ਸਾਕਾ ਸ਼੍ਰੀ ਨਨਕਾਣਾ ਸਾਹਿਬ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਹਰਿਆਣਾ ’ਚ ਵਿਸ਼ਾਲ ਗੁਰਮਤਿ ਸਮਾਗਮ
ਭਾਰਤ ਸਰਕਾਰ ਵੱਲੋਂ ਸ੍ਰੀ ਨਨਕਾਣਾ ਸਾਹਿਬ ਜਾਣ ਤੋਂ ਰੋਕਣਾ ਸਿੱਖਾਂ ਨੂੰ ਹਮੇਸ਼ਾਂ ਰੜਕਦਾ ਰਹੇਗਾ- ਬੀਬੀ ਜਗੀਰ ਕੌਰ
ਅੰਮ੍ਰਿਤਸਰ : ਗੁਰਦੁਆਰਾ ਸੁਧਾਰ ਲਹਿਰ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਨੂੰ ਮਹੰਤਾਂ ਤੋਂ ਅਜ਼ਾਦ ਕਰਵਾਉਣ ਸਮੇਂ ਵਾਪਰੇ ਸਾਕੇ ਦੀ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਬੀਤੇ ਕੱਲ੍ਹ ਹਰਿਆਣਾ ’ਚ ਪਿੰਡ ਹਾਬੜੀ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਸ਼੍ਰੋਮਣੀ ਕਮੇਟੀ ਵੱਲੋਂ ਸਾਕਾ ਸ੍ਰੀ ਨਨਕਾਣਾ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਸੁਧਾਰ ਲਹਿਰ ਦੇ ਆਗੂਆਂ ਨੂੰ ਯਾਦ ਕਰਦਿਆਂ ਵੱਖ-ਵੱਖ ਥਾਵਾਂ ’ਤੇ ਕਰਵਾਏ ਜਾ ਰਹੇ ਸਮਾਗਮਾਂ ਤਹਿਤ ਇਹ ਸਮਾਗਮ ਹੋਇਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਸਮੇਤ ਹੋਰ ਪੰਥਕ ਸ਼ਖ਼ਸੀਅਤਾਂ ਨੇ ਸੰਗਤ ਨਾਲ ਵਿਚਾਰ ਸਾਂਝੇ ਕੀਤੇ ਅਤੇ ਪੰਥ ਪ੍ਰਸਿੱਧ ਰਾਗੀ, ਢਾਡੀ ਤੇ ਕਵੀਸ਼ਰ ਜੱਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਅਤੇ ਸਿੱਖ ਕੌਮ ਦੇ ਸ਼ਾਨਾਂਮੱਤੇ ਇਤਿਹਾਸ ਨਾਲ ਜੋੜਿਆ। ਦਸਣਯੋਗ ਹੈ ਕਿ ਗੁਰਦੁਆਰਾ ਸੁਧਾਰ ਲਹਿਰ ਦੇ ਅਹਿਮ ਆਗੂ ਜਥੇਦਾਰ ਕਰਤਾਰ ਸਿੰਘ ਝੱਬਰ ਦਾ ਪਰਿਵਾਰ ਦੇਸ਼ ਦੀ ਵੰਡ ਮਗਰੋਂ ਹਰਿਆਣਾ ’ਚ ਕੈਥਲ ਨੇੜਲੇ ਨਗਰ ਹਾਬੜੀ ਵਿਖੇ ਆ ਕੇ ਵੱਸਿਆ ਸੀ।
ਲਓ ਸਰਕਾਰਾਂ ਦੀ ਖੁੱਲ੍ਹ ਗਈ ਪੋਲ!2022 ‘ਚ ਕਿਸਾਨ ਕਰਨਗੇ ਧਮਾਕਾ!ਬਣਾਉਣਗੇ ਆਪਣੀ ਸਰਕਾਰ
ਇਥੇ ਕੀਤੇ ਗਏ ਸਮਾਗਮ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਆਖਿਆ ਕਿ ਦੇਸ਼ ਦੀ ਅਜ਼ਾਦੀ ਦਾ ਮੁੱਢ ਬੰਨ੍ਹਣ ਵਾਲੀ ਸਿੱਖ ਕੌਮ ਹੈ ਅਤੇ ਇਥੇ ਹੀ ਬਸ ਨਹੀਂ ਜਦੋਂ ਵੀ ਕਿਤੇ ਦੇਸ਼ ਅੰਦਰ ਆਫ਼ਤ ਆਈ ਤਾਂ ਸਿੱਖਾਂ ਨੇ ਗੁਰੂ ਸਾਹਿਬਾਨ ਦੀ ਸੋਚ ਅਨੁਸਾਰ ਵੱਡੀਆਂ ਸੇਵਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸੌ ਸਾਲ ਪਹਿਲਾਂ ਪਾਵਨ ਅਸਥਾਨ ਸ੍ਰੀ ਨਨਕਾਣਾ ਸਾਹਿਬ ਦੀ ਪਵਿੱਤਰਤਾ ਦੀ ਬਹਾਲੀ ਲਈ ਪੁੱਜੇ ਸਿੱਖਾਂ ’ਤੇ ਬੇਰਹਿਮੀ ਨਾਲ ਨਰੈਣੂ ਮਹੰਤ ਦੇ ਗੁੰਡਿਆਂ ਵੱਲੋਂ ਅੱਤਿਆਚਾਰ ਕਰਨਾ ਸਮਾਂ ਦਾ ਉਹ ਕਰੂਰ ਸੱਚ ਹੈ ਜਿਸ ਨੂੰ ਕਦੀ ਵੀ ਭੁਲਾਇਆ ਨਹੀਂ ਜਾ ਸਕਦਾ। ਇਸ ਦੇ ਨਾਲ ਹੀ ਭਾਰਤ ਦੀ ਮੌਜੂਦਾ ਸਰਕਾਰ ਵੱਲੋਂ ਸੌ ਸਾਲਾ ਮਨਾਉਣ ਸਮੇਂ ਸੰਗਤ ਨੂੰ ਰੋਕਣ ਦਾ ਦੁੱਖਦਾਈ ਪੰਨਾ ਵੀ ਸਿੱਖਾਂ ਨੂੰ ਹਮੇਸ਼ਾਂ ਰੜਕਦਾ ਰਹੇਗਾ। ਬੀਬੀ ਜਗੀਰ ਕੌਰ ਨੇ ਸੰਗਤ ਨੂੰ ਅਪੀਲ ਕੀਤੀ ਕਿ ਨੌਜੁਆਨੀ ਨੂੰ ਆਪਣੇ ਇਤਿਹਾਸ ਨਾਲ ਜੋੜਣ ਲਈ ਵਿਸ਼ੇਸ਼ ਤਵੱਜੋਂ ਦਿੱਤੀ ਜਾਵੇ। ਉਨ੍ਹਾਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਹਾਬੜੀ ਲਈ ਵਿੱਤੀ ਸਹਾਇਤਾ ਦਾ ਵੀ ਐਲਾਨ ਕੀਤਾ।
🔴LIVE|| ਬਜਟ ਪੇਸ਼ ਹੋਣ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਕਰਤਾ ਵੱਡਾ ਕੰਮ !ਪੁਲਿਸ ਨਾਲ ਹੋਏ ਟਾਕਰੇ !
ਇਸ ਮੌਕੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਗੁਰੂ ਬਖਸ਼ਿਸ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਸਮੇਂ ਜਥੇਦਾਰ ਝੱਬਰ ਦੇ ਪੋਤਰੇ ਸ. ਜੋਗਰਾਜ ਸਿੰਘ ਝੱਬਰ, ਅੰਤ੍ਰਿੰਗ ਕਮੇਟੀ ਮੈਂਬਰ ਸ. ਹਰਭਜਨ ਸਿੰਘ ਮਸਾਣਾਂ, ਸ. ਭੁਪਿੰਦਰ ਸਿੰਘ ਆਸੰਧ, ਸ. ਜਗਸੀਰ ਸਿੰਘ ਮਾਂਗੇਆਣਾ, ਸ. ਬਲਦੇਵ ਸਿੰਘ ਖਾਲਸਾ, ਸ. ਤੇਜਿੰਦਰਪਾਲ ਸਿੰਘ ਲਾਡਵਾ, ਬੀਬੀ ਅਰਵਿੰਦਰ ਕੌਰ, ਬਾਬਾ ਸੁੱਖਾ ਸਿੰਘ ਕਾਰਸੇਵਾ ਕਰਨਾਲ, ਬਾਬਾ ਪਾਲਾ ਸਿੰਘ, ਸ. ਸ਼ਰਨਜੀਤ ਸਿੰਘ ਸੋਥਾ, ਸ. ਸੁਖਬੀਰ ਸਿੰਘ ਮਾਂਡੀ, ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਇੰਚਾਰਜ ਸ. ਮੰਗਪ੍ਰੀਤ ਸਿੰਘ, ਸ. ਪਰਮਜੀਤ ਸਿੰਘ ਇੰਚਾਰਜ, ਬੀਬੀ ਸ਼ਸ਼ੀ ਕੌਰ ਖਾਲਸਾ, ਸ. ਪ੍ਰਤਾਪ ਸਿੰਘ ਤਰਾਵੜੀ, ਸ. ਬਲਕਾਰ ਸਿੰਘ ਕਰਨਾਲ, ਸ. ਮਹਿੰਦਰ ਸਿੰਘ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.