PunjabTop News

ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰਪਾਲ ਭੋਆ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ

ਪਠਾਨਕੋਟ , 3 ਜਨਵਰੀ 2024- ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰਪਾਲ ਭੋਆ ਨੂੰ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ।  ਬੀਤੇ ਦਿਨੀਂ ਭੋਆ ਨੂੰ ਕਥਿਤ ਮਾਈਨਿੰਗ ਦੇ ਕੇਸ ਵਿਚ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਉਨ੍ਹਾਂ ਤੇ ਮਾਈਨਿੰਗ ਅਧਿਕਾਰੀਆਂ ਦੀ ਡਿਊਟੀ ਵਿਚ ਵਿਗਣ ਪਾਉਣ ਦੇ ਦੋਸ਼ ਸਨ।

ਰਾਵੀ ਨਦੀ ਦੇ ਨੇੜੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਭੋਆ ਦੀ ਪਤਨੀ ਦੀ ਮਲਕੀਅਤ ਵਾਲੀ ਇਕ ਕਰੱਸ਼ਰ ਵਾਲੀ ਜਗ੍ਹਾ ‘ਤੇ ਗੈਰ-ਕਾਨੂੰਨੀ ਮਾਈਨਿੰਗ ਦਾ ਪਤਾ ਲੱਗਿਆ ਸੀ।  ਜਿਸ ਤੋਂ ਬਾਅਦ ਐਸ.ਡੀ.ਓ ਮਾਈਨਿੰਗ ਮੌਕੇ ‘ਤੇ ਪਹੁੰਚ ਗਏ ਸਨ।

ਜਿਨ੍ਹਾਂ ਨੇ ਪੋਕਲੇਨ ਮਸ਼ੀਨਾਂ ਅਤੇ ਟਿੱਪਰਾਂ ਰਾਹੀਂ ਵੱਡੀ ਮਾਤਰਾ ਵਿਚ ਮਾਈਨਿੰਗ ਹੋਣ ਦੀ ਪੁਸ਼ਟੀ ਕੀਤੀ ਸੀ। ਜੋਗਿੰਦਰ ਪਾਲ ਭੋਆ ਨੇ ਵੀ ਕਾਨੂੰਨੀ ਪ੍ਰਕਿਰਿਆ ਵਿਚ ਵਿਘਨ ਪਾਉਣ ਦੀ ਕੋਸ਼ਿਸ਼ ਕੀਤੀ ਸੀ ਪਰ ਪ੍ਰਸ਼ਾਸਨ ਨੇ ਉਹਨਾਂ ਨੂੰ ਅਤੇ ਉਸ ਦੇ ਇੱਕ ਸਾਥੀ ਸੁਰਜੀਤ ਸਿੰਘ ਉਰਫ਼ ਲਾਡੀ ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ। ਮੌਕੇ ਤੋਂ ਇੱਕ ਪੋਕਲੇਨ ਮਸ਼ੀਨ ਅਤੇ ਇੱਕ ਟਿੱਪਰ ਵੀ ਬਰਾਮਦ ਕੀਤਾ ਗਿਆ। ਮਾਈਨਿੰਗ ਅਧਿਕਾਰੀ ਦੇ ਬਿਆਨਾਂ ’ਤੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਭੋਆ ਸਮੇਤ ਸਾਰੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button