ਹਰਿਆਣਾ ਅਤੇ ਪੰਜਾਬ ਦੀ ਸ਼ੰਭੂ ਸਰਹੱਦ ‘ਤੇ ਤਣਾਅਪੂਰਨ ਸਥਿਤੀ ਪੈਦਾ ਹੋ ਗਈ। ਅਚਾਨਕ 100 ਦੇ ਕਰੀਬ ਨੌਜਵਾਨ ਸ਼ੰਭੂ ਸਰਹੱਦ ‘ਤੇ ਕਿਸਾਨਾਂ ਵੱਲੋਂ ਪ੍ਰਦਰਸ਼ਨ ਲਈ ਬਣਾਏ ਗਏ ਮੰਚ ‘ਤੇ ਪਹੁੰਚ ਗਏ। ਉਨ੍ਹਾਂ ਰਸਤਾ ਖੋਲ੍ਹਣ ਦੀ ਮੰਗ ਕੀਤੀ।
ਕਿਸਾਨਾਂ ਦਾ ਇਲਜ਼ਾਮ ਹੈ ਕਿ ਇਹ ਹਮਲਾ ਭਾਜਪਾ ਆਗੂਆਂ ਅਤੇ ਸਥਾਨਕ ‘ਆਪ’ ਵਿਧਾਇਕਾਂ ਦੇ ਨੇੜਲੇ ਲੋਕਾਂ ਵੱਲੋਂ ਮਾਹੌਲ ਖ਼ਰਾਬ ਕਰਨ ਲਈ ਕੀਤਾ ਗਿਆ ਹੈ।ਸਰਹੱਦ ‘ਤੇ ਪਹੁੰਚੇ ਲੋਕਾਂ ਦਾ ਕਹਿਣਾ ਹੈ ਕਿ ਉਹ ਨੇੜਲੇ ਪਿੰਡਾਂ ਦੇ ਲੋਕ ਹਨ। ਇਸ ਤੋਂ ਪਹਿਲਾਂ ਵੀ ਸ਼ੰਭੂ ਬਾਰਡਰ ਤੇ ਦੋਪਹੀਆ ਵਾਹਨਾਂ ਦੇ ਲੰਘਣ ਸਬੰਧੀ ਮੰਗ ਪੱਤਰ ਦਿੱਤਾ ਗਿਆ ਸੀ, ਜਿਸ ਤੇ ਅੱਜ ਤੱਕ ਕਿਸਾਨ ਆਗੂਆਂ ਨੇ ਕੋਈ ਜਵਾਬ ਨਹੀਂ ਦਿੱਤਾ। ਇਸ ਲਈ ਅੱਜ ਸਾਰੇ ਪਿੰਡਾਂ ਦੇ ਲੋਕ ਅਤੇ ਵਪਾਰੀ ਸ਼ੰਭੂ ਬਾਰਡਰ ਖੋਲ੍ਹਣ ਦੀ ਮੰਗ ਨੂੰ ਲੈ ਕੇ ਇਕੱਠੇ ਹੋਏ।
ਕਿਸਾਨ ਆਗੂਆਂ ਨੇ ਦੱਸਿਆ ਕਿ ਦੁਪਹਿਰ 1 ਵਜੇ ਅੰਬਾਲਾ ਦੇ ਵਿਸ਼ਾਲ ਬੱਤਰਾ, ਸੋਨੂੰ ਤਪੇਲਾ, ਮਿੰਟੂ ਰਾਜਗੜ੍ਹ, ਜੈਗੋਪਾਲ ਭੀਥੇਵਾਲਾ, ਦਲਬੀਰ ਸਿੰਘ ਉਰਫ਼ ਬਿੱਟੂ ਬਾਬਾ ਰਾਜਗੜ੍ਹ ਦੀ ਅਗਵਾਈ ਹੇਠ 100 ਦੇ ਕਰੀਬ ਲੋਕਾਂ ਨੇ ਸਟੇਜ ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਸਾਨਾਂ ਤੇ ਸੜਕ ਬੰਦ ਕਰਨ ਦਾ ਦੋਸ਼ ਲਾਇਆ। ਇਹ ਸੜਕ 8 ਫਰਵਰੀ ਤੋਂ ਬੰਦ ਹੈ, ਜਦੋਂ ਕਿ ਕਿਸਾਨ 13 ਫਰਵਰੀ ਨੂੰ ਇੱਥੇ ਆਏ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.