NewsPunjab

ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਪੈਸ਼ਲ ਸਕੂਲਾਂ ਦੇ ਬੱਚਿਆਂ ਦੇ ਕਰਵਾਏ ਧਾਰਮਿਕ ਮੁਕਾਬਲੇ

ਅੰਮ੍ਰਿਤਸਰ 17 ਅਕਤੂਬਰ: ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੇ ਕਰਵਾਏ ਜਾਂਦੇ ਧਾਰਮਿਕ ਮੁਕਾਬਲਿਆਂ ਤਹਿਤ ਸਪੈਸ਼ਲ ਸਕੂਲਾਂ ਦੇ ਬੱਚਿਆਂ ਦੇ ਸ਼ਬਦ ਕੀਰਤਨ, ਗੁਰਬਾਣੀ ਕੰਠ ਅਤੇ ਕੋਰੀਓਗ੍ਰਾਫੀ ਦੇ ਮੁਕਾਬਲੇ ਕਰਵਾਏ ਗਏ। ਇਹ ਮੁਕਾਬਲੇ ਸਥਾਨਕ ਭਾਈ ਗੁਰਦਾਸ ਹਾਲ ਵਿਖੇ ਹੋਏ, ਜਿਸ ਵਿਚ ਅੰਮ੍ਰਿਤਸਰ ਜ਼ਿਲ੍ਹੇ ਨਾਲ ਸਬੰਧਤ 7 ਸਕੂਲਾਂ ਦੇ ਬੱਚਿਆਂ ਨੇ ਭਾਗ ਲਿਆ। ਜ਼ਿਕਰਯੋਗ ਹੈ ਕਿ ਇਨ੍ਹਾਂ ਮੁਕਾਬਲਿਆਂ ਵਿਚ ਨੇਤਰਹੀਨ ਅਤੇ ਹੋਰ ਸਰੀਰਕ ਸਮੱਸਿਆ ਵਾਲੇ ਬੱਚਿਆਂ ਨੇ ਭਾਗ ਲਿਆ। ਬੱਚਿਆਂ ਵੱਲੋਂ ਸ਼ਬਦ ਕੀਰਤਨ, ਕੋਰੀਓਗ੍ਰਾਫੀ ਮੁਕਾਬਲੇ ਦੇ ਨਾਲ-ਨਾਲ ਸਿੱਖ ਇਤਿਹਾਸ ਨਾਲ ਸਬੰਧਤ ਸਵਾਲ ਜਵਾਬ ਵਿਚ ਵੀ ਹਿੱਸਾ ਲਿਆ।

Dera Premi ਬਾਰੇ Jathedar ਦਾ ਬਿਆਨ, Gurudwara Committee ਚੋਣਾਂ ਤੋਂ ਪਹਿਲਾਂ ਵੱਡਾ ਧਮਾਕਾ! | D5 News

ਇਸ ਤੋਂ ਪਹਿਲਾਂ ਵੱਖ-ਵੱਖ ਸਕੂਲਾਂ ਦੇ ਬੱਚਿਆਂ ਦੇ ਗੁਰਬਾਣੀ ਕੀਰਤਨ, ਕਵਿਤਾ, ਕਵੀਸ਼ਰੀ ਦੇ ਮੁਕਾਬਲੇ ਵੀ ਕਰਵਾਏ ਗਏ ਹਨ। ਇਨ੍ਹਾਂ ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਬੱਚਿਆਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮੇਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ। ਇਨ੍ਹਾਂ ਮੁਕਾਬਲਿਆਂ ਸਮੇਂ ਜੱਜ ਦੀ ਸੇਵਾ ਡਾ. ਗੁਰਪ੍ਰੀਤ ਸਿੰਘ, ਬੀਬੀ ਮਨਿੰਦਰ ਕੌਰ, ਸ. ਮਨਦੀਪ ਸਿੰਘ, ਸ. ਬਲਬੀਰ ਸਿੰਘ ਸੰਗੀਤ ਅਧਿਆਪਕ ਨੇ ਨਿਭਾਈ। ਇਸ ਮੌਕੇ ਮੀਤ ਮੈਨੇਜਰ ਸ. ਲਾਲ ਸਿੰਘ, ਸਕਾਲਰ ਡਾ. ਰਣਜੀਤ ਕੌਰ, ਡਾ. ਹਰਪ੍ਰੀਤ ਕੌਰ, ਬੀਬੀ ਕਿਰਨਦੀਪ ਕੌਰ, ਸ. ਗੁਰਮੀਤ ਕੌਰ, ਸ. ਰਾਜਵਿੰਦਰ ਕੌਰ, ਸੁਪਰਵਾਈਜ਼ਰ ਸ. ਗੁਰਦੇਵ ਸਿੰਘ, ਸ. ਜਸਪਾਲ ਸਿੰਘ ਆਦਿ ਹਾਜ਼ਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button