PunjabTop News

ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਵੱਲੋਂ ਪੰਜਾਬ ਬੰਦ ਦੇ ਸਮਰਥਨ ਦਾ ਐਲਾਨ, ਦਫ਼ਤਰ ਤੇ ਅਦਾਰੇ ਰਹਿਣਗੇ ਬੰਦ…

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ 2026 ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ ਕਰਦਿਆਂ ਪਹਿਲਾਂ ਤੋਂ ਨਿਰਧਾਰਤ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 21 ਅਗਸਤ ਦੀ ਥਾਂ 22 ਅਗਸਤ ਨੂੰ ਕਰਨ ਦਾ ਫੈਸਲਾ ਕੀਤਾ ਹੈ।
ਇਸ ਸਬੰਧੀ ਜਾਰੀ ਪ੍ਰੈੱਸ ਬਿਆਨ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 21 ਅਗਸਤ ਨੂੰ ਰੱਖੀ ਗਈ ਸੀ, ਜੋ ਹੁਣ 22 ਅਗਸਤ ਨੂੰ ਸਵੇਰੇ 11:00 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸ੍ਰੀ ਅੰਮ੍ਰਿਤਸਰ ਵਿਖੇ ਹੋਵੇਗੀ।
ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਜਿਥੇ ਆਪ ਹਮੇਸ਼ਾਂ ਯਤਨਸ਼ੀਲ ਰਹੀ ਹੈ, ਉਥੇ ਹੀ ਇਸ ਕਾਰਜ ਲਈ ਹਰ ਸੰਘਰਸ਼ ਦਾ ਪੂਰਨ ਰੂਪ ਵਿਚ ਸਮਰਥਨ ਵੀ ਕਰਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮ ਦੀਆਂ ਭਾਵਨਾਵਾਂ ਨੂੰ ਸਮਝਣ ਦੀ ਥਾਂ ਇਸ ਸਬੰਧੀ ਸੰਘਰਸ਼ ਕਰਨ ਵਾਲਿਆਂ ਦੀ ਅਵਾਜ਼ ਨੂੰ ਹੀ ਦਬਾਉਣਾ ਚਾਹੁੰਦੀ ਹੈ, ਜਿਸ ਦਾ ਇਨਸਾਫ਼ਪਸੰਦ ਹਰ ਵਿਅਕਤੀ ਨੂੰ ਵਿਰੋਧ ਕਰਨਾ ਚਾਹੀਦਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button