PunjabTop News

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਮੀਡੀਆ ਸਲਾਹਕਾਰ ਭਰਤ ਇੰਦਰ ਚਾਹਲ ਵਿਰੁੱਧ ਲੁੱਕ ਆਊਟ ਕਾਰਨਰ ਨੋਟਿਸ ਜਾਰੀ

ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਨਾਮਜ਼ਦ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਮੀਡੀਆ ਸਲਾਹਕਾਰ ਭਰਤ ਇੰਦਰ ਚਾਹਲ ਵਿਰੁੱਧ ਲੁੱਕ ਆਊਟ ਕਾਰਨਰ (LOC) ਨੋਟਿਸ ਜਾਰੀ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਜਦੋਂ ਚਾਹਲ ਵਿਜੀਲੈਂਸ ਦੀ ਜਾਂਚ ਦੌਰਾਨ ਪੇਸ਼ ਨਹੀਂ ਹੋਇਆ ਤਾਂ ਉਸ ਦੇ ਵਿਦੇਸ਼ ਜਾਣ ਅਤੇ ਭੱਜਣ ਦੀ ਚਰਚਾ ਤੇਜ਼ ਹੋ ਗਈ ਸੀ

ਵਿਜੀਲੈਂਸ ਵੱਲੋਂ ਬਣਾਈਆਂ ਟੀਮਾਂ ਉਸ ਦੀ ਪਟਿਆਲਾ ਸਥਿਤ ਰਿਹਾਇਸ਼ ਤੋਂ ਇਲਾਵਾ ਉਸ ਦੀਆਂ ਜਾਇਦਾਦਾਂ ਦੇ ਹੈਂਡਲਰਾਂ ਤੋਂ ਪੁੱਛਗਿੱਛ ਕਰ ਰਹੀਆਂ ਹਨ। ਇੰਨਾ ਹੀ ਨਹੀਂ ਵਿਜੀਲੈਂਸ ਦੀ ਟੀਮ ਚਾਹਲ ਦੇ ਇਕ ਰਿਸ਼ਤੇਦਾਰ ਦੇ ਘਰ ਵੀ ਪਹੁੰਚੀ ਪਰ ਉਥੋਂ ਵੀ ਕੋਈ ਸੁਰਾਗ ਨਹੀਂ ਮਿਲਿਆ।ਮੰਗਲਵਾਰ ਨੂੰ ਸਾਬਕਾ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਭਰਤ ਇੰਦਰ ਚਾਹਲ ਨੂੰ ਗ੍ਰਿਫਤਾਰ ਕਰਨ ਲਈ ਵਿਜੀਲੈਂਸ ਦੀਆਂ ਤਿੰਨ ਟੀਮਾਂ ਵੱਖ-ਵੱਖ ਰਾਜਾਂ ਵਿਚ ਛਾਪੇਮਾਰੀ ਕਰ ਰਹੀਆਂ ਸਨ। ਬਾਅਦ ਦੁਪਹਿਰ ਹੋਈ ਛਾਪੇਮਾਰੀ ਦੌਰਾਨ ਵਿਜੀਲੈਂਸ ਦੇ ਹੱਥ ਕੁਝ ਵੀ ਨਹੀਂ ਲੱਗਾ। ਭਰਤ ਇੰਦਰ ਚਾਹਲ ‘ਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਦੋਸ਼ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button