ਸ਼੍ਰੋਮਣੀ ਕਮੇਟੀ ਦੀ ਮੰਗ ‘ਤੇ ਪੰਜਾਬ ਸਰਕਾਰ ਨੇ ਪ੍ਰਕਾਸ਼ ਪੁਰਬ ਮੌਕੇ ਸੂਬੇ ਅੰਦਰ ਬੈਂਕਾਂ ‘ਚ ਸਰਕਾਰੀ ਛੁੱਟੀ ਐਲਾਨੀ
SGPC ਦੀ ਮੰਗ ਨੂੰ ਪ੍ਰਵਾਨ ਕਰਦਿਆਂ ਪੰਜਾਬ ਸਰਕਾਰ ਵਲੋਂ ਭਲਕੇ 6 ਜਨਵਰੀ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਰਾਜ ਅੰਦਰ ਬੈਂਕਾਂ ਵਿਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਜਾਣਕਾਰੀ ਅਨੁਸਾਰ ਇਸ ਛੁੱਟੀ ਸਬੰਧੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਬੀਤੀ 23 ਦਸੰਬਰ ਨੂੰ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਸ਼੍ਰੀ ਕੇ.ਈ.ਪੀ. ਸਿਨਹਾ ਨੂੰ ਪੱਤਰ ਲਿਖ ਕੇ ਬੈਂਕਾਂ ਵਿਚ ਵੀ ਪ੍ਰਕਾਸ਼ ਪੁਰਬ ਮੌਕੇ ਛੁੱਟੀ ਐਲਾਨਣ ਦੀ ਮੰਗ ਕੀਤੀ ਸੀ।ਬੈਂਕ ਚ ਛੁੱਟੀ ਨਾ ਹੋਂਣ ਕਾਰਨ ਬੈਂਕ ਕਰਮਚਾਰੀਆਂ ਚ ਰੋਸ ਪਾਇਆ ਜਾ ਰਿਹਾ ਸੀ। ਸਰਕਾਰ ਨੇ ਪਹਿਲਾਂ ਜਾਰੀ ਹੁਕਮਾਂ ਚ ਕਿਹਾ ਸੀ ਕਿ ਜਨਵਰੀ 2025 ਵਿਚ ਸਕੂਲਾਂ ਲਈ ਕਈ ਮਹੱਤਵਪੂਰਨ ਛੁੱਟੀਆਂ ਮਨਜ਼ੂਰ ਕੀਤੀਆਂ ਗਈਆਂ ਹਨ। ਜਨਵਰੀ ਮਹੀਨੇ ਦੇ ਚੜ੍ਹਦਿਆਂ ਹੀ 6 ਜਨਵਰੀ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। 6 ਜਨਵਰੀ ਨੂੰ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ ਦਿਹਾੜਾ ਹੈ, ਜਿਸ ਕਰਕੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸਾਰੇ ਸਕੂਲ-ਕਾਲਜ ਵਪਾਰਕ ਅਦਾਰਿਆਂ ਸਮੇਤ ਸਾਰੇ ਵਿਦਿਅਕ ਅਦਾਰੇ ਬੰਦ ਰਹਿਣਗੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.