Breaking NewsPunjabTop News

ਸਾਬਕਾ ਕਾਂਗਰਸੀ ਮੰਤਰੀ ਅਰੋੜਾ ਦੀ ਰਿਹਾਇਸ਼ ‘ਤੇ ਤੜਕਸਾਰ ਕੇਂਦਰੀ ਜਾਂਚ ਏਜੰਸੀਆਂ ਦੀ ਰੇਡ

ਪੰਜਾਬ ਦੀ ਪਿਛਲੀ ਕਾਂਗਰਸ ਸਰਕਾਰ ਦੌਰਾਨ ਉਦਯੋਗ ਮੰਤਰੀ ਰਹੇ ਸੁੰਦਰ ਸ਼ਾਮ ਅਰੋੜਾ ਦੀਆਂ ਮੁਸ਼ਕਿਲਾਂ ਇੱਕ ਵਾਰ ਫਿਰ ਤੋਂ ਵਧਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ। ਅੱਜ ਸਵੇਰੇ ਤੜਕਸਾਰ 5 ਵਜੇ ਕੇਂਦਰੀ ਜਾਂਚ ਏਜੰਸੀਆਂ (ਇਨਕਮ ਟੈਕਸ ਅਤੇ ਈ.ਡੀ.) ਦੀਆਂ ਟੀਮਾਂ ਨੇ ਹੁਸ਼ਿਆਰਪੁਰ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਰੇਡ ਕੀਤੀ। ਅਧਿਕਾਰੀਆਂ ਦੀਆਂ ਵੱਖ-ਵੱਖ ਟੀਮਾਂ ਨੇ ਘਰ ਨੂੰ ਘੇਰੇ ‘ਚ ਲੈ ਕੇ ਬਾਰੀਕੀ ਨਾਲ ਜਾਂਚ-ਪੜਤਾਲ ਸ਼ੁਰੂ ਕਰ ਦਿੱਤੀ ਹੈ।
ਇਸ ਤੋਂ ਪਹਿਲਾਂ ਵੀ ਅਰੋੜਾ ਦੇ ਘਰ ਤਿੰਨ ਦਿਨਾਂ (ਲਗਭਗ 62 ਘੰਟੇ) ਤੱਕ ਚੱਲੀ ਆਮਦਨ ਕਰ ਵਿਭਾਗ ਦੀ ਲੰਬੀ ਕਾਰਵਾਈ ਹੋ ਚੁੱਕੀ ਹੈ। ਉਸ ਸਮੇਂ ਸੁੰਦਰ ਸ਼ਾਮ ਅਰੋੜਾ ਨੇ ਸਪੱਸ਼ਟ ਕੀਤਾ ਸੀ ਕਿ ਇਹ ਰੇਡ ਸੀ.ਬੀ.ਆਈ. ਦੀ ਨਹੀਂ ਬਲਕਿ ਇਨਕਮ ਟੈਕਸ ਦੀ ਸੀ, ਜੋ ਕਿ ਉਨ੍ਹਾਂ ਦੇ ਬੇਟੇ ਦੇ ਪ੍ਰਾਪਰਟੀ ਦੇ ਕਾਰੋਬਾਰ ਨਾਲ ਸਬੰਧਤ ਸੀ। ਉਨ੍ਹਾਂ ਦਾ ਦਾਅਵਾ ਸੀ ਕਿ ਜਾਂਚ ਦੌਰਾਨ ਟੀਮਾਂ ਨੂੰ ਕੁਝ ਵੀ ਗੈਰ-ਕਾਨੂੰਨੀ ਨਹੀਂ ਮਿਲਿਆ ਸੀ।
ਅਰੋੜਾ ‘ਤੇ ਇਲਜ਼ਾਮ ਹਨ ਕਿ ਉਨ੍ਹਾਂ ਨੇ ਕਾਂਗਰਸ ਸਰਕਾਰ ਵਿੱਚ ਮੰਤਰੀ ਰਹਿੰਦੇ ਹੋਏ ਆਪਣੇ ਅਹੁਦੇ ਦੀ ਦੁਰਵਰਤੋਂ ਕਰਕੇ ਆਪਣੇ ਪਸੰਦੀਦਾ ਕੰਪਨੀਆਂ ਨੂੰ ਲਾਭ ਪਹੁੰਚਾਇਆ ਸੀ। ਉਨ੍ਹਾਂ ਨੂੰ ਇੱਕ ਅਧਿਕਾਰੀ ਨੂੰ 50 ਲੱਖ ਰੁਪਏ ਰਿਸ਼ਵਤ ਦੇਣ ਦੀ ਕੋਸ਼ਿਸ਼ ਕਰਦੇ ਹੋਏ ਰੰਗੇ ਹੱਥੀਂ ਵੀ ਫੜਿਆ ਗਿਆ ਸੀ। ਆਮਦਨ ਕਰ ਵਿਭਾਗ ਹੁਣ ਉਨ੍ਹਾਂ ਦੇ ਵਿੱਤੀ ਲੈਣ-ਦੇਣ ਅਤੇ ਉਨ੍ਹਾਂ ਦੀਆਂ ਜਾਇਦਾਦਾਂ ਅਤੇ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਵਿੱਚ ਅੰਤਰ ਦੀ ਜਾਂਚ ਕਰ ਰਿਹਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button