InternationalBreaking NewsD5 specialNewsTop News

ਸ਼੍ਰੀਲੰਕਾ ਦੇ ਪ੍ਰਧਾਨ ਮੰਤਰੀ ਮਹਿੰਦਾ ਰਾਜਪਕਸ਼ੇ ਨੇ ਦਿੱਤਾ ਅਸਤੀਫ਼ਾ

ਕੋਲੰਬੋ : ਸ਼੍ਰੀਲੰਕਾ ਆਪਣੇ ਇਤਿਹਾਸ ਦੇ ਸਭ ਤੋਂ ਖਰਾਬ ਆਰਥਿਕ ਸੰਕਟ ਵਿੱਚੋਂ ਗੁਜ਼ਰ ਰਿਹਾ ਹੈ। ਦੇਸ਼ ਵਿੱਚ ਐਮਰਜੈਂਸੀ ਲਾਗੂ ਹੈ। ਸ਼੍ਰੀਲੰਕਾ ‘ਚ ਐਮਰਜੈਂਸੀ ਦੌਰਾਨ ਸਿਆਸੀ ਸੰਕਟ ਪੈਦਾ ਹੋ ਗਿਆ ਹੈ। ਪ੍ਰਧਾਨ ਮੰਤਰੀ ਮਹਿੰਦਾ ਰਾਜਪਕਸ਼ੇ ਨੇ ਸ਼੍ਰੀਲੰਕਾ ਦੇ ਰਾਸ਼ਟਰਪਤੀ ਗੋਤਬਾਯਾ ਰਾਜਪਕਸ਼ੇ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਹੈ। ਮਹਿੰਦਾ ਰਾਜਪਕਸ਼ੇ ਤੋਂ ਬਾਅਦ ਉਨ੍ਹਾਂ ਦੀ ਕੈਬਨਿਟ ਵਿੱਚ ਸਿਹਤ ਮੰਤਰੀ ਰਹੇ ਪ੍ਰੋਫੈਸਰ ਚੰਨਾ ਜੈਸੁਮਾਨਾ ਨੇ ਵੀ ਰਾਸ਼ਟਰਪਤੀ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਹੈ।

Ropar News: ਵੱਡੇ ਕਾਂਗਰਸੀ ਲੀਡਰ Gurdhian Singh ਨਾਲ ਵਾਪਰਿਆ ਭਾਣਾ! ਨਹਿਰ ਚੋਂ ਮਿਲੀ ਦੇ+ਹ| D5 Channel Punjabi

ਟਾਪੂ ਦੇਸ਼ ਵਿਚ ਆਰਥਿਕ ਸੰਕਟ ਨੂੰ ਲੈ ਕੇ ਪ੍ਰਦਰਸ਼ਨਾਂ ਦੌਰਾਨ ਹਿੰਸਕ ਝੜਪਾਂ ਤੋਂ ਬਾਅਦ ਪ੍ਰਧਾਨ ਮੰਤਰੀ ਅਤੇ ਸਿਹਤ ਮੰਤਰੀ ਨੇ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ। ਰਾਜਧਾਨੀ ਕੋਲੰਬੋ ‘ਚ ਸੋਮਵਾਰ ਨੂੰ ਆਰਥਿਕ ਸੰਕਟ ਨੂੰ ਲੈ ਕੇ ਪ੍ਰਦਰਸ਼ਨ ਦੌਰਾਨ ਹਿੰਸਾ ਭੜਕ ਗਈ। ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਮਹਿੰਦਾ ਰਾਜਪਕਸ਼ੇ ਨੇ ਆਮ ਜਨਤਾ ਨੂੰ ਸੰਜਮ ਵਰਤਣ ਦੀ ਅਪੀਲ ਕੀਤੀ ਹੈ। ਉਨ੍ਹਾਂ ਟਵੀਟ ਕੀਤਾ ਕਿ ਜਦੋਂ ਜਜ਼ਬਾਤ ਉੱਚਤਮ ਪੱਧਰ ‘ਤੇ ਚੱਲ ਰਹੇ ਹੋਣ ਤਾਂ ਸਾਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਹਿੰਸਾ ਸਿਰਫ ਹਿੰਸਾ ਨੂੰ ਜਨਮ ਦੇਵੇਗੀ। ਮਹਿੰਦਾ ਰਾਜਪਕਸ਼ੇ ਨੇ ਕਿਹਾ ਹੈ ਕਿ ਅਸੀਂ ਜਿਸ ਆਰਥਿਕ ਸੰਕਟ ਵਿੱਚ ਹਾਂ, ਉਸ ਵਿੱਚ ਆਰਥਿਕ ਹੱਲ ਦੀ ਲੋੜ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button