Breaking NewsD5 specialIndiaInternationalNewsTop News

ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਫੈਜ਼ਲ ਬਿਨ ਫਰਹਾਨ ਅਲ ਸੌਦ ਨੇ PM Modi ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ/ਇੰਟਰਨੈਸ਼ਨਲ ਡੈਸਕ : ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਫੈਜ਼ਲ ਬਿਨ ਫਰਹਾਨ ਅਲ ਸੌਦ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਦੋਵਾਂ ਨੇ ਅਫ਼ਗਾਨਿਸਤਾਨ ਸਮੇਤ ਖੇਤਰੀ ਹਾਲਤ ‘ਤੇ ਚਰਚਾ ਕੀਤੀ।

ਮੋਦੀ ਦੇ ਘਰ ਨੂੰ ਕਿਸਾਨ ਪਾਉਣਗੇ ਘੇਰਾ, ਜਥੇਬੰਦੀਆਂ ਦਾ ਧਮਾਕਾ || D5 Channel Punjabi

ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਜਾਰੀ ਇੱਕ ਬਿਆਨ ਅਨੁਸਾਰ ਬੈਠਕ ‘ਚ ਦੋਵਾਂ ਨੇ ਦੁਵੱਲੇ ਸਹਿਯੋਗ ਦੇ ਮੁੱਦਿਆਂ ਅਤੇ ਖੇਤਰੀ ਸਥਿਤੀ ‘ਤੇ ਚਰਚਾ ਕੀਤੀ। ਅਲ ਸੌਦ ਨੇ ਇੱਕ ਦਿਨ ਪਹਿਲਾਂ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਦੇ ਨਾਲ ਅਫਗਾਨਿਸਤਾਨ ਦੀ ਸਥਿਤੀ ਅਤੇ ਰੱਖਿਆ, ਵਪਾਰ, ਨਿਵੇਸ਼ ਅਤੇ ਊਰਜਾ ਦੇ ਖੇਤਰਾਂ ਵਿੱਚ ਦੁਵੱਲੇ ਗੱਠਜੋੜ ਨੂੰ ਵਿਸਥਾਰ ਦੇਣ ‘ਤੇ ਗੱਲਬਾਤ ਕੀਤੀ ਸੀ। ਮੋਦੀ ਨੇ ਟਵੀਟ ਕੀਤਾ, “ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਪ੍ਰਿੰਸ ਫੈਜ਼ਲ ਬਿਨ ਫਰਹਾਨ ਅਲ ਸੌਦ ਨਾਲ ਮੁਲਾਕਾਤ ਕਰ ਖੁਸ਼ੀ ਹੋਈ। ਦੁਵੱਲੇ ਸਹਿਯੋਗ ਲਈ ਜਾਰੀ ਪਹਿਲ ਅਤੇ ਖੇਤਰੀ ਸਥਿਤੀ ‘ਤੇ ਵਿਚਾਰਾਂ ਦਾ ਅਦਾਨ ਪ੍ਰਦਾਨ ਕੀਤਾ।”

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button