Breaking NewsD5 specialNewsPoliticsPunjab

ਸ਼੍ਰੋਮਣੀ ਅਕਾਲੀ ਦਲ ਦੀ ਸੇਵਾ ਨੂੰ ਮਿਲਿਆ ਮੇਵਾ? (ਵੀਡੀਓ)

ਅੰਮ੍ਰਿਤਸਰ : ਸ੍ਰੋਮਣੀ ਅਕਾਲੀ ਦਲ ਵਲੋਂ ਆਪਣੇ ਰਾਜ ਭਾਗ ਦੌਰਾਨ ਹੋਈਆਂ ਭੁੱਲਾਂ ਦੀ ਖਿਮਾ-ਯਾਚਨਾ ਲਈ ਦਰਬਾਰ ਸਾਹਿਬ ਵਿਖੇ ਪਿਛਲੇ ਦੋ ਦਿਨਾਂ ਤੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਹੋਏ ਹਨ ਅਤੇ ਅਕਾਲੀ ਲੀਡਰਸ਼ਿਪ ਵਲੋਂ ਗੁਰੂੂ-ਘਰ ਲੰਗਰ, ਜੋੜੇ ਘਰ ‘ਚ ਸੇਵਾ ਵੀ ਕੀਤੀ ਜਾ ਰਹੀ ਹੈ ਪਰ ਅਕਾਲੀ ਦਲ ਦੇ ਇਸ ਕਾਰਜ ਲਈ ਵਿਰੋਧੀ ਪਾਰਟੀ ਕਾਂਗਰਸ ਦੇ ਆਗੂਆਂ ਵਲੋਂ ਤਿੱਖੇ ਪ੍ਰਤੀਕਰਮ ਆਉਣੇ ਲਗਾਤਾਰ ਜਾਰੀ ਹਨ। ਇਸ ਮੌਕੇ ਸੁਨੀਲ ਜਾਖੜ, ਪ੍ਰਧਾਨ ਪ੍ਰਦੇਸ਼ ਕਾਂਗਰਸ ਨੇ ਅਕਾਲੀ ਦਲ ਦੇ ਭੁੱਲ ਬਖ਼ਸ਼ਾਉਣ ਮਾਮਲੇ ਨੂੰ ਕਰੜੇ ਹੱਥੀ ਲਿਆ ਹੈ।

Read Also ਸਿਮਰਨਜੀਤ ਸਿੰਘ ਮਾਨ ਦੇਸ਼-ਧ੍ਰੋਹ ਦੇ ਮੁਕੱਦਮੇ ਚੋਂ ਬਰੀ

ਇਸ ਮਾਮਲੇ ‘ਤੇ ਨਵਜੋਤ ਕੌਰ ਸਿੱਧੂ ਨੇ ਵੀ ਅਕਾਲੀ ਦਲ ਨੂੰ ਵੰਗਾਰਿਆਂ। ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਅਕਾਲੀ ਦਲ ਆਪਣੀਆਂ ਗਲਤੀਆਂ ਨੂੰ ਆਪ ਹੀ ਲੁਕਾਉਣਾ ਦਾ ਯਤਨ ਕਰ ਰਿਹਾ ਹੈ। ਅਕਾਲੀ ਦਲ ਵਲੋਂ ਭੁੱਲ ਬਖ਼ਸ਼ਾਉਣ ਲਈ ਕਰਵਾਏ ਜਾ ਰਹੇ ਧਾਰਮਿਕ ਯਤਨਾਂ ਨੂੰ ਵਿਰੋਧੀਆਂ ਵਲੋਂ ਲਗਾਤਾਰ ਤਾਰ ਸਿਆਸਤ ਨਾਲ ਜੋੜਿਆ ਜਾ ਰਿਹਾ ਹੈ।ਇਸ ਮਾਮਲੇ ਨੂੰ ਲੈ ਕੇ ਅਕਾਲੀ ਦਲ ਦੀ ਹੋਣ ਵਾਲੀ ਪ੍ਰੈਸ ਕਾਨਫ਼ਰੰਸ ‘ਤੇ ਸਾਰਿਆਂ ਦੀਆਂ ਨਜ਼ਰਾਂ ਟਿਕੀਆਂ ਹਨ ਕਿ ਅਕਾਲੀ ਦਲ ਅਜਿਹੇ ਨਾਜ਼ੁਕ ਹਾਲਾਤਾਂ ਵਿਚੋਂ ਕਿਵੇਂ ਨਿਕਲਦਾ ਹੈ?

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button