌਰ ਤੇ ਲੁਧਿਆਣਾ ਪੁਲਿਸ ਨੂੰ ਦਿੱਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਇਕ ਪੱਤਰ ਦੇ ਰਾਹੀਂ ਅਤੇ ਲਗਾਤਾਰ ਸੋਸ਼ਲ ਮੀਡੀਆ ਦੇ ਜਰੀਏ ਸ਼ਾਹੀ ਇਮਾਮ ਪੰਜਾਬ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ ਸ਼ਾਹੀ ਇਮਾਮ ਸਾਹਿਬ ਨੂੰ ਲਗਾਤਾਰ ਮਿਲ ਰਹੀਆਂ ਧਮਕੀਆਂ ਦੇ ਸੰਬੰਧ ਵਿਚ ਕਈ ਵਾਰ ਪੰਜਾਬ ਦੇ  ਡੀ.ਜੀ.ਪੀ. ਗੌਰਵ ਯਾਦਵ ਜੀ ਅਤੇ ਪੁਲਿਸ ਕਮਿਸ਼ਨਰ ਨੂੰ ਲਿਖਤੀ ਪੱਤਰ ਅਤੇ ਈਮੇਲ ਦੇ ਜ਼ਰੀਏ ਭੇਜੇ ਗਏ ਹਨ। ਮੁਹੰਮਦ ਮੁਸਤਕੀਮ ਨੇ ਦੱਸਿਆ ਕਿ ਇਹੋ ਜਿਹੀਆਂ ਧਮਕੀਆਂ ਤੋਂ ਉਹ ਡਰਨ ਵਾਲੇ ਨਹੀਂ ਲੇਕਿਨ ਧਮਕੀਆਂ ਦੇਣ ਵਾਲਿਆਂ ਨੂੰ ਵੀ ਬੇਨਕਾਬ ਕਰਨਾ ਅਤੇ ਉਨ੍ਹਾਂ ਨੂੰ ਸਜ਼ਾ ਦਿਵਾਉਣਾ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਸ਼ਾਹੀ ਇਮਾਮ ਦੀ ਸੁਰੱਖਿਆ ਨੂੰ ਲੈ ਕੇ ਪੁਲਿਸ ਅਤੇ ਪ੍ਰਸ਼ਾਸਨ ਵਲੋਂ ਚੌਕਸੀ ਵਰਤੀ ਜਾ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button