ਚੰਡੀਗੜ੍ਹ, 14 ਮਾਰਚ, 2023; ਸਾਬਕਾ ਕਾਂਗਰਸੀ ਵਿਧਾਇਕ ਕੁਲਦੀਪ ਵੈਦ ਦੇ ਖਿਲਾਫ ਆਬਕਾਰੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਬੀਤੇ ਕੱਲ੍ਹ ਵਿਜੀਲੈ਼ਸ ਬਿਊਰੋ ਦੀ ਟੀਮ ਨੇ ਲੁਧਿਆਣਾ ਵਿਚ ਉਹਨਾਂ ਦੇ ਘਰ ਅਤੇ ਦਫਤਰ ਵਿਚ ਛਾਪੇਮਾਰੀ ਕੀਤੀ ਸੀ। ਇਸ ਛਾਪੇਮਾਰੀ ਦੌਰਾਨ ਉਹਨਾਂ ਦੇ ਘਰੋਂ 73 ਬੋਤਲਾਂ ਸ਼ਰਾਬ ਬਰਾਮਦ ਕੀਤੀ ਗਈ ਸੀ। ਇਸੇ ਲਈ ਹੁਣ ਉਹਨਾਂ ਖਿਲਾਫ ਆਬਕਾਰੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਵਿਜੀਲੈਂਸ ਬਿਊਰੋ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਉਹਨਾਂ ਖਿਲਾਫ ਜਾਂਚ ਕੀਤੀ ਜਾ ਰਹੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.