PunjabTop News

ਸਾਬਕਾ ਮੁੱਖ ਮੰਤਰੀ ਚੰਨੀ ਨੂੰ ਧਮਕੀ ਭਰਿਆ ਫ਼ੋਨ ਕਰਕੇ 2 ਕਰੋੜ ਰੁਪਏ ਫ਼ਿਰੌਤੀ ਮੰਗਣ ਦਾ ਦੋਸ਼ੀ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਫੋਨ ਕਰਕੇ 2 ਕਰੋੜ ਰੁਪਏ ਦੀ ਫਿਰੌਤੀ ਮੰਗਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ ਨੂੰ ਸੁਲਝਾਉਣ ਦਾ ਦਾਅਵਾ ਕੀਤਾ ਹੈ। ਰੋਪੜ ਪੁਲੀਸ ਨੇ ਇਸ ਮਾਮਲੇ ਵਿੱਚ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ।

ਗੁਲਨੀਤ ਸਿੰਘ ਖੁਰਾਨਾ ਨੇ ਦੱਸਿਆ ਕਿ ਸ਼ੋਸ਼ਲ ਮੀਡੀਆ ਉਤੇ ਇੱਕ ਵੀਡਿਓ ਵਾਇਰਲ ਹੋਈ ਸੀ ਜਿਸ ਵਿੱਚ ਸਾਬਕਾ ਮੁੱਖ ਮੰਤਰੀ, ਪੰਜਾਬ  ਚਰਨਜੀਤ ਸਿੰਘ ਚੰਨੀ ਨੇ ਕਿਹਾ ਸੀ ਕਿ ਕਿਸੇ ਵਿਅਕਤੀ ਨੇ ਉਨ੍ਹਾਂ ਨੂੰ ਧਮਕੀ ਭਰੀ ਕਾਲ ਕਰਕੇ ਅਤੇ ਫਿਰ ਮੈਸਜ਼ ਕਰਕੇ ਉਨ੍ਹਾਂ ਪਾਸੋਂ 2 ਕਰੋੜ ਰੁਪਏ ਦੀ ਮੰਗ ਕੀਤੀ ਅਤੇ ਪੈਸੇ ਨਾ ਦੇਣ ਦੀ ਸੂਰਤ ਵਿੱਚ ਜਾਨੋ ਮਾਰਨ ਦੀ ਧਮਕੀ ਵੀ ਦਿੱਤੀ।

ਸੀਨੀਅਰ ਕਪਤਾਨ ਪੁਲਿਸ ਨੇ ਖੁਲਾਸਾ ਕਰਦਿਆਂ ਦੱਸਿਆ ਕਿ ਵੀਡਿਓ ਦੇ ਆਧਾਰ ਉਤੇ ਇਸ ਮਾਮਲੇ ਸਬੰਧੀ ਥਾਣਾ ਸਿਟੀ ਮੋਰਿੰਡਾ ਵਿਖੇ ਮੁੱਕਦਮਾ ਨੰਬਰ 22 ਮਿਤੀ 02.03.2024 ਅ/ਧ 387, 506 ਤਹਿਤ ਦਰਜ ਕੀਤਾ ਗਿਆ ਸੀ।

ਉਨ੍ਹਾਂ ਦੱਸਿਆ ਕਿ ਇਸ ਮੁਕਦਮੇ ਦੀ ਤਫਤੀਸ਼ ਕਪਤਾਨ ਪੁਲਿਸ (ਜਾਂਚ) ਰੁਪਿੰਦਰ ਕੋਰ ਸਰਾਂ ਅਤੇ ਉਪ-ਕਪਤਾਨ ਪੁਲਿਸ, ਸਬ-ਡਵੀਜਨ ਮੋਰਿੰਡਾ  ਗੁਰਦੀਪ ਸਿੰਘ ਦੀ ਨਿਗਰਾਨੀ ਹੇਠ ਤਕਨੀਕੀ ਅਤੇ ਵਿਗਿਆਨਿਕ ਢੰਗ ਨਾਲ ਜਾਂਚ ਕਰਦੇ ਹੋਏ ਧਮਕੀ ਦੇਣ ਵਾਲੇ ਵਿਅਕਤੀ ਦੀਪਕ ਸ਼੍ਰੀਮੰਤ ਕਾਬਲੇ ਵਾਸੀ ਸੰਭਵ ਅਪਾਰਟਮੈਟ, ਸ਼ਿਵਾਜੀ ਨਗਰ ਵਕੋਲਾ ਮੁੰਬਈ (ਮਹਾਰਾਸ਼ਟਰ) ਦੀ ਸ਼ਮੂਲੀਅਤ ਪਾਏ ਜਾਣ ਉਤੇ ਉਸ ਨੂੰ ਮੁੱਕਦਮੇ ਵਿੱਚ ਨਾਮਜ਼ਦ ਕੀਤਾ ਗਿਆ ਸੀ। ਇਸ ਉਪਰੰਤ ਇੰਸਪੈਕਟਰ, ਮੁੱਖ ਅਫਸਰ ਥਾਂਣਾ ਸਿਟੀ ਮੋਰਿੰਡਾ ਸੁਨੀਲ ਕੁਮਾਰ ਅਤੇ ਇੰਚਾਰਜ਼ ਸੀ.ਆਈ.ਏ. ਰੂਪਨਗਰ ਦੀ ਟੀਮ ਵਲੋਂ ਮਹਾਰਾਸ਼ਟਰ ਤੋਂ 15 ਮਾਰਚ 2024 ਨੂੰ ਗ੍ਰਿਫਤਾਰ ਕੀਤਾ ਗਿਆ।

ਗੁਲਨੀਤ ਸਿੰਘ ਖੁਰਾਨਾ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀ ਕੋਲੋਂ ਇੱਕ ਲੈਪਟਾਪ ਅਤੇ ਦੋ ਮੋਬਾਇਲ ਫੋਨ ਬ੍ਰਾਮਦ ਕੀਤੇ ਗਏ ਹਨ। ਇਸ ਵਿਅਕਤੀ ਨੂੰ ਅਦਾਲਤ ਵਿਚ ਪੇਸ਼ ਕਰਕੇ 3 ਦਿਨ ਦਾ ਪੁਲਿਸ ਰਿਮਾਂਡ ਲੈ ਕੇ ਹੋਰ ਵੀ ਡੂੰਘਾਈ ਨਾਲ ਪੁੱਛ-ਗਿੱਛ ਜਾਰੀ ਹੈ ਕਿ ਇਸ ਨੇ ਹੋਰ ਕਿਹੜੇ-ਕਿਹੜੇ ਵਿਅਕਤੀਆਂ ਨੂੰ ਧਮਕੀ ਭਰੀ ਕਾਲ ਕਰਕੇ ਫਿਰੌਤੀ ਦੀ ਮੰਗ ਕੀਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button