ਸਤਲੁਜ-ਯਮੁਨਾ ਲਿੰਕ ਨਹਿਰ (ਐਸਵਾਈਐਲ) ਦੇ ਮੁੱਦੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਅਤੇ ਆਗੂਆਂ ਨੇ ਚੰਡੀਗੜ੍ਹ ਵਿੱਚ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਚੰਡੀਗੜ੍ਹ ਪੁਲੀਸ ਨੇ ਉਨ੍ਹਾਂ ਨੂੰ ਖਦੇੜਨ ਲਈ ਜਲ ਤੋਪਾਂ ਦੀ ਵਰਤੋਂ ਕੀਤੀ। ਇਸ ਧਰਨੇ ਦੀ ਅਗਵਾਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤੀ। ਅਕਾਲੀ ਵਰਕਰ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ ਸਨ। ਪਰ ਪੁਲਿਸ ਨੇ ਉਨ੍ਹਾਂ ਨੂੰ ਅੱਗੇ ਨਹੀਂ ਵਧਣ ਦਿੱਤਾ। ਕਈ ਆਗੂਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਵੀ ਲਿਆ ਸੀ। ਇਸ ਤੋਂ ਪਹਿਲਾਂ ਸੋਮਵਾਰ ਨੂੰ ਪੰਜਾਬ ਕਾਂਗਰਸ ਨੇ ਵੀ ਇਸੇ ਮੁੱਦੇ ‘ਤੇ ਚੰਡੀਗੜ੍ਹ ‘ਚ ਵੱਡਾ ਵਿਰੋਧ ਪ੍ਰਦਰਸ਼ਨ ਕੀਤਾ ਸੀ। ਪਰ ਪੁਲਿਸ ਨੇ ਰਾਜ ਭਵਨ ਪਹੁੰਚਣ ਤੋਂ ਪਹਿਲਾਂ ਹੀ ਉਨ੍ਹਾਂ ਨੂੰ ਰੋਕ ਲਿਆ। ਇਸ ਦੌਰਾਨ ਕਾਂਗਰਸੀ ਵਰਕਰਾਂ ‘ਤੇ ਪਾਣੀ ਦੀਆਂ ਤੋਪਾਂ ਵੀ ਚਲਾਈਆਂ ਗਈਆਂ। ਇਨ੍ਹੀਂ ਦਿਨੀਂ ਪੰਜਾਬ ‘ਚ ਐਸਵਾਈਐਲ ਮੁੱਦੇ ‘ਤੇ ਸਿਆਸਤ ਗਰਮਾਈ ਹੋਈ ਹੈ। ਪਾਰਟੀ ਅਤੇ ਵਿਰੋਧੀ ਧਿਰ ਇਕ-ਦੂਜੇ ‘ਤੇ ਦੋਸ਼ ਲਗਾ ਰਹੇ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.