PunjabTop News

ਸ਼੍ਰੋਮਣੀ ਅਕਾਲੀ ਦਲ ਦੇ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ’ਤੇ ਹੋਏ ਜਾਨਲੇਵਾ ਹਮਲੇ ਦਾ ਸਾਜ਼ਿਸ਼ਕਾਰ ਅਕਾਲੀ ਆਗੂ ਹੀ ਨਿਕਲਿਆ

29 ਅਪਰੈਲ ਨੂੰ ਫਤਿਹਗੜ੍ਹ ਸਾਹਿਬ ਦੇ ਬੱਸੀ ਪਠਾਣਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ’ਤੇ ਹੋਏ ਜਾਨਲੇਵਾ ਹਮਲੇ ਦਾ ਸਾਜ਼ਿਸ਼ਕਾਰ ਅਕਾਲੀ ਆਗੂ ਜਗਦੀਪ ਸਿੰਘ ਚੀਮਾ ਹੀ ਨਿਕਲਿਆ। ਐਫਆਈਆਰ ਵਿੱਚ ਫਤਹਿਗੜ੍ਹ ਸਾਹਿਬ ਵਿਧਾਨ ਸਭਾ ਹਲਕਾ ਇੰਚਾਰਜ ਚੀਮਾ ਦਾ ਨਾਂ ਸ਼ਾਮਲ ਹੈ। ਮੁਲਜ਼ਮ ਚੀਮਾ ਚੋਣ ਪ੍ਰਚਾਰ ਛੱਡ ਕੇ ਫਰਾਰ ਹੋ ਗਿਆ ਹੈ।

ਦੱਸ ਦਈਏ ਕਿ ਜਗਦੀਪ ਚੀਮਾ ਦੇ ਪਿਤਾ ਰਣਧੀਰ ਸਿੰਘ ਚੀਮਾ ਪੰਜਾਬ ਦੀਆਂ ਅਕਾਲੀ ਸਰਕਾਰਾਂ ਵਿੱਚ ਕੈਬਨਿਟ ਮੰਤਰੀ ਰਹਿ ਚੁੱਕੇ ਹਨ। ਇਸ ਸਮੇਂ ਰਣਧੀਰ ਸਿੰਘ ਚੀਮਾ ਸ਼੍ਰੋਮਣੀ ਕਮੇਟੀ ਮੈਂਬਰ ਹਨ। ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਜਗਦੀਪ ਸਿੰਘ ਚੀਮਾ ਫਤਿਹਗੜ੍ਹ ਸਾਹਿਬ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਸਨ। ਹਾਲਾਂਕਿ ਚੀਮਾ ਦੀ ਜ਼ਮਾਨਤ ਜ਼ਬਤ ਹੋ ਗਈ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button