PunjabTop News

‘ਸਾਨੂੰ ਕੋਈ ਖ਼ਤਰਾ ਨਹੀਂ, ਗੰਨਮੈਨਾਂ ਨੂੰ ਥਾਣੇ ਭੇਜੋ..’; ਰਾਜ ਸਭਾ ਮੈਂਬਰ ਸੀਚੇਵਾਲ ਵੱਲੋਂ ਡੀਜੀਪੀ ਨੂੰ ਪੱਤਰ

 ਰਾਜ ਸਭਾ ਮੈਂਬਰ ਅਤੇ ਪ੍ਰਸਿੱਧ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬ ਦੀ ਕਾਨੂੰਨ-ਵਿਵਸਥਾ ਨੂੰ ਧਿਆਨ ਵਿੱਚ ਰੱਖਦਿਆਂ ਆਪਣੀ ਸਰਕਾਰੀ ਸੁਰੱਖਿਆ ਵਾਪਸ ਕਰਨ ਦਾ ਫੈਸਲਾ ਲਿਆ ਹੈ। ਇਸ ਸਬੰਧੀ ਉਨ੍ਹਾਂ ਨੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਪੱਤਰ ਲਿਖ ਕੇ ਆਪਣੀ ਸੁਰੱਖਿਆ ਵਿੱਚ ਤਾਇਨਾਤ ਛੇ ਪੁਲਿਸ ਜਵਾਨਾਂ ਨੂੰ ਤੁਰੰਤ ਹਟਾ ਕੇ ਸਬੰਧਤ ਥਾਣਿਆਂ ਵਿੱਚ ਤਾਇਨਾਤ ਕਰਨ ਦੀ ਮੰਗ ਕੀਤੀ ਹੈ।
ਸੀਚੇਵਾਲ ਨੇ ਆਪਣੇ ਪੱਤਰ ਵਿੱਚ ਕਿਹਾ ਹੈ ਕਿ ਮੌਜੂਦਾ ਸਮੇਂ ਦੌਰਾਨ ਪੰਜਾਬ ਦੇ ਕਈ ਇਲਾਕਿਆਂ, ਖ਼ਾਸ ਕਰਕੇ ਸੁਲਤਾਨਪੁਰ ਲੋਧੀ ਵਿੱਚ ਲੁੱਟ-ਖੋਹ ਅਤੇ ਅਪਰਾਧ ਦੀਆਂ ਘਟਨਾਵਾਂ ਵਿੱਚ ਵਾਧਾ ਹੋ ਰਿਹਾ ਹੈ। ਅਜਿਹੇ ਹਾਲਾਤਾਂ ਵਿੱਚ ਪੁਲਿਸ ਬਲ ਦੀ ਵਧੇਰੇ ਲੋੜ ਆਮ ਲੋਕਾਂ ਦੀ ਸੁਰੱਖਿਆ ਲਈ ਹੈ, ਨਾ ਕਿ ਉਨ੍ਹਾਂ ਵਰਗੇ ਜਨ-ਪ੍ਰਤਿਨਿਧੀਆਂ ਦੀ ਨਿੱਜੀ ਸੁਰੱਖਿਆ ਲਈ।
ਉਨ੍ਹਾਂ ਨੇ ਪੱਤਰ ਵਿੱਚ ਲਿਖਿਆ ਕਿ ਜੇਕਰ ਉਨ੍ਹਾਂ ਦੀ ਸੁਰੱਖਿਆ ਵਿੱਚ ਤਾਇਨਾਤ ਜਵਾਨਾਂ ਨੂੰ ਲੋਕਾਂ ਦੀ ਸੇਵਾ ਅਤੇ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਤਾਇਨਾਤ ਕੀਤਾ ਜਾਵੇ ਤਾਂ ਇਹ ਸਮਾਜ ਦੇ ਹਿੱਤ ਵਿੱਚ ਹੋਵੇਗਾ। ਉਨ੍ਹਾਂ ਨੇ ਡੀਜੀਪੀ ਨੂੰ ਬੇਨਤੀ ਕੀਤੀ ਕਿ ਉਨ੍ਹਾਂ ਦੀ ਸੁਰੱਖਿਆ ਤੁਰੰਤ ਵਾਪਸ ਲੈ ਕੇ ਇਹ ਜਵਾਨ ਉਨ੍ਹਾਂ ਇਲਾਕਿਆਂ ਵਿੱਚ ਭੇਜੇ ਜਾਣ, ਜਿੱਥੇ ਪੁਲਿਸ ਦੀ ਵਧੇਰੇ ਲੋੜ ਹੈ।
ਸੰਤ ਬਲਬੀਰ ਸਿੰਘ ਸੀਚੇਵਾਲ ਜੁਲਾਈ 2022 ਵਿੱਚ ਰਾਜ ਸਭਾ ਦੇ ਮੈਂਬਰ ਬਣੇ ਸਨ। ਉਹ ਵਾਤਾਵਰਣ ਸੰਭਾਲ, ਦਰਿਆਵਾਂ ਦੀ ਸਫ਼ਾਈ ਅਤੇ ਸਮਾਜਿਕ ਸੁਧਾਰ ਦੇ ਖੇਤਰ ਵਿੱਚ ਆਪਣੀਆਂ ਸੇਵਾਵਾਂ ਲਈ ਦੇਸ਼-ਵਿਦੇਸ਼ ਵਿੱਚ ਜਾਣੇ ਜਾਂਦੇ ਹਨ। ਹੁਣ ਆਪਣੀ ਸੁਰੱਖਿਆ ਵਾਪਸ ਕਰਨ ਦੇ ਫੈਸਲੇ ਨਾਲ ਉਨ੍ਹਾਂ ਨੇ ਇੱਕ ਵਾਰ ਫਿਰ ਇਹ ਸੰਦੇਸ਼ ਦੇਣ ਦੀ ਕੋਸ਼ਿਸ਼ ਕੀਤੀ ਹੈ ਕਿ ਜਦੋਂ ਸੂਬੇ ਵਿੱਚ ਕਾਨੂੰਨ-ਵਿਵਸਥਾ ਚੁਣੌਤੀ ਬਣੀ ਹੋਵੇ ਤਾਂ ਸਰਕਾਰੀ ਸਰੋਤਾਂ ਦਾ ਪਹਿਲਾ ਹੱਕ ਆਮ ਲੋਕਾਂ ਦੀ ਸੁਰੱਖਿਆ ‘ਤੇ ਹੋਣਾ ਚਾਹੀਦਾ ਹੈ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button