PunjabTop News

ਸਾਬਕਾ ਕਾਂਗਰਸ ਮੰਤਰੀ Sadhu Singh Dharamsot ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ 3 ਦਿਨਾਂ ਵਿਜੀਲੈਂਸ ਦੀ ਰਿਮਾਂਡ ‘ਤੇ

ਮੋਹਾਲੀ : ਸਾਬਕਾ ਕਾਂਗਰਸ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਬੀਤੇ ਦਿਨ ਵਿਜੀਲੈਂਸ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਅੱਜ ਧਰਮਸੋਤ ਨੂੰ ਵਿਜੀਲੈਂਸ ਵੱਲੋਂ ਮੋਹਾਲੀ ਦੇ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿਥੇ ਵਿਜੀਲੈਂਸ ਵੱਲੋਂ ਧਰਮਸੋਤ ਦਾ 7 ਦਿਨਾਂ ਦਾ ਰਿਮਾਂਡ ਮੰਗਿਆ ਗਿਆ, ਪਰ ਅਦਾਲਤ ਨੇ ਅੱਜੇ ਸਿਰਫ਼ 3 ਸਦਨਾਂ ਦਾ ਹੀ ਰਿਮਾਂਡ ਦਿੱਤਾ ਹੈ। ਤੁਹਾਨੂੰ ਦੱਸ ਦਈਏ ਕਿ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) (ਬੀ), 13(2) ਤਹਿਤ ਵਿਜੀਲੈਂਸ ਬਿਊਰੋ ਰੇਂਜ ਦੇ ਪੁਲਿਸ ਥਾਣਾ ਮੋਹਾਲੀ ਵਿਖੇ ਮੁਕੱਦਮਾ ਦਰਜ ਕਰਕੇ ਬੀਤੀ ਰਾਤ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫ਼ਤਾਰ ਕਰ ਲਿਆ ਸੀ।

Sadhu Singh Dharamsot ਦੀ Arrest ਦਾ ਅਸਲ ਸੱਚ? ਕਾਂਗਰਸੀ ਲੀਡਰ ਦਾ ਵੱਡਾ ਖੁਲਾਸਾ | D5 Channel Punjabi

ਵਿਜੀਲੈਂਸ ਬਿਊਰੋ ਦੇ ਬੂਲਾਰੇ ਨੇ ਦੱਸਿਆ ਸੀ ਕਿ ਚੈਕਿੰਗ ਅਰਸਾ 01-03-2016 ਤੋਂ 31-03-2022 ਤੱਕ ਦੀ ਕੀਤੀ ਪੜਤਾਲ ਦੌਰਾਨ ਉਪਰੋਕਤ ਸਾਬਕਾ ਮੰਤਰੀ ਅਤੇ ਉਸ ਦੇ ਪਰਿਵਾਰ ਦੀ ਆਮਦਨ 2,37,12,596.48/- ਰੁਪਏ ਸੀ ਜਦਕਿ ਖਰਚਾ 8,76,30,888.87/- ਰੁਪਏ ਸੀ ਜੋ ਕਿ 6,39,18,292.39/- ਰੁਪਏ ਵੱਧ ਸੀ। ਭਾਵ ਉਸ ਦੀ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਨਾਲੋਂ 269 ਪ੍ਰਤੀਸ਼ਤ ਵੱਧ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button