Press ReleasePunjabTop News

ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ’ਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ

ਅੰਮ੍ਰਿਤਸਰ : ਸੰਨ 1921 ਵਿਚ ਵਾਪਰੇ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਜਗਤਾਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸਰਵਣ ਕਰਵਾਇਆ।

HSGPC ਤੇ SGPC ਮੈਂਬਰਾਂ ‘ਚ ਵਿਵਾਦ ਦਾ ਅਸਲ ਸੱਚ, ਕਿਉਂ ਪਿਆ ਪੰਗਾ? ਕਿਸਨੇ ਕੀਤੀ ਪਹਿਲ? | D5 Channel Punjabi

ਇਸ ਮੌਕੇ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਕਿਹਾ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਨੂੰ ਅਖੌਤੀ ਮਹੰਤਾਂ ਤੋਂ ਅਜ਼ਾਦ ਕਰਵਾਉਣ ਲਈ ਸਿੱਖ ਯੋਧਿਆਂ ਨੇ ਜਿਸ ਦ੍ਰਿੜ੍ਹਤਾ ਅਤੇ ਦਲ੍ਹੇਰੀ ਦਾ ਪ੍ਰਗਟਾਵਾ ਕੀਤਾ, ਉਹ ਸਿੱਖ ਕੌਮ ਨੂੰ ਸੰਗਠਤ ਕਰਨ ਵਿਚ ਮੀਲ-ਪੱਥਰ ਸਾਬਤ ਹੋਇਆ। ਉਨ੍ਹਾਂ ਕਿਹਾ ਕਿ ਕੌਮ ਦੇ ਇਨ੍ਹਾਂ ਮਹਾਨ ਸ਼ਹੀਦਾਂ ਤੋਂ ਸੇਧ ਲੈ ਕੇ ਪੰਥਕ ਪਹਿਰੇਦਾਰੀ ਕਰਨੀ ਚਾਹੀਦੀ ਹੈ।

ਪ੍ਰਸਿੱਧ ਗਾਇਕ ‘ਤੇ ਹਮਲਾ, ਮਿਊਜ਼ਿਕ ਸ਼ੋਅ ਦੌਰਾਨ ਵਾਪਰਿਆ ਕਾਂਡ | D5 Channel Punjabi

ਸਮਾਗਮ ਸਮੇਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ, ਮੀਤ ਸਕੱਤਰ ਸ. ਸੁਖਦੇਵ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਬਘੇਲ ਸਿੰਘ, ਵਧੀਕ ਮੈਨੇਜਰ ਸ. ਨਿਸ਼ਾਨ ਸਿੰਘ, ਸ. ਇਕਬਾਲ ਸਿੰਘ ਮੁਖੀ, ਸ. ਸਤਨਾਮ ਸਿੰਘ ਰਿਆੜ, ਸ. ਨਿਸ਼ਾਨ ਸਿੰਘ ਜੱਫਰਵਾਲ, ਸ. ਬਿਕਰਮਜੀਤ ਸਿੰਘ ਝੰਗੀ, ਪ੍ਰਚਾਰਕ ਭਾਈ ਤਰਸੇਮ ਸਿੰਘ, ਢਾਡੀ ਭਾਈ ਗੁਰਪ੍ਰੀਤ ਸਿੰਘ ਭੰਗੂ ਆਦਿ ਮੌਜੂਦ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button