PunjabPunjabTop News

ਸ਼ੰਭੂ ਬਾਰਡਰ ਤੇ ਤਰਨਤਾਰਨ ਦੇ ਕਿਸਾਨ ਨੇ ਖਾਧੀ ਸਲਫ਼ਾਸ

ਸ਼ੰਭੂ ਸਰਹੱਦ ‘ਤੇ ਚੱਲ ਰਹੇ ਅੰਦੋਲਨ ਦੌਰਾਨ ਇਕ ਕਿਸਾਨ ਨੇ ਸਲਫਾਸ ਨਿਗਲ ਲਈ। ਕਿਸਾਨ ਰੇਸ਼ਮ ਸਿੰਘ (55) ਤਰਨਤਾਰਨ ਜ਼ਿਲ੍ਹੇ ਦੇ ਪਹੂਵਿੰਡ ਦਾ ਰਹਿਣ ਵਾਲਾ ਹੈ। ਕਿਸਾਨ ਆਗੂ ਤੇਜਬੀਰ ਸਿੰਘ ਨੇ ਕਿਹਾ ਕਿ ਰੇਸ਼ਮ ਸਿੰਘ ਸ਼ੰਭੂ ਅਤੇ ਖਨੌਰੀ ਸਰਹੱਦ ’ਤੇ 11 ਮਹੀਨਿਆਂ ਦੇ ਅੰਦੋਲਨ ਦੇ ਬਾਵਜੂਦ ਕੋਈ ਹੱਲ ਨਾ ਕੱਢਣ ਕਾਰਨ ਸਰਕਾਰ ਤੋਂ ਨਾਰਾਜ਼ ਹੈ। ਫਿਲਹਾਲ ਉਸਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਸ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਕਿਸਾਨਾਂ ਦਾ ਕਹਿਣਾ ਹੈ ਕਿ ਕਿਸਾਨ ਨੇ ਸਵੇਰੇ ਲੰਗਰ ਵਾਲੀ ਥਾਂ ਕੋਲ ਸਲਫਾਸ ਖਾ ਲਈ ਸੀ। ਇਸ ਬਾਰੇ ਜਿਵੇਂ ਹੀ ਕਿਸਾਨਾਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੂੰ ਤੁਰੰਤ ਮੌਕੇ ‘ਤੇ ਹੀ ਮੁੱਢਲੀ ਸਹਾਇਤਾ ਦਿੱਤੀ ਗਈ। ਇਸ ਤੋਂ ਬਾਅਦ ਉਹ ਤੁਰੰਤ ਹਸਪਤਾਲ ਲਈ ਰਵਾਨਾ ਹੋ ਗਏ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button