PunjabTop News

ਸ਼੍ਰੋਮਣੀ ਕਮੇਟੀ ਨੇ ਆਪਣਾ ਸੈਟੇਲਾਇਟ ਚੈਨਲ ਬਹਾਲ ਹੋਂਣ ਤੱਕ ਨਿੱਜੀ ਚੈਨਲ ਨੂੰ ਗੁਰਬਾਣੀ ਪ੍ਰਵਾਹ ਲਾਇਵ ਕਰਦੇ ਰਹਿਣ ਆਸਤੇ ਲਿਖਿਆ ਪੱਤਰ

ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ 23 ਜੁਲਾਈ ਤੋਂ ਬਾਅਦ ਵੀ ਨਿੱਜੀ ਚੈਨਲਾਂ ‘ਤੇ ਦਿਖਾਇਆ ਜਾ ਸਕੇਗਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਗਲੇ ਹੁਕਮਾਂ ਤੱਕ ਗੁਰਬਾਣੀ ਦਾ ਪ੍ਰਸਾਰਣ ਕਰਨ ਲਈ ਚੈਨਲ ਨੂੰ ਪੱਚਰ ਲਿਖਿਆ ਹੈ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਹੁਕਮਾਂ ‘ਤੇ ਸ਼੍ਰੋਮਣੀ ਕਮੇਟੀ ਇਹ ਕਦਮ ਚੁੱਕਣ ਜਾ ਰਹੀ ਹੈ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ- ਸੰਗਤ ਲੰਮੇ ਸਮੇਂ ਤੋਂ ਮੰਗ ਕਰ ਰਹੀ ਹੈ ਕਿ ਸ਼੍ਰੋਮਣੀ ਕਮੇਟੀ ਆਪਣਾ ਚੈਨਲ ਸ਼ੁਰੂ ਕਰੇ। ਹਾਲ ਹੀ ਵਿੱਚ ਸ਼੍ਰੋਮਣੀ ਕਮੇਟੀ ਨੇ ਆਪਣਾ ਯੂ-ਟਿਊਬ ਚੈਨਲ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ, ਜੋ ਕਿ ਬਹੁਤ ਹੀ ਖੁਸ਼ੀ ਦੀ ਗੱਲ ਹੈ। ਪਰ ਸੰਗਤ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਫ਼ੋਨ ਅਤੇ ਸੋਸ਼ਲ ਮੀਡੀਆ ਰਾਹੀਂ ਮੰਗ ਕਰ ਰਹੀ ਹੈ ਕਿ ਯੂ-ਟਿਊਬ ਰਾਹੀਂ ਸਾਰੇ ਦਰਸ਼ਨ ਅਤੇ ਕੀਰਤਨ ਸਰਵਣ ਨਹੀਂ ਕਰ ਸਕਦੇ।

ਇਸ ਸੰਦਰਭ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਕਮੇਟੀ ਨੂੰ ਮੁੜ ਟਵੀਟ ਕਰਦਿਆਂ ਲਿਖਿਆ ਤੇ ਪਹਿਲੇ ਟਵੀਟ ਚ ਓਹਨਾਂ ਨੇ ਲਿਖਿਆ ਕਿ

ਐੱਸਜੀਪੀਸੀ ਨੂੰ 24 ਜੁਲਾਈ ਤੋਂ ਗੁਰਬਾਣੀ ਦੇ ਸਿੱਧੇ ਪ੍ਰਸਾਰਣ ਬਾਰੇ ਸਪੱਸ਼ਟ ਕਰਨਾ ਚਾਹੀਦਾ ਹੈ..ਸਾਰੇ ਚੈਨਲਾਂ ਨੂੰ free of cost ਅਤੇ free to air ਪ੍ਰਸਾਰਣ ਕਰਨ ਦੇਣਾ ਚਾਹੀਦਾ ਹੈ..ਜੇ ਸਰਕਾਰ ਨੂੰ ਸੇਵਾ ਦਾ ਮੌਕਾ ਮਿਲਦਾ ਹੈ ਤਾਂ ਅਸੀਂ 24 ਘੰਟਿਆਂ ਚ ਸਾਰੇ ਪ੍ਰਬੰਧ ਕਰ ਦੇਵਾਂਗੇ..

ਇਸ ਦੇ ਨਾਲ ਹੀ ਓਹਨਾਂ ਨੇ ਦੂਸਰਾ ਟਵੀਟ ਕਰਦੇ ਲਿਖਿਆ ਕਿ

ਹੈਰਾਨੀ ਦੀ ਗੱਲ ਹੈ ਕਿ ਐੱਸਜੀਪੀਸੀ ਇੱਕ ਨਿੱਜੀ ਚੈਨਲ ਨੂੰ ਹੀ ਬੇਨਤੀ ਕਰ ਰਹੀ ਹੈ ਕਿ ਤੁਸੀਂ ਪਵਿੱਤਰ ਗੁਰਬਾਣੀ ਦਾ ਪ੍ਰਸਾਰਣ ਕਰਦੇ ਰਹੋ..ਬਾਕੀਆਂ ਨੂੰ ਕਿਉਂ ਨਹੀਂ ?? ਕੀ ਉਹ ਚੈਨਲ ਰਾਹੀਂ ਇੱਕ ਪਰਿਵਾਰ ਨੂੰ ਫੇਰ ਅਨਿਸ਼ਚਤ ਸਮੇਂ ਲਈ ਗੁਰਬਾਣੀ ਦੇ ਅਧਿਕਾਰ ਦੇ ਦਿੱਤੇ ਜਾਣਗੇ ?? ਲਾਲਚ ਦੀ ਹੱਦ ਹੁੰਦੀ ਐ..

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button