NationalPunjabTop News

ਸ਼ੰਭੂ ਬਾਰਡਰ ਖੋਲ੍ਹਣ ਸਬੰਧੀ ਸੁਪਰੀਮ ਕੋਰਟ ਚ ਸੁਣਵਾਈ ਅੱਜ

ਸ਼ੰਭੂ ਬਾਰਡਰ ਖੋਲ੍ਹਣ ਸਬੰਧੀ ਅੱਜ ਸੁਪਰੀਮ ਕੋਰਟ ਸੁਣਵਾਈ ਕਰੇਗੀ। ਇਸ ਤੋਂ ਪਹਿਲਾਂ ਹੋਈ ਸੁਣਵਾਈ ਦੌਰਾਨ ਕੋਰਟ ਨੇ ਦੋਵਾਂ ਸਰਕਾਰਾਂ (ਪੰਜਾਬ, ਹਰਿਆਣਾ) ਨੂੰ ਕਿਸਾਨਾਂ ਨਾਲ ਮੀਟਿੰਗਾਂ ਜਾਰੀ ਰੱਖਣ ਦੇ ਹੁਕਮ ਦਿੱਤੇ ਸਨ। ਕੋਰਟ ਦੇ ਹੁਕਮਾਂ ਤੋਂ ਬਾਅਦ ਮੀਟਿੰਗ ਵੀ ਹੋਈ, ਪਰ ਉਹ ਅਸਫਲ ਰਹੀ। ਇਸ ਦੇ ਨਾਲ ਹੀ ਕੋਰਟ ਨੇ ਪੰਜਾਬ ਸਰਕਾਰ ਨੂੰ ਹੋਰ ਕਮੇਟੀ ਮੈਂਬਰਾਂ ਦੇ ਨਾਂ ਵੀ ਦੇਣ ਲਈ ਕਿਹਾ ਗਿਆ। ਜੋ ਪੰਜਾਬ ਸਰਕਾਰ ਅੱਜ ਸੁਪਰੀਮ ਕੋਰਟ ਨੂੰ ਸੌਂਪ ਸਕਦੀ ਹੈ।

ਪੰਜਾਬ ਸਰਕਾਰ ਜੇਕਰ ਅੱਜ ਨਾਮ ਸੌਂਪ ਦਿੰਦੀ ਹੈ ਤਾਂ ਸੁਪਰੀਮ ਕੋਰਟ ਕਮੇਟੀ ਮੈਂਬਰਾਂ ਨੂੰ ਅੰਤਿਮ ਰੂਪ ਦੇ ਸਕਦੀ ਹੈ। ਇਹ ਕਮੇਟੀ ਕਿਸਾਨਾਂ ਅਤੇ ਕੇਂਦਰ ਸਰਕਾਰ ਦਰਮਿਆਨ ਤਾਲਮੇਲ ਦਾ ਕੰਮ ਕਰੇਗੀ। SC ਨੇ ਪਿਛਲੀ ਸੁਣਵਾਈ ਦੌਰਾਨ ਸਪੱਸ਼ਟ ਕੀਤਾ ਸੀ ਕਿ ਦੋਵਾਂ ਸੂਬਿਆਂ ਦੇ ਵਕੀਲ ਇਸ ਅਦਾਲਤ ਵੱਲੋਂ ਗਠਿਤ ਕੀਤੀ ਜਾਣ ਵਾਲੀ ਕਮੇਟੀ ਅੱਗੇ ਮੁੱਦਿਆਂ ਦੇ ਪ੍ਰਸਤਾਵਿਤ ਵਿਸ਼ੇ ਨੂੰ ਪੇਸ਼ ਕਰਨਗੇ। ਕਮੇਟੀ ਕਿਸਾਨਾਂ ਦੇ ਮਸਲੇ ਸੁਲਝਾਉਣ ਦਾ ਯਤਨ ਕਰੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button