ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਚੋਂ ਜਗਤਾਰ ਸਿੰਘ ਹਵਾਰਾ ਬਰੀ
ਚੰਡੀਗੜ੍ਹ ਦੀ ਅਦਾਲਤ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ ਜਗਤਾਰ ਸਿੰਘ ਹਵਾਰਾ ਨੂੰ ਬਰੀ ਕਰ ਦਿੱਤਾ ਹੈ। ਉਨ੍ਹਾਂ ਨੂੰ ਇਹ ਰਾਹਤ ਆਰਡੀਐਕਸ ਨਾਲ ਸਬੰਧਤ ਮਾਮਲੇ ਵਿੱਚ ਮਿਲੀ ਹੈ। ਚੰਡੀਗੜ੍ਹ ਪੁਲੀਸ ਆਰਡੀਐਕਸ ਮਾਮਲੇ ਵਿੱਚ ਜਗਤਾਰ ਸਿੰਘ ਹਵਾਰਾ ਖ਼ਿਲਾਫ਼ ਅਦਾਲਤ ਵਿੱਚ ਸਬੂਤ ਪੇਸ਼ ਨਹੀਂ ਕਰ ਸਕੀ।ਜਗਤਾਰ ਸਿੰਘ ਹਵਾਰਾ ਨੇ ਧਮਾਕੇ ਨੂੰ ਅੰਜਾਮ ਦੇਣ ਲਈ ਆਪਣੇ ਸਾਥੀਆਂ ਕਮਲਜੀਤ ਅਤੇ ਪਰਮਜੀਤ ਨੂੰ ਆਰਡੀਐਕਸ ਮੁਹੱਈਆ ਕਰਵਾਇਆ ਸੀ। ਇਸ ਮਾਮਲੇ ਵਿੱਚ ਪੁਲਿਸ ਗਵਾਹ ਕਾਫੀ ਸਮੇਂ ਤੋਂ ਆਪਣੀ ਗਵਾਹੀ ਲਈ ਨਹੀਂ ਆ ਰਿਹਾ ਸੀ।
ਪੁਲਿਸ ਨੇ ਅਦਾਲਤ ਨੂੰ ਉਸ ਦੀ ਮੌਤ ਦੀ ਸੂਚਨਾ ਦਿੱਤੀ ਹੈ। ਇਸ ਕਾਰਨ ਅਦਾਲਤ ਵਿੱਚ ਜਗਤਾਰ ਸਿੰਘ ਹਵਾਰਾ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਗਿਆ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.