ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦਾ ਪੰਥਕ ਸ਼ਖ਼ਸੀਅਤਾਂ ਦੀ ਮੌਜੂਦਗੀ ’ਚ ਹੋਇਆ ਅੰਤਿਮ ਸੰਸਕਾਰ

ਬੀਬੀ ਜਗੀਰ ਕੌਰ, ਗਿਆਨੀ ਜਗਤਾਰ ਸਿੰਘ, ਗਿਆਨੀ ਰਘਬੀਰ ਸਿੰਘ ਸਮੇਤ ਵੱਖ-ਵੱਖ ਸੰਪ੍ਰਦਾਵਾਂ ਨੇ ਮ੍ਰਿਤਕ ਦੇਹ ’ਤੇ ਲੋਈ ਤੇ ਸਿਰੋਪਾਓ ਪਾ ਕੇ ਦਿੱਤਾ ਸਨਮਾਨ
ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਜੋ ਲੰਘੀ 15 ਮਈ ਨੂੰ ਅਕਾਲ ਚਲਾਣਾ ਕਰ ਗਏ ਸਨ, ਦਾ ਗੁਰਦੁਆਰਾ ਸੰਗਰਾਣਾ ਸਾਹਿਬ ਨਜ਼ਦੀਕ ਅੰਤਿਮ ਸੰਸਕਾਰ ਕੀਤਾ ਗਿਆ। ਇਸ ਮੌਕੇ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਪੁੱਜ ਕੇ ਜਥੇਦਾਰ ਵੇਦਾਂਤੀ ਨੂੰ ਅੰਤਿਮ ਵਿਦਾਇਗੀ ਦਿੱਤੀ। ਜਥੇਦਾਰ ਜੋਗਿੰਦਰ ਸਿੰਘ ਵੇਦਾਂਤੀ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਦਿੱਤੀ। ਉਨ੍ਹਾਂ ਦੇ ਮ੍ਰਿਤਕ ਸਰੀਰ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਵਧੀਕ ਗ੍ਰੰਥੀ ਗਿਆਨੀ ਮਲਕੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਬਾਬਾ ਅਵਤਾਰ ਸਿੰਘ ਸੁਰਸਿੰਘ ਅਤੇ ਹੋਰ ਵੱਖ-ਵੱਖ ਸੰਪ੍ਰਦਾਵਾਂ ਤੇ ਕਾਰਸੇਵਾ ਵਾਲਿਆਂ ਮਹਾਂਪੁਰਖਾਂ ਨੇ ਪੰਥਕ ਰਵਾਇਤਾ ਅਨੁਸਾਰ ਲੋਈ ਤੇ ਸਿਰੋਪਾਓ ਪਾ ਕੇ ਸਨਮਾਨ ਦਿੱਤਾ।
ਜਗਰਾਓਂ ਕਾਂਡ ‘ਚ ਵੱਡਾ ਖੁਲਾਸਾ,ਅੱਧੀ ਰਾਤ ਨੂੰ ਪੁਲਿਸ ਨੇ 18 ਪਿੰਡਾਂ ਨੂੰ ਪਾਇਆ ਘੇਰਾ
ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦੇ ਅੰਤਮ ਸੰਸਕਾਰ ਮੌਕੇ ਉਨ੍ਹਾਂ ਦੀ ਧਰਮ ਪਤਨੀ ਬੀਬੀ ਹਰਭਜਨ ਕੌਰ, ਪੁਤਰੀ ਅਮਨਪ੍ਰੀਤ ਕੌਰ, ਭਾਈ ਜਗਬੀਰ ਸਿੰਘ ਸਮੇਤ ਹੋਰ ਪਰਿਵਾਰਕ ਮੈਂਬਰ ਵੀ ਮੌਜੂਦ ਸਨ। ਸੰਸਕਾਰ ਮੌਕੇ ਪੁੱਜੀਆਂ ਸ਼ਖ਼ਸੀਅਤਾਂ ਵਿਚ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣਾ, ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ, ਸਾਬਕਾ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਸਵਿੰਦਰ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਓਐਸਡੀ ਡਾ. ਅਮਰੀਕ ਸਿੰਘ, ਸ. ਸੁਖਬੀਰ ਸਿੰਘ ਤੇ ਸ. ਸਤਬੀਰ ਸਿੰਘ ਧਾਮੀ, ਭਾਈ ਰਾਮ ਸਿੰਘ ਦਮਦਮੀ ਟਕਸਾਲ ਸੰਗਰਾਵਾਂ, ਬਾਬਾ ਅਮੀਰ ਸਿੰਘ ਜਵੱਦੀ ਟਕਸਾਲ, ਬਾਬਾ ਅਮਰੀਕ ਸਿੰਘ ਕਾਰਸੇਵਾ, ਬਾਬਾ ਨੰਦ ਸਿੰਘ ਮੁੰਡਾਪਿੰਡ, ਬਾਬਾ ਗੁਰਦੇਵ ਸਿੰਘ ਘਣੂਪੁਰ ਕਾਲੇ, ਬਾਬਾ ਦਵਿੰਦਰ ਸਿੰਘ ਨਿਰਮਲ ਕੁਟੀਆਂ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ, ਭਾਈ ਸੁਲਤਾਨ ਸਿੰਘ, ਅਕਾਲੀ ਆਗੂ ਸ. ਤਲਬੀਰ ਸਿੰਘ ਗਿੱਲ ਤੇ ਸ. ਗੁਰਪ੍ਰੀਤ ਸਿੰਘ ਟਿੱਕਾ, ਸ. ਅਵਤਾਰ ਸਿੰਘ ਟਰੱਕਾਂਵਾਲੇ, ਪ੍ਰੋ. ਵਰਿਆਮ ਸਿੰਘ, ਪ੍ਰੋ. ਸੂਬਾ ਸਿੰਘ, ਡਾ. ਅਮਰਜੀਤ ਸਿੰਘ, ਬਾਬਾ ਅਮਰੀਕ ਸਿੰਘ, ਸ. ਪ੍ਰਿਥੀਪਾਲ ਸਿੰਘ, ਗਿਆਨੀ ਸੁਰਜੀਤ ਸਿੰਘ ਸਭਰਾ ਆਦਿ ਮੌਜੂਦ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.