Press ReleasePunjabTop News
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਿੰਡ ਸ਼ਹੂਰ ਕਲਾਂ ’ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ
ਅੰਮ੍ਰਿਤਸਰ : ਗੁਰਦਾਸਪੁਰ ਜ਼ਿਲ੍ਹੇ ਪਿੰਡ ਸ਼ਹੂਰ ਕਲਾਂ ’ਚ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਵਿਚ ਗੁਰਬਾਣੀ ਦੀ ਬੇਅਦਬੀ ਦੀਆਂ ਘਟਨਾਵਾਂ ਦਾ ਲਗਾਤਾਰ ਵਾਪਰਨਾ ਵੱਡੀ ਚਿੰਤਾ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਵਾਪਰਨ ਨਾਲ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜਦੀ ਹੈ ਅਤੇ ਪੰਜਾਬ ਦਾ ਸ਼ਾਂਤ ਮਾਹੌਲ ਖਰਾਬ ਹੁੰਦਾ ਹੈ।
ਲੋਕਾਂ ‘ਤੇ ਸਰਕਾਰ ਹੋਈ ਮਿਹਰਬਾਨ,ਮਿੰਟਾਂ ‘ਚ ਲਿਆ ਵੱਡਾ ਫ਼ੈਸਲਾ, Jalandhar by Election ਤੋਂ ਪਹਿਲਾਂ ਸੁਣਾਈ ਖੁਸ਼ਖ਼ਬਰੀ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਬੇਅਦਬੀ ਦੇ ਦੋਸ਼ੀ ਫੜ੍ਹੇ ਜਾਣ ’ਤੇ ਵੀ ਸਰਕਾਰਾਂ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਸਜ਼ਾਵਾਂ ਤੋਂ ਬਚ ਜਾਂਦੇ ਹਨ, ਜਿਸ ਨਾਲ ਅਜਿਹੇ ਅਨਸਰਾਂ ਦੇ ਹੌਂਸਲੇ ਹੋਰ ਵੱਧਦੇ ਹਨ। ਉਨ੍ਹਾਂ ਕਿਹਾ ਕਿ ਗੁਰਬਾਣੀ ਮਨੁੱਖ ਨੂੰ ਜੀਵਨ ਦਾ ਰਾਹ ਦਰਸਾਉਂਦੀ ਹੈ। ਗੁਰਬਾਣੀ ਦੀ ਬੇਅਦਬੀ ਕਰਨ ਵਾਲਿਆਂ ਲਈ ਸਖ਼ਤ ਸਜ਼ਾ ਦਾ ਪ੍ਰਬੰਧ ਹੋਣਾ ਜ਼ਰੂਰੀ ਹੈ, ਤਾਂ ਜੋ ਅਜਿਹੀਆਂ ਘਟਨਾਵਾਂ ਨਾ ਵਾਪਰਨ। ਉਨ੍ਹਾਂ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਵਿਚ ਰੱਖੇ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦਾ ਪੂਰਨ ਸਤਿਕਾਰ ਕਰਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.