Press ReleasePunjabTop News

ਸ਼੍ਰੋਮਣੀ ਕਮੇਟੀ ਵੱਲੋਂ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ ਕਰਵਾਇਆ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਪ੍ਰੀਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਸਰਵਣ ਸਿੰਘ ਨੇ ਕੀਤੀ ਅਤੇ ਸੰਗਤਾਂ ਨੂੰ ਪਾਵਨ ਹੁਕਮਨਾਮਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸਰਵਣ ਕਰਵਾਇਆ।

ਸਾਵਧਾਨ! ਪੰਜਾਬ ਦੇ ਕਈ ਜਿਲ੍ਹਿਆਂ ਲਈ ਖ਼ਤਰਾ! ਡੈਮਾਂ ਦੇ ਵਸੋਂ ਬਾਹਰ ਹੋਇਆ ਪਾਣੀ | D5 Channel Punjabi

ਸਮਾਗਮ ਮੌਕੇ ਵਿਚਾਰ ਕਰਦਿਆਂ  ਭਾਈ ਹਰਮਿੱਤਰ ਸਿੰਘ ਨੇ ਸੰਗਤ ਨੂੰ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਜੀ ਨੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ’ਤੇ ਚਲਦਿਆਂ, ਸਿੱਖੀ ਕੇਸਾਂ ਸਵਾਸਾਂ ਨਾਲ ਨਿਭਾਈ। ਉਨ੍ਹਾਂ ਕਿਹਾ ਕਿ ਭਾਈ ਤਾਰੂ ਸਿੰਘ ਜੀ ਦਾ ਜੀਵਨ ਸਾਡੇ ਲਈ ਪ੍ਰੇਰਨਾ ਸਰੋਤ ਹੈ। ਭਾਈ ਹਰਮਿੱਤਰ ਸਿੰਘ ਨੇ ਨੌਜੁਆਨੀ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸ਼ਹੀਦ ਭਾਈ ਤਾਰੂ ਸਿੰਘ ਦੇ ਜੀਵਨ ਤੋਂ ਸੇਧ ਲੈਂਦਿਆਂ ਸਿੱਖੀ ਸਰੂਪ ਵਿਚ ਪ੍ਰਪੱਕ ਰਹਿਣ ਅਤੇ ਅੰਮ੍ਰਿਤਪਾਨ ਕਰਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰਨ।

ਇਹ ਦਵਾਈ ਧੁੰਨੀ ‘ਚ ਪਾਉਣ ਨਾਲ ਅਨੇਕਾਂ ਬਿਮਾਰੀਆਂ ਹੋਣਗੀਆਂ ਛੂ-ਮੰਤਰ! ਡਾਕਟਰ ਦੇ ਨੁਕਤੇ ਨੇ ਮਰੀਜ਼ ਕਰਤੇ ਖੁਸ਼!

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ ਪ੍ਰਤਾਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ ਗੁਰਦਿਆਲ ਸਿੰਘ, ਸੁਪਰਡੈਂਟ ਸ ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ ਸਤਨਾਮ ਸਿੰਘ ਰਿਆੜ,  ਸ ਜਗਤਾਰ ਸਿੰਘ, ਵਧੀਕ ਮੈਨੇਜਰ ਸ ਨਿਸ਼ਾਨ ਸਿੰਘ, ਸ ਸਤਿੰਦਰ ਸਿੰਘ, ਸ ਨਿਸ਼ਾਨ ਸਿੰਘ ਜਫਰਵਾਲ, ਸ ਗੁਰਤਿੰਦਰਪਾਲ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button