Breaking NewsD5 specialNewsPress ReleasePunjabTop News

ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ’ਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ

ਅੰਮ੍ਰਿਤਸਰ : ਸੰਨ 1921 ਵਿਚ ਵਾਪਰੇ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਜਗਤਾਰ ਸਿੰਘ ਰਾਜਪੁਰਾ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸੰਗਤ ਨੂੰ ਗੁਰਮਤਿ ਵਿਚਾਰਾਂ ਨਾਲ ਜੋੜਿਆ। ਉਨ੍ਹਾਂ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਕਿਹਾ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਨੂੰ ਅਖੌਤੀ ਮਹੰਤਾਂ ਤੋਂ ਅਜ਼ਾਦ ਕਰਵਾਉਣ ਲਈ ਸਿੱਖ ਯੋਧਿਆਂ ਨੇ ਜਿਸ ਦ੍ਰਿੜ੍ਹਤਾ ਅਤੇ ਦਲ੍ਹੇਰੀ ਦਾ ਪ੍ਰਗਟਾਵਾ ਕੀਤਾ, ਉਹ ਸਿੱਖ ਕੌਮ ਨੂੰ ਸੰਗਠਤ ਕਰਨ ਵਿਚ ਮੀਲ-ਪੱਥਰ ਸਾਬਤ ਹੋਇਆ।

Punjab Election 2022 : ’22 ਦੀਆਂ ਚੋਣਾਂ ’ਚ ਟੁੱਟੇ ਰਿਕਾਰਡ! ਦੇਖੋ ਸਿੱਧਾ ਲਾਈਵ! || D5 Channel Punjabi

ਉਨ੍ਹਾਂ ਕਿਹਾ ਕਿ ਕੌਮ ਦੇ ਇਨ੍ਹਾਂ ਮਹਾਨ ਸ਼ਹੀਦਾਂ ਤੋਂ ਸੇਧ ਲੈ ਕੇ ਕੌਮੀ ਭਵਿੱਖ ਦੀਆਂ ਤਰਜ਼ੀਹਾਂ ਨਿਰਧਾਰਤ ਕਰਨੀਆਂ ਅੱਜ ਦੀ ਵੱਡੀ ਲੋੜ ਹੈ ਅਤੇ ਖ਼ਾਸਕਰ ਸਿੱਖ ਨੌਜੁਆਨੀ ਨੂੰ ਸਿੱਖੀ ਪ੍ਰਤੀ ਭਵਿੱਖੀ ਜ਼ੁੰਮੇਵਾਰੀਆਂ ਨਿਭਾਉਣ ਲਈ ਸਿੱਖ-ਇਤਿਹਾਸ ਅਤੇ ਗੁਰਮਤਿ ਸਿਧਾਂਤਾਂ ’ਤੇ ਦ੍ਰਿੜ੍ਹਤਾ ਨਾਲ ਪਹਿਰਾ ਦੇਣਾ ਜ਼ਰੂਰੀ ਹੈ। ਸਮਾਗਮ ਸਮੇਂ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਬਘੇਲ ਸਿੰਘ, ਸੁਪਰਵਾਈਜ਼ਰ ਸ. ਕਾਬਲ ਸਿੰਘ, ਸ. ਕੁੰਨਣ ਸਿੰਘ ਆਦਿ ਮੌਜੂਦ ਸਨ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button