InternationalNewsTop News

ਸਾਬਕਾ ਪ੍ਰਧਾਨ ਮੰਤਰੀ ਪਾਕਿਸਤਾਨ ਇਮਰਾਨ ਖਾਨ ਕਿਸੇ ਵੀ ਸਮੇਂ ਹੋ ਸਕਦੇ ਨੇ ਗ੍ਰਿਫ਼ਤਾਰ

ਪਾਕਿਸਤਾਨ: ਪਾਕਿਸਤਾਨ ਦੀ ਸੱਤਾ ਤੋਂ ਬੇਦਖਲ ਹੋਣ ਤੋਂ ਬਾਅਦ ਇਮਰਾਨ ਖਾਨ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਖਿਲਾਫ ਅੱਤਵਾਦ ਵਿਰੋਧੀ ਕਾਨੂੰਨ ਦੇ ਤਹਿਤ ਵਾਰੰਟ ਜਾਰੀ ਕੀਤਾ ਗਿਆ ਹੈ । ਉਨ੍ਹਾਂ ‘ਤੇ ਅੱਤਵਾਦ ਨੂੰ ਬੜਾਵਾ ਦੇਣ ਦੇ ਦੋਸ਼ ਲੱਗੇ ਹਨ । ਇਮਰਾਨ ਖਿਲਾਫ ਅੱਤਵਾਦ ਵਿਰੋਧੀ ਐਕਟ ਦੀ ਧਾਰਾ 7 ਦੇ ਤਹਿਤ ਐੱਫਆਈਆਰ ਦਰਜ ਕੀਤੀ ਹੈ ।

Delhi Chalo Protest : Delhi ’ਚ ਕਿਸਾਨਾਂ ਨੇ ਪਾਇਆ ਗਾਹ, ਪੱਟਤੇ ਬੈਰੀਕੇਡ, ਮਾਹੌਲ ਖ਼ਰਾਬ | D5 Channel Punjabi

ਇਸਦੇ ਨਾਲ ਹੀ ਇਮਰਾਨ ਖ਼ਾਨ ਨੂੰ ਕਿਸੇ ਵੀ ਸਮੇਂ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਜਿਕਰਯੋਗ ਹੈ ਕਿ 20 ਅਗਸਤ ਨੂੰ ਇਸਲਾਮਾਬਾਦ ਵਿੱਚ ਇੱਕ ਰੈਲੀ ਦੌਰਾਨ ਇਮਰਾਨ ਖਾਨ ਨੇ ਮਹਿਲਾ ਜੱਜਾਂ ਅਤੇ ਪੁਲਿਸ ਅਧਿਕਾਰੀਆਂ ਇਤਰਾਜਯੋਗ ਟਿੱਪਣੀ ਕੀਤੀ ਸੀ । ਇਸ ਦੌਰਾਨ ਇਮਰਾਨ ਦੀ ਪਾਰਟੀ ਪੀਟੀਆਈ ਦੀ ਕਾਨੂੰਨੀ ਟੀਮ ਨੇ ਖ਼ਾਨ ਦੀ ਗ੍ਰਿਫ਼ਤਾਰੀ ਤੋਂ ਪਹਿਲਾਂ ਹੀ ਇਸਲਾਮਾਬਾਦ ਹਾਈਕੋਰਟ ਵਿੱਚ ਜ਼ਮਾਨਤ ਦੀ ਅਰਜ਼ੀ ਦਾਖ਼ਲ ਕੀਤੀ ਹੈ।

Akali Dal News : Iqbal Jhundan ਦਾ ਯੂ-ਟਰਨ, ਦਿੱਤਾ ਅਜਿਹਾ ਵੱਡਾ ਬਿਆਨ, ਸੋਚਾਂ ’ਚ ਪਿਆ Akali Dal

ਸੁਤਰਾਂ ਮੁਤਾਬਕ ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਇਮਰਾਨ ਖਾਨ ਦਾ ਕੋਈ ਅਪਰਾਧਿਕ ਰਿਕਾਰਡ ਨਹੀਂ ਹੈ ਅਤੇ ਨਾ ਹੀ ਉਨ੍ਹਾਂ ਨੂੰ ਕਦੇ ਕਿਸੇ ਅਪਰਾਧ ਲਈ ਦੋਸ਼ੀ ਠਹਿਰਾਇਆ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button