PunjabPunjabTop News

ਸ਼੍ਰੋਮਣੀ ਅਕਾਲੀ ਦਲ ਦੀ ਮੰਗ ਕੋਲ ਕਮੇਟੀ ਮੁੜ ਤੋਂ ਸੁਰਜੀਤ, ਨਵੇਂ ਚਿਹਰਿਆਂ ਦੀ ਭਰਤੀ

ਸ਼੍ਰੋਮਣੀ ਅਕਾਲੀ ਦਲ ਨੇ ਨਵੀਂ ਕੋਰ ਕਮੇਟੀ ਦਾ ਗਠਨ ਕਰ ਲਿਆ ਹੈ। ਇਸ ਨਵੀਂ ਕਮੇਟੀ ‘ਚ ਕੁੱਲ 23 ਮੈਂਬਰ ਸ਼ਾਮਲ ਕੀਤੇ ਗਏ ਹਨ, ਜਦਿਕ ਇਸ ਕਮੇਟੀ ਵਿੱਚ ਚਾਰ ਵਿਸ਼ੇਸ਼ ਸੱਦੇ ਗਏ ਮੈਂਬਰ ਹੋਣਗੇ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਵੱਲੋਂ ਇਸ ਸਬੰਧ ਵਿੱਚ ਫੈਸਲਾ ਪਾਰਟੀ ਦੀ ਵਰਕਿੰਗ ਕਮੇਟੀ ‘ਚ ਲਿਆ ਗਿਆ।

ਅਕਾਲੀ ਦਲ ਦੇ ਸੀਨੀਅਰ ਆਗੂ ਡਾ: ਦਲਜੀਤ ਸਿੰਘ ਚੀਮਾ ਨੇ ਇਸ ਬਾਰੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ਤੇ ਜਾਣਕਾਰੀ ਦਿੱਤੀ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪਾਰਟੀ ‘ਚ ਬਗਾਵਤ ਦੇ ਚੱਲਦੇ ਕੋਰ ਕਮੇਟੀ ਭੰਗ ਕਰ ਦਿੱਤ ਗਈ ਸੀ।

ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਵਿੱਚ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿਂਘ ਧਾਮੀ, ਬਲਵਿੰਦਰ ਸਿੰਘ ਭੰਦੂੜ, ਗੁਲਜਾਰ ਸਿੰਘ ਰਣਿਕੇ, ਨਰੇਸ਼ ਗੁਜਰਾਲ, ਮਹੇਸ਼ ਇੰਦਰ ਸਿੰਘ ਗਰੇਵਾਲ, ਜਨਮੇਜਾ ਸਿੰਘ ਸੇਖੋਂ, ਡਾ: ਦਿਲਜੀਤ ਸਿੰਘ ਚੀਮਾ, ਸ਼ਰਨਜੀਤ ਸਿੰਘ ਢਿੱਲੋਂ, ਅਨਿਲ ਜੋਸ਼ੀ, ਵਿਕਰਮ ਸਿੰਘ ਮਜੀਠਿਆ, ਹੀਰਾ ਸਿੰਘ ਗਾਬੜੀਆ, ਪਰਮਜੀਤ ਸਿਂਘ ਸਰਨਾ, ਮਨਜੀਤ ਸਿੰਘ ਜੀਕੇ ਇਕਬਾਲ ਝੂੰਦਾ, ਗੁਰਬਚਨ ਸਿੰਘ ਬੱਬੇਹਾਲੀ, ਪ੍ਰੋਫੈਸਰ ਵਿਰਸਾ ਸਿੰਘ ਵਲਟੋਹਾ, ਡਾ: ਸੁਖਵਿੰਦਰ ਸਿੰਘ ਸੁੱਖੀ, ਲਖਬੀਰ ਲਿੰਘ ਲੋਧੀਨੰਗਲ, ਮਨਤਾਰ ਸਿੰਘ ਬਰਾੜ, ਐਨਕੇ ਸ਼ਰਮਾ, ਹਰਮੀਤ ਸਿੰਘ ਸੰਧੂ, ਸੋਹਨ ਸਿੰਘ ਠੰਡਲ ਅਤੇ ਬਲਦੇਵ ਸਿੰਘ ਖਹਿਰਾ ਦਾ ਨਾਂ ਸ਼ਾਮਲ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button