Press ReleasePunjabTop News

ਸ਼੍ਰੋਮਣੀ ਕਮੇਟੀ ਵੱਲੋਂ ਗਠਤ ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਦੀ ਹੋਈ ਇਕੱਤਰਤਾ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗਠਤ ਕੀਤੇ ਗਏ ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਦੀ ਇਕੱਤਰਤਾ ਅੱਜ ਡਿਜ਼ੀਟਲ ਮਾਧਿਅਮ ਰਾਹੀਂ ਹੋਈ, ਜਿਸ ਵਿਚ ਵੱਖ-ਵੱਖ ਦੇਸ਼ਾਂ ਦੇ ਪ੍ਰਤੀਨਿਧਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੀ ਅਗਵਾਈ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ, ਜਦਕਿ ਇਸ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਭਾਈ ਮਹਿੰਦਰ ਸਿੰਘ ਮੁਖੀ ਗੁਰੂ ਨਾਨਕ ਨਿਸ਼ਕਾਮ ਸੇਵਾ ਜਥਾ ਯੂਕੇ, ਬੀਬੀ ਇੰਦਰਜੀਤ ਕੌਰ ਸਿੱਖ ਧਰਮਾ ਇੰਟਰਨੈਸ਼ਨਲ ਅਮਰੀਕਾ, ਸ. ਗੁਰਮੀਤ ਸਿੰਘ ਰੰਧਾਵਾ ਯੂਕੇ, ਡਾ. ਕਵਲਜੀਤ ਕੌਰ ਯੂਕੇ, ਸ. ਰਾਜਬੀਰ ਸਿੰਘ ਕੈਨੇਡਾ, ਡਾ. ਗੁਰਚਰਨਜੀਤ ਸਿੰਘ ਲਾਂਬਾ ਅਮਰੀਕਾ, ਭਾਈ ਗੁਰਬਖ਼ਸ਼ ਸਿੰਘ ਗੁਲਸ਼ਨ ਯੂਕੇ ਆਦਿ ਮੌਜੂਦ ਸਨ। ਇਕੱੱਤਰਤਾ ਦੌਰਾਨ ਸਿੱਖ ਧਰਮ ਦੇ ਵਿਸ਼ਵੀ ਸਰੋਕਾਰਾਂ ਨੂੰ ਉਭਾਰਿਆ ਗਿਆ ਅਤੇ ਵੱਖ-ਵੱਖ ਦੇਸ਼ਾਂ ਵਿਚ ਸਿੱਖਾਂ ਦੀ ਸਮੱਸਿਆਵਾਂ ਬਾਰੇ ਵਿਚਾਰ-ਚਰਚਾ ਹੋਈ।

ਦਿਨਾਂ ’ਚ ਜੜ੍ਹ ਤੋਂ ਕੈਂਸਰ ਖ਼ਤਮ, ਡਾਕਟਰਾਂ ਦੇ ਜਵਾਬ ਦਿੱਤੇ ਮਰੀਜ਼ ਠੀਕ | D5 Channel Punjabi

ਬੁਲਾਰਿਆਂ ਨੇ ਸਮੁੱਚੇ ਵਿਸ਼ਵ ਦੇ ਸਿੱਖਾਂ ਨੂੰ ਸੰਗਠਤ ਕਰਨ ਲਈ ਵਿਸ਼ੇਸ਼ ਯਤਨਾਂ ਦੀ ਲੋੜ ’ਤੇ ਜ਼ੋਰ ਦਿੱਤਾ। ਇਕੱਤਰਤਾ ਦੌਰਾਨ ਇਹ ਵਿਚਾਰ ਉਭਰਿਆ ਕਿ ਦੁਨੀਆਂ ਅੰਦਰ ਸਥਿਤ ਹਰ ਗੁਰਦੁਆਰਾ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਜੁੜਿਆ ਹੋਵੇ ਅਤੇ ਅੱਜ ਦੇ ਵਿਸ਼ਵੀ ਪ੍ਰਸੰਗ ਵਿਚ ਸਿੱਖਾਂ ਦੀ ਲੋੜਾਂ, ਸਮੱਸਿਆਵਾਂ ਅਤੇ ਕਾਰਜਾਂ ਲਈ ਇਕ ਏਜੰਡਾ ਤਿਆਰ ਕੀਤਾ ਜਾਵੇ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸਮੁੱਚੇ ਇਤਿਹਾਸ ਨੂੰ ਛਾਪਣ ਅਤੇ ਅਤੀਤ ਵਿਚ ਲਏ ਗਏ ਫੈਸਲਿਆਂ, ਮਤਿਆਂ ਅਤੇ ਅਹਿਮ ਕੌਮੀ ਕੇਸਾਂ ਦੀ ਕਾਰਵਾਈ ਅਤੇ ਪੈਰਵਾਈ ਨੂੰ ਸੰਗਤ ਵਿਚ ਪ੍ਰਚਾਰਨ ਲਈ ਯਤਨ ਕਰਨ ਦੀ ਵੀ ਗੱਲ ਆਖੀ ਗਈ। ਇਸ ਦੇ ਨਾਲ ਹੀ ਸਿੱਖ ਰਹਿਤ ਮਰਯਾਦਾ ਨੂੰ ਹਰ ਗੁਰੂ ਘਰ ਤਕ ਪ੍ਰਚਾਰਨ ਅਤੇ ਵਿਸ਼ਵ ਪੱਧਰ ’ਤੇ ਸਿੱਖ ਪਛਾਣ ਦੇ ਮਾਮਲੇ ਨੂੰ ਉਠਾਇਆ ਗਿਆ।

Vigialne ਨੇ ਕੀਤੀ ਵੱਡੀ ਗ੍ਰਿਫ਼ਤਾਰੀ, Manpreet Badal ਦੇ ਸਾਥੀਆਂ ਨੇ ਖੋਲ੍ਹਿਆ ਮੂੰਹ | D5 Channel Punjabi

ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਰੇ ਬੁਲਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਮੁੱਲਵਾਨ ਸੁਝਾਅ ਲਾਗੂ ਕਰਨ ਲਈ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਆਏ ਸੁਝਾਵਾਂ ਵਿੱਚੋਂ ਸ਼੍ਰੋਮਣੀ ਕਮੇਟੀ ਦੇ ਇਤਿਹਾਸ ਅਤੇ ਮਤਿਆਂ ਨੂੰ ਛਾਪਣ ਦਾ ਕਾਰਜ ਪਹਿਲਾਂ ਤੋਂ ਹੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਸਿੱਖਾਂ ਦੇ ਵਿਸ਼ਵੀ ਮਾਮਲਿਆਂ ਨੂੰ ਲੈ ਕੇ ਗਠਤ ਕੀਤਾ ਗਿਆ ਹੈ, ਜਿਸ ਦੀਆਂ ਭਵਿੱਖ ਵਿਚ ਇਕੱਤਰਤਾਵਾਂ ਲਗਾਤਾਰ ਜਾਰੀ ਰੱਖੀਆਂ ਜਾਣਗੀਆਂ ਅਤੇ ਮਿਲੇ ਸੁਝਾਵਾਂ ’ਤੇ ਗੌਰ ਕੀਤਾ ਜਾਵੇਗਾ। ਇਸ ਮੌਕੇ ਓਐਸਡੀ ਸ. ਸਤਬੀਰ ਸਿੰਘ ਧਾਮੀ, ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਦੇ ਕੋਆਰਡੀਨੇਟਰ ਸ. ਜਸਵਿੰਦਰ ਸਿੰਘ ਜੱਸੀ ਮੀਤ ਸਕੱਤਰ, ਸ. ਸ਼ਾਹਬਾਜ਼ ਸਿੰਘ ਆਦਿ ਹਾਜ਼ਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button