Breaking NewsD5 specialNewsPoliticsPunjabTop News

ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਮੀਟਿੰਗ ਹੋਈ ਖ਼ਤਮ, ਪਾਰਟੀ ਪ੍ਰਧਾਨ ਬਦਲਣ ਨੂੰ ਲੈ ਕੇ ਨਹੀਂ ਹੋਈ ਕੋਈ ਗੱਲ

ਚੰਡੀਗੜ੍ਹ :ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਦੀ ਅੱਜ ਵਿਸ਼ੇਸ਼ ਮੀਟਿੰਗ ਚੰਡੀਗੜ੍ਹ ਵਿਖੇ ਹੋਈ ਹੈ।ਇਸ ਕੋਰ ਕਮੇਟੀ ‘ਚ ਝੂੰਦਾਂ ਕਮੇਟੀ ਦੀ ਰਿਪੋਰਟ ‘ਤੇ ਮੰਥਨ ਕੀਤਾ ਗਿਆ।ਬੈਠਕ ਤੋਂ ਬਾਅਦ ਅਕਾਲੀ ਆਗੂਆਂ ਨੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਮੀਟਿੰਗ ਦੌਰਾਨ ਇਕਬਾਲ ਸਿੰਘ ਝੂੰਦਾਂ ਦੀ ਰਿਪੋਰਟ ਤਾਰੀਫ਼ ਕੀਤੀ। ਉਨ੍ਹਾਂ ਕਿਹਾ ਕਿ ਰਿਪੋਰਟ ਨੂੰ ਲਾਗੂ ਕਰਨ ਤੋਂ ਪਹਿਲਾਂ 2 ਵਾਰ ਬੈਠਕ ਕੀਤੀ ਜਾਵੇਗੀ। ਇਸ ਰਿਪੋਰਟ ’ਚ ਪਾਰਟੀ ਪ੍ਰਧਾਨ ਨੂੰ ਬਦਲਣ ਦੀ ਕੋਈ ਗੱਲ ਨਹੀਂ ਕੀਤੀ ਗਈ। ਪੰਜਾਬ ਦੇ ਲਈ ਲੜਨ ਵਾਲੀ ਇੱਕੋ ਪਾਰਟੀ ਅਕਾਲੀ ਦਲ ਹੈ।

Sukhbir Badal ਦਾ ਅਸਤੀਫ਼ਾ? Akali Dal ਦੀ Core Committee ਦਾ ਵੱਡਾ ਫੈਸਲਾ! | D5 Channel Punjabi

ਅਕਾਲੀ ਆਗੂਆਂ ਨੇ ਕਿਹਾ ਕਿ ਪਾਰਟੀ ਨੇ ਝੂੰਦਾਂ ਕਮੇਟੀ ਦੀਆਂ ਸਿਫਾਰਸ਼ਾਂ ਮੰਨ ਲਈਆਂ ਹਨ। ਝੂੰਦਾਂ ਕਮੇਟੀ ਦੀਆਂ ਸਿਫ਼ਾਰਿਸ਼ਾਂ ਨੂੰ ਲਾਗੂ ਕਰਨ ਦਾ ਆਖ਼ਰੀ ਫ਼ੈਸਲਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਰਨਗੇ। ਇਕਬਾਲ ਸਿੰਘ ਝੂੰਦਾਂ ਨੇ ਕਾਨਫਰੰਸ ਦੌਰਾਨ ਕਿਹਾ ਕਿ ਉਨ੍ਹਾਂ ਨੇ 100 ਹਲਕਿਆਂ ’ਚ ਜਾ ਕੇ ਫੀਡਬੈਕ ਲਿਆ ਹੈ। ਇਸ ਦੇ ਆਧਾਰ ’ਤੇ ਰਿਪੋਰਟ ਨੂੰ ਪੂਰੀ ਤਰ੍ਹਾਂ ਲਾਗੂ ਕੀਤਾ ਜਾਵੇਗਾ। ਕਾਨਫਰੰਸ ’ਚ ਬੀਬੀ ਜਗੀਰ ਕੌਰ, ਵਿਰਸਾ ਸਿੰਘ ਵਲਟੋਹਾ, ਬਲਵਿੰਦਰ ਸਿੰਘ ਭੂੰਦੜ ਆਦਿ ਸ਼ਾਮਲ ਸਨ।

ਤੱਤੀ-ਤੱਤੀ ਸੜਕ ’ਤੇ ਬੈਠੇ ਲੀਡਰ, ਚੀਕਾਂ ਮਾਰ-ਮਾਰ ਕਰਤੇ ਵੱਡੇ ਖ਼ੁਲਾਸੇ! ਪੁਲਿਸ ਵੀ ਆਈ ਐਕਸ਼ਨ ’ਚ!

ਇਸਦੇ ਨਾਲ ਹੀ ਵਿਧਾਨ ਸਭਾ ਵਿੱਚ ਅਕਾਲੀ ਦਲ ਦੇ ਲੀਡਰ ਮਨਪ੍ਰੀਤ ਸਿੰਘ ਇਆਲੀ ਵੱਲੋਂ ਰਾਸ਼ਟਰਪਤੀ ਚੋਣ ਦੇ ਬਾਈਕਾਟ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਇਹ ਮਨਪ੍ਰੀਤ ਇਆਲੀ ਦਾ ਵਿਅਕਤੀਗਤ ਫੈਸਲਾ ਸੀ। ਜਿਕਰਯੋਗ ਹੈ ਕਿ ਇਆਲੀ ਨੇ ਸ਼ਿਰੋਮਣੀ ਅਕਾਲੀ ਦਲ ਦੇ ਐਲਾਨ ਦੇ ਬਾਵਜੂਦ ਭਾਜਪਾ ਅਤੇ ਉਸਦੀਆਂ ਸਹਿਯੋਗੀ ਪਾਰਟੀਆਂ ਦੇ ਗੱਠਜੋੜ ਐਨਡੀਏ ਉਮੀਦਵਾਰ ਦ੍ਰੋਪਦੀ ਮੁਰਮੂ ਨੂੰ ਵੋਟ ਨਹੀਂ ਪਾਈ। ਇਆਲੀ ਨੇ ਕਿਹਾ ਕਿ ਪਾਰਟੀ ਨੇ ਬਿਨਾਂ ਸ਼ਰਤ ਸਮਰਥਨ ਦਿੱਤਾ ਹੈ। ਇਸ ਦੌਰਾਨ ਪੰਜਾਬ ਨਾਲ ਸਬੰਧਤ ਬੰਦੀ ਸਿੱਖਾਂ ਦੀ ਰਿਹਾਈ, ਚੰਡੀਗੜ੍ਹ ‘ਤੇ ਅਧਿਕਾਰ ਵਰਗਾ ਕੋਈ ਮੁੱਦਾ ਉਨ੍ਹਾਂ ਦੇ ਸਾਹਮਣੇ ਨਹੀਂ ਰੱਖਿਆ ਗਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button