PunjabTop News

ਸ਼ੁਭਕਰਨ ਸਿੰਘ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਅੱਜ

ਬਠਿੰਡਾ, 3 ਮਾਰਚ,  ਖਨੌਰੀ ਬਾਰਡਰ ’ਤੇ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਅੱਜ ਇਥੇ ਹੋ ਰਿਹਾ ਹੈ। ਇਸ ਵਿਚ ਵੱਡੀ ਗਿਣਤੀ ਵਿਚ ਲੋਕਾਂ ਅਤੇ ਕਿਸਾਨ ਆਗੂਆਂ ਦੇ ਸ਼ਮੂਲੀਅਤ ਕਰਨ ਦੀ ਸੰਭਾਵਨਾ ਹੈ।

 21 ਫਰਵਰੀ ਨੂੰ ਖਨੌਰੀ ਸਰਹੱਦ ਵਿਖੇ ਸ਼ੁਭਕਰਨ ਸਿੰਘ ਦੀ ਮੌਤ ਤੋਂ ਬਾਅਦ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ ਦਾ ਫੈਸਲਾ 29 ਫਰਵਰੀ ਤੱਕ ਟਾਲ ਦਿੱਤਾ ਸੀ। 29 ਫਰਵਰੀ ਨੂੰ ਕਿਸਾਨ ਆਗੂਆਂ ਨੇ ਕਿਹਾ ਕਿ ਦਿੱਲੀ ਮਾਰਚ ਦੀ ਅਗਲੀ ਰਣਨੀਤੀ 3 ਮਾਰਚ ਨੂੰ ਸ਼ੁਭਕਰਨ ਸਿੰਘ ਦੇ ਭੋਗ ਤੋਂ ਬਾਅਦ ਐਲਾਨ ਕੀਤੀ ਜਾਵੇਗੀ ਤੇ ਕਿਸਾਨ ਇਨ੍ਹਾਂ ਸਰਹੱਦਾਂ ‘ਤੇ ਹੀ ਪੱਕੇ ਡਟੇ ਰਹਿਣਗੇ।

22 ਫਰਵਰੀ 2022 ਨੂੰ ਚੰਡੀਗੜ੍ਹ ਵਿੱਚ ਹੋਈ ਜਨਰਲ ਬਾਡੀ ਦੀ ਮੀਟਿੰਗ ਵਿੱਚ ਗਠਿਤ ਐਸ.ਕੇ.ਐਮ ਦੀ ਛੇ ਮੈਂਬਰੀ ਕਮੇਟੀ ਦੁਆਰਾ ਅਪਣਾਇਆ ਗਿਆ 8-ਨੁਕਾਤੀ ਪ੍ਰਸਤਾਵ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਦੇ ਨੁਮਾਇੰਦਿਆਂ ਨੂੰ ਸੌਂਪਿਆ ਗਿਆ।

 ਐਮਐਸਪੀ ਅਤੇ ਹੋਰ ਮੰਗਾਂ ਨੂੰ ਲੈ ਕੇ ਕਿਸਾਨ ਪੰਜਾਬ ਤੇ ਹਰਿਆਣਾ ਦੀਆਂ ਸਰਹੱਦਾਂ ਡਟੇ ਹੋਏ ਹਨ। ਬਦਲਦੇ ਮੌਸਮ ਤੋਂ ਬਚਣ ਲਈ ਕਿਸਾਨਾਂ ਨੇ ਆਪਣੀਆਂ ਟਰਾਲੀਆਂ ਨੂੰ ਘਰਾਂ ਵਿੱਚ ਤਬਦੀਲ ਕਰ ਲਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button