Breaking NewsNewsPunjab

ਸਾਢੇ ਤਿੰਨ ਸਾਲਾ ਬੱਚੇ ਦਾ ਟੀਚਰ ਨੇ ਕੁੱਟ-ਕੁੱਟ ਕੀਤਾ ਬੁਰਾ ਹਾਲ

ਅੰਮ੍ਰਿਤਸਰ : ਸਕੂਲਾਂ ਵਿਚ ਵਿਦਿਆਰਥੀਆਂ ਦੇ ਨਾਲ ਟੀਚਰ ਵਲੋਂ ਕੁੱਟ-ਮਾਰ ਕਰਨ ਦੀਆਂ ਘਟਨਾਵਾਂ ਹਮੇਸ਼ਾ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਅਜਿਹਾ ਹੀ ਇਕ ਹੋਰ ਮਾਮਲਾ ਅੰਮ੍ਰਿਤਸਰ ਦੇ ਇਕ ਸਕੂਲ ‘ਚ ਬੱਚੇ ਨੂੰ ਬੇਹੱਦ ਬੇਰਹਿਮੀ ਨਾਲ ਕੁੱਟਣ ਦਾ ਸਾਹਮਣੇ ਆਇਆ ਹੈ। ਇਹ ਦਰਿੰਦਗੀ ਇਸ ਨਾਲ ਕਿਸੇ ਹੋਰ ਨੇ ਨਹੀਂ ਸਗੋਂ ਪ੍ਰੀ ਨਰਸਰੀ ਦੀ ਟੀਚਰ ਨੇ ਕੀਤੀ ਹੈ, ਜਿਸ ਨੂੰ ਲੈ ਕੇ ਬੱਚਿਆਂ ਦੇ ਮਾਤਾ-ਪਿਤਾ ਨੇ ਲੋਕਾਂ ਨਾਲ ਮਿਲ ਕੇ ਅੰਮ੍ਰਿਤਸਰ ਦੇ ਛੇਹਰਟਾ ਵਿਚ ਐੱਸ. ਬੀ. ਸੀਨੀਅਰ ਸੈਕੰਡਰੀ ਸਕੂਲ ਵਿਖੇ ਹੰਗਾਮਾ ਕਰ ਦਿੱਤਾ।

Read Also ਗੁਰੂ ਦੀ ਨਗਰੀ ‘ਚ ਅੰਮ੍ਰਿਤਧਾਰੀ ਸਿੱਖ ਨੂੰ ਕੁੱਟ-ਕੁੱਟ ਕੇ ਪਿਲਾਈ ਸ਼ਰਾਬ ?

ਸਿਰਫ ਇਸ ਬੱਚੇ ਦੀ ਹੀ ਨਹੀਂ ਸਗੋਂ ਇਕ ਹੋਰ ਬੱਚੇ ਨਾਲ ਕੁੱਟਮਾਰ ਦਾ ਮਾਮਲਾ ਵੀ ਸਾਹਮਣੇ ਆਇਆ ਹੈ ਜਿਸ ‘ਤੇ ਬੱਚਿਆਂ ਦੇ ਮਾਪਿਆਂ ਨੇ ਸਕੂਲ ਵਿਚ ਕਾਫੀ ਹੰਗਾਮਾ ਕੀਤਾ। ਉੱਧਰ ਸਕੂਲ ਦੀ ਮੈਨੇਜਮੈਂਟ ਦਾ ਕਹਿਣਾ ਹੈ ਕਿ ਉਹ ਦੋਸ਼ੀ ਅਧਿਆਪਕਾਂ ‘ਤੇ ਕਾਰਵਾਈ ਕਰਨਗੇ ਤੇ ਆਉਣ ਵਾਲੇ ਸਮੇਂ ‘ਚ ਅਜਿਹੀਆਂ ਗੱਲਾਂ ਦਾ ਧਿਆਨ ਰੱਖਣਗੇ। ਇਸ ਮਾਮਲੇ ਦੀ ਜਾਣਕਾਰੀ ਜਦੋਂ ਜ਼ਿਲਾ ਸਿੱਖਿਆ ਅਧਿਕਾਰੀ ਸਲਵਿੰਦਰ ਸਿੰਘ ਮਿਲੀ ਤਾਂ ਉਨ੍ਹਾਂ ਕਿਹਾ ਕਿ ਅਧਿਆਪਕਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button