ਸਾਂਸਦ ਅੰਮ੍ਰਿਤਪਾਲ ਸਿੰਘ-ਅਰਸ਼ ਡੱਲਾ ‘ਤੇ ਲਗਾਇਆ UAPA
ਗੁਰਪ੍ਰੀਤ ਕਤਲ ਕੇਸ – ਸਾਂਸਦ ਅੰਮ੍ਰਿਤਪਾਲ ਸਿੰਘ ਅਤੇ ਅਰਸ਼ ਡੱਲਾ ‘ਤੇ ਲਗਾਇਆ ਗਿਆUAPA
ਸ੍ਰੀ ਖਡੂਰ ਸਾਹਿਬ ਤੋਂ ਆਜ਼ਾਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਵਿਦੇਸ਼ ਬੈਠੇ ਅਰਸ਼ਦੀਪ ਸਿੰਘ ਉਰਫ਼ ਅਰਸ਼ ਡੱਲਾ ਅਤੇ ਹੋਰ ਸਾਰੇ ਮੁਲਜ਼ਮ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਪਰ ਪੁਲਿਸ ਨੇ ਗੈਰ-ਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ (ਯੂ.ਏ.ਪੀ.ਏ.) ਦੀ ਧਾਰਾ ਵੀ ਲਗਾਈ ਹੈ, ਜਾਣਕਾਰੀ ਅਨੁਸਾਰ ਪਿਛਲੇ ਸਾਲ 9 ਅਕਤੂਬਰ ਨੂੰ ਗੁਰਪ੍ਰੀਤ ਸਿੰਘ ਹਰੀਣੌ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ ਅਤੇ ਇਸ ਮਾਮਲੇ ਦੀ ਜਾਂਚ ਪੰਜਾਬ ਪੁਲਿਸ ਦੀ ਐਸ.ਆਈ.ਟੀ ਜਾਂਚ ‘ਚ ਸਾਹਮਣੇ ਆਏ ਤੱਥਾਂ ਦੇ ਆਧਾਰ ‘ਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਖਾਲਸਾ ਅਤੇ ਅਰਸ਼ ਡੱਲਾ ਦਾ ਨਾਂ ਵੀ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ ਕਤਲ ਨੂੰ ਅੰਜਾਮ ਦੇਣ ਵਾਲੇ ਦੋ ਸ਼ੂਟਰਾਂ ਤੋਂ ਇਲਾਵਾ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਤਿੰਨ ਮੁਲਜ਼ਮ, ਉਨ੍ਹਾਂ ਦਾ ਸਾਥ ਦੇਣ ਵਾਲੇ ਸਹਿ ਮੁਲਜ਼ਮ ਵੀ ਪੁਲੀਸ ਨੇ ਫੜੇ ਹਨ, ਜੋ ਇਸ ਸਮੇਂ ਨਿਆਇਕ ਹਿਰਾਸਤ ਕਾਰਨ ਜੇਲ੍ਹ ਵਿੱਚ ਹਨ। ਹੁਣ SIT ਨੇ ਇਸ ਮਾਮਲੇ ਵਿੱਚ UAPA ਦੀ ਧਾਰਾ ਵੀ ਲਗਾਈ ਹੈ, ਜਿਸ ਬਾਰੇ ਅਦਾਲਤ ਨੂੰ ਲਿਖਤੀ ਰੂਪ ਵਿੱਚ ਸੂਚਿਤ ਕਰ ਦਿੱਤਾ ਗਿਆ ਹੈ। ਯੂਏਪੀਏ ਲਾਗੂ ਹੋਣ ਤੋਂ ਬਾਅਦ NSA ਤਹਿਤ ਪਹਿਲਾਂ ਹੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀਆਂ ਮੁਸ਼ਕਲਾਂ ਵਧਣਗੀਆਂ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.