PunjabPunjabTop News

ਸ਼੍ਰੋਮਣੀ ਕਮੇਟੀ ਦਾ ਫੈਸਲਾ ਭਾਈ ਨਰਾਇਣ ਸਿੰਘ ਚੌੜਾ ਨੂੰ ਪੰਥ ਚੋ ਛੇਕਣ ਦਾ ਮਤਾ ਹੋਇਆ ਵਾਪਿਸ

ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਅੱਜ ਹੋਈ ਮੀਟਿੰਗ ਦੋ ਘੰਟਿਆਂ ਬਾਅਦ ਸਮਾਪਤ ਹੋਈ। ਇਸ ਮੀਟਿੰਗ ਦੌਰਾਨ ਭਾਈ ਨਰੈਣ ਸਿੰਘ ਚੌੜਾ ਨੂੰ ਪੰਥ ਚੋਂ ਛੇਕਣ ਦਾ ਮਤਾ ਵਾਪਸ ਲਿਆ ਗਿਆ।

ਇਸ ਇਕੱਤਰਤਾ ਦੌਰਾਨ ਯੂਪੀ ’ਚ ਪੁਲਿਸ ਮੁਕਾਬਲੇ ਸੰਬੰਧੀ ਇਕ ਮਤਾ ਪਾਸ ਕਰਦਿਆਂ ਇਸ ’ਤੇ ਕਰੜੇ ਸਵਾਲ ਚੁੱਕੇ ਹਨ। ਮਤੇ ਵਿਚ ਕਿਹਾ ਗਿਆ ਕਿ ਇਹ ਬੇਹੱਦ ਸੰਜੀਦਾ ਮਾਮਲਾ ਹੈ ਅਤੇ ਬਹੁਤ ਛੋਟੀ ਉਮਰ ਦੇ ਪੰਜਾਬ ਦੇ ਨੌਜਵਾਨਾਂ ਨੂੰ ਜਾਣ-ਬੁੱਝ ਕੇ ਨਿਸ਼ਾਨਾ ਬਣਾਉਣ ਵਰਗੀ ਹਰਕਤ ਜਾਪਦੀ ਹੈ। ਇਸ ਦੀ ਨਿਆਂਇਕ ਜਾਂਚ ਕੀਤੀ ਜਾਣੀ ਚਾਹੀਦੀ ਹੈ, ਜਿਸ ਵਾਸਤੇ ਅੱਜ ਦੀ ਅੰਤ੍ਰਿੰਗ ਕਮੇਟੀ ਪੁਰਜ਼ੋਰ ਮੰਗ ਕਰਦੀ ਹੈ। ਇਕ ਮਤਾ ਪਾਸ ਕਰਕੇ 19 ਦਸੰਬਰ ਦੀ ਅੰਤ੍ਰਿੰਗ ਕਮੇਟੀ ਇਕੱਤਰਤਾ ਵਿਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸੰਬੰਧੀ ਬਣਾਈ ਗਈ ਜਾਂਚ ਕਮੇਟੀ ਦੀ ਮਿਆਦ ਵਿਚ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ਦੇ ਮੱਦੇਨਜ਼ਰ ਫਿਲਹਾਲ ਇਕ ਮਹੀਨੇ ਦਾ ਵਾਧਾ ਕੀਤਾ ਗਿਆ ਹੈ। ਇਸ ਮਤੇ ਰਾਹੀਂ ਇਹ ਵਚਨਬੱਧਤਾ ਵੀ ਪ੍ਰਗਟਾਈ ਗਈ ਹੈ ਕਿ ਇਸ ਮਾਮਲੇ ਦੀ ਜਾਂਚ ਬਿਲਕੁਲ ਨਿਰਪੱਖ ਹੋਵੇਗੀ। ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਚਲਾਣੇ ’ਤੇ ਵੀ ਸ਼ੋਕ ਮਤਾ ਪਾਸ ਕੀਤਾ ਗਿਆ ਅਤੇ ਮੂਲਮੰਤਰ ਤੇ ਗੁਰਮੰਤਰ ਦੇ ਜਾਪ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button