PunjabTop News

ਸਾਬਕਾ ਕਾਂਗਰਸੀ ਵਿਧਾਇਕ ਮਦਨਲਾਲ ਜਲਾਲਪੁਰਾ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਪੜੋ ਪੂਰੀ ਖ਼ਬਰ

ਚੰਡੀਗੜ੍ਹ : ਸਾਬਕਾ ਕਾਂਗਰਸੀ ਵਿਧਾਇਕ ਮਦਨਲਾਲ ਜਲਾਲਪੁਰਾ ਨੂੰ ਅੱਜ ਹਾਈਕੋਰਟ ਤੋਂ ਵੱਡੀ ਰਾਹਤ ਮਿੱਲੀ ਹੈ। ਸ਼ੰਭੂ ਬਲਾਕ ਦੇ 5 ਪਿੰਡਾਂ ਦੀ ਪੰਚਾਇਤੀ ਜ਼ਮੀਨ ਘੁਟਾਲੇ ਮਾਮਲੇ ‘ਚ ਸਾਬਕਾ ਕਾਂਗਰਸੀ ਵਿਧਾਇਕ ਨੂੰ ਅਗਲੇ ਆਦੇਸ਼ਾਂ ਤੱਕ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਹਾਈਕੋਰਟ ਨੇ ਅੱਜ ਉਨ੍ਹਾਂ ਨੂੰ ਅਗਲੇ ਆਦੇਸ਼ਾਂ ਤੱਕ ਅਗਾਊਂ ਜ਼ਮਾਨਤ ਦਿੰਦੇ ਹੋਏ ਇਸ ਮਾਮਲੇ ਦੀ ਜਾਂਚ ‘ਚ ਸ਼ਾਮਿਲ ਹੋਣ ਦੇ ਆਦੇਸ਼ ਦੇ ਦਿੱਤੇ ਹਨ।

Jathedar Harpreet Singh ’ਤੇ ਸਰਕਾਰ ਦਾ ਐਕਸ਼ਨ! ਭਾਰਤ ’ਚ ਕਰਤਾ ਬੈਨ, Sukhbir Badal ਹੋਇਆ CM Mann ’ਤੇ ਤੱਤਾ

ਜ਼ਿਕਰਯੋਗ ਹੈ ਕਿ ਪੰਜ ਪਿੰਡਾਂ ਆਕੜੀ, ਸੇਹਰਾ, ਸੇਹਰੀ, ਤਖਤੁਮਾਜਰਾ ਤੇ ਪਬਰਾ ਦੀ 1104 ਏਕੜ ਜ਼ਮੀਨ ਐਕੁਆਇਰ ਕੀਤੀ ਗਈ ਸੀ। ਇਸ ਜ਼ਮੀਨ ਦੇ ਮੁਆਵਜ਼ੇ ਦੇ ਤੌਰ ’ਤੇ ਕਰੀਬ 205 ਕਰੋੜ ਰੁਪਏ ਜਾਰੀ ਕੀਤੇ ਗਏ। ਇਨ੍ਹਾਂ ਪੰਜ ਪਿੰਡਾਂ ਪੰਚਾਇਤਾਂ ਨੂੰ ਜੋ ਮੁਆਵਜ਼ਾ ਰਾਸ਼ੀ ਜਾਰੀ ਕੀਤੀ ਗਈ ਉਸ ਨੂੰ ਜਾਰੀ ਕਰਨ ਵਿਚ ਬੇਨਿਯਮੀਆਂ ਦਾ ਮਾਮਲਾ ਸਾਹਮਣੇ ਆਇਆ। ਬੇਨਿਯਮੀਆਂ ਦੇ ਇਸ ਮਾਮਲੇ ਵਿਚ ਵਿਜੀਲੈਂਸ ਬਿਊਰੋ ਪਟਿਆਲਾ ਨੇ 26 ਮਈ 2022 ਨੂੰ ਕੇਸ ਦਰਜ ਕੀਤਾ ਸੀ। ਇਸ ਕੇਸ ਵਿਚ ਸਰਕਾਰੀ ਤੇ ਨਿੱਜੀ ਕੁਲ 34 ਵਿਅਕਤੀਆਂ ਨੂੰ ਵਿਜੀਲੈਂਸ ਦੀ ਟੀਮ ਨੇ ਨਾਮਜ਼ਦ ਕੀਤਾ ਹੈ। ਇਨ੍ਹਾਂ ਵਿਚੋਂ ਕੁਝ ਨਿੱਜੀ ਫਰਮਾਂ ਵੀ ਸ਼ਾਮਲ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button