ਸ਼੍ਰੀਨਗਰ ‘ਚ ਹੋਇਆ ਅੱਤਵਾਦੀ ਹਮਲਾ, ਬਾਜ਼ਾਰ ‘ਤੇ ਸੁੱਟੇ ਗ੍ਰੇਨੇਡ
ਸ਼੍ਰੀਨਗਰ— ਜੰਮੂ-ਕਸ਼ਮੀਰ ਦੇ ਸ਼੍ਰੀਨਗਰ ‘ਚ ਐਤਵਾਰ ਨੂੰ ਅੱਤਵਾਦੀ ਹਮਲਾ ਹੋਇਆ। ਅੱਤਵਾਦੀਆਂ ਨੇ ਟੀਆਰਸੀ ਅਤੇ ਸੰਡੇ ਬਾਜ਼ਾਰ ‘ਤੇ ਗ੍ਰੇਨੇਡ ਸੁੱਟੇ, ਜਿਸ ‘ਚ 10 ਤੋਂ ਜ਼ਿਆਦਾ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ ਕਿ ਇਹ ਧਮਾਕਾ ਉਸ ਸਮੇਂ ਹੋਇਆ ਜਦੋਂ ਇਲਾਕੇ ‘ਚ ਹਫਤਾਵਾਰੀ ਸੰਡੇ ਬਾਜ਼ਾਰ ਲਈ ਖਰੀਦਦਾਰਾਂ ਦੀ ਭਾਰੀ ਭੀੜ ਸੀ। ਗ੍ਰੇਨੇਡ ਧਮਾਕੇ ਤੋਂ ਬਾਅਦ ਇਲਾਕੇ ‘ਚ ਹਫੜਾ-ਦਫੜੀ ਮਚ ਗਈ ਸੀ। ਉਨ੍ਹਾਂ ਦੱਸਿਆ ਕਿ ਸਾਰੇ ਜ਼ਖ਼ਮੀਆਂ ਨੂੰ ਇਲਾਜ ਲਈ ਸ੍ਰੀਨਗਰ ਦੇ ਐਸਐਮਐਚਐਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਡਾਕਟਰਾਂ ਮੁਤਾਬਕ ਸਾਰੇ ਜ਼ਖਮੀਆਂ ਦੀ ਹਾਲਤ ਸਥਿਰ ਹੈ, ਅਧਿਕਾਰੀਆਂ ਨੇ ਕਿਹਾ ਕਿ ਹਮਲਾਵਰ ਆਪਣਾ ਨਿਸ਼ਾਨਾ ਬਣਾਉਣ ਤੋਂ ਖੁੰਝ ਗਏ ਕਿਉਂਕਿ ਗ੍ਰਨੇਡ ਵਿਅਸਤ ਬਾਜ਼ਾਰ ‘ਚ ਸੁੱਟਿਆ ਗਿਆ, ਜਿਸ ਨਾਲ ਕਈ ਨਾਗਰਿਕ ਜ਼ਖਮੀ ਹੋ ਗਏ। ਉਨ੍ਹਾਂ ਦੱਸਿਆ ਕਿ ਘਟਨਾ ਵਾਲੀ ਥਾਂ ‘ਤੇ ਵਾਧੂ ਬਲ ਭੇਜੇ ਗਏ ਹਨ ਅਤੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ। ਅਧਿਕਾਰੀ ਨੇ ਕਿਹਾ ਕਿ ਹਮਲਾਵਰਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.