PunjabTop News

ਸ਼੍ਰੋਮਣੀ ਕਮੇਟੀ ਜਲਦ ਸ਼ੁਰੂ ਕਰੇਗੀ ਆਪਣਾ You Tube ਤੇ Facebook ਚੈਨਲ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੁਣ ਆਪਣਾ ਯੂਟਿਉਬ ‘ਤੇ ਫੇਸਬੁੱਕ ਚੈਨਲ ਲਾਂਚ ਕਰਨ ਦੀ ਤਿਆਰੀ ਕਰ ਰਹੀ ਹੈ। ਸ੍ਰੀ ਅਕਾਲ ਤਖਤ ਸਾਹਿਬ ਦੇ ਤਤਕਾਲੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਹੁਕਮਾਂ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਆਪਣਾ ਯੂ ਟਿਊਬ ਚੈਨਲ ਸ਼ੁਰੂ ਕਰਨ ਦੀ ਤਿਆਰੀ ਵਿੱਢ ਦਿੱਤੀ ਹੈ। ਸ਼੍ਰੋਮਣੀ ਕਮੇਟੀ ਆਪਣਾ ਟੈਕਨਿਕਲ ਸਟੂਡੀਓ ਨੂੰ ਤਿਆਰ ਕਰਨ ਵਿਚ ਜੁੱਟ ਗਈ ਹੈ ਜਿਥੋਂ ਗੁਰਬਾਣੀ ਪ੍ਰਸਾਰਣ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਗੁਰਬਾਣੀ ਪ੍ਰਸਾਰਣ ਦੇ ਮਾਮਲੇ ’ਤੇ ਪੀ ਟੀ ਸੀ ਚੈਨਲ ਦਾ ਸ਼੍ਰੋਮਣੀ ਕਮੇਟੀ ਨਾਲ ਕਾਂਟਰੈਕਟਰ 23 ਜੁਲਾਈ ਨੂੰ ਖਤਮ ਹੋ ਰਿਹਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button