PunjabTop News

ਸਾਊਦੀ ਅਰਬ ਵਿੱਚ 36 ਸਾਲਾਂ ਪੰਜਾਬੀ ਨੌਜਵਾਨ ਦੀ ਭੇਦ ਭਰੇ ਹਾਲਾਤਾਂ ‘ਚ ਮੌਤ

 ਗੁਰਦਾਸਪੁਰ ਦੇ ਪਿੰਡ ਨੱਥੂ ਖਹਿਰੇ ਦਾ 36 ਸਾਲਾਂ ਨੌਜਵਾਨ ਮਨਦੀਪ ਸਿੰਘ ਜੋ ਕਿ ਦੋ ਮਹੀਨੇ ਪਹਿਲਾਂ ਰੋਜੀ ਰੋਟੀ ਕਮਾਉਣ ਲਈ ਸਾਊਦੀ ਅਰਬ ਗਿਆ ਸੀ ਜਿੱਥੇ ਉਸ ਦੀ ਭੇਦ ਭਰੇ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਨੌਜਵਾਨ ਦੀ ਮੌਤ ਦੀ ਖਬਰ ਨਾਲ ਪਿੰਡ ਵਿੱਚ ਸੋਗ ਦੀ ਲਹਿਰ ਹੈ ਅਤੇ ਪਰਿਵਾਰਿਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੋ ਰਿਹਾ ਹੈ ਗੱਲਬਾਤ ਕਰਦਿਆਂ ਮ੍ਰਿਤਕ ਨੌਜਵਾਨ ਦੇ ਪਿਤਾ ਬਲਦੇਵ ਸਿੰਘ ਉਸਦੇ ਭਰਾ ਅਤੇ ਭੈਣ ਨੇ ਦੱਸਿਆ ਕਿ ਮਨਦੀਪ ਸਿੰਘ ਜਿਸ ਨੂੰ ਕਿ ਕਰਜ਼ਾ ਚੁੱਕ ਕੇ ਅਸੀਂ ਦੋ ਮਹੀਨੇ ਪਹਿਲਾਂ ਸਾਊਦੀ ਅਰਬ ਭੇਜਿਆ ਸੀ ਜਿਸ ਦੀ ਕਿ ਉੱਥੇ ਭੇਦ ਭਰੇ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਅਸੀਂ ਸਾਉਦੀ ਅਰਬ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਮਨਦੀਪ ਸਿੰਘ ਦੀ ਮੌਤ ਦੀ ਜਾਂਚ ਕੀਤੀ ਜਾਵੇ ਕਿ ਉਸਦੀ ਮੌਤ ਕਿਸ ਤਰ੍ਹਾਂ ਹੋਈ ਹੈ। ਉਹਨਾਂ ਕਿਹਾ ਕਿ ਸਾਡੇ ਬੇਟੇ ਮਨਦੀਪ ਦੀ ਸਾਊਦੀ ਅਰਬ ਤੋਂ ਇੱਕ ਵੀਡੀਓ ਮਿਲੀ ਹੈ ਜਿਸ ਵਿੱਚ ਉਹ ਬਿਮਾਰ ਹਾਲਤ ਵਿੱਚ ਸੀ ਅਤੇ ਇੱਕ ਸ਼ਖਸ ਕਹਿ ਰਿਹਾ ਸੀ ਕਿ ਇਸ ਦਾ ਇਲਾਜ ਕਰਵਾਓ ।ਪਰਿਵਾਰਿਕ ਮੈਂਬਰਾਂ ਨੇ ਮੋਦੀ ਸਰਕਾਰ ਐਨਆਰਆਈ ਵੀਰਾਂ ਅਤੇ ਪੰਜਾਬ ਸਰਕਾਰ ਤੋਂ ਗੁਹਾਰ ਲਗਾਈ ਗਈ ਕਿ ਸਾਡੇ ਬੇਟੇ ਦੀ ਮ੍ਰਿਤਕ ਦੇਹ ਪੰਜਾਬ ਲਿਆਂਦੀ ਜਾਵੇ ਅਸੀਂ ਬਹੁਤ ਗਰੀਬ ਹਾਂ ਤੇ ਅਸੀਂ ਇਸਦਾ ਖਰਚਾ ਨਹੀਂ ਝੱਲ ਸਕਦੇ ।

ਉੱਥੇ ਹੀ ਪਿੰਡ ਦੇ ਸਰਪੰਚ ਸਰਵਨ ਸਿੰਘ ਅਤੇ ਪਿੰਡ ਵਾਸੀ ਰਣਜੋਤ ਸਿੰਘ ਨੇ ਕਿਹਾ ਕਿ ਮਨਦੀਪ ਸਿੰਘ ਜੋ ਕਿ ਦੋ ਮਹੀਨੇ ਪਹਿਲਾਂ ਹੀ ਸਾਊਦੀ ਅਰਬ ਗਿਆ ਸੀ ਜਿਸ ਦੀ ਕਿ ਅਚਾਨਕ ਮੌਤ ਕਾਰਨ ਪਿੰਡ ਵਿੱਚ ਸੋਗ ਦੀ ਲਹਿਰ ਹੈ। ਮ੍ਰਿਤਕ ਮਨਦੀਪ ਸਿੰਘ ਬਹੁਤ ਹੀ ਮਿਹਨਤੀ ਲੜਕਾ ਸੀ ਅਤੇ ਉਹ ਆਪਣੇ ਪਿੱਛੇ ਆਪਣੀ ਪਤਨੀ ਅਤੇ ਦੋ ਛੋਟੇ ਛੋਟੇ ਬੱਚੇ ਛੱਡ ਗਿਆ ਹੈ ।ਸਾਡੀ ਵੀ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਅਤੇ ਐਨਆਰਆਈ ਵੀਰਾਂ ਨੂੰ ਅਪੀਲ ਹੈ ਕਿ ਉਸ ਨੌਜਵਾਨ ਦੀ ਮ੍ਰਿਤਿਕ ਦੇਹ ਪੰਜਾਬ ਲਿਆਂਦੀ ਜਾਵੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button